Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ, ਹੁਣ ਜਲਦੀ ਹੋਵੇਗਾ ਨਸ਼ਿਆਂ ਦਾ ਸਫਾਇਆ- ਵਿਧਾਇਕ ਅਮਨਦੀਪ ਕੌਰ ਅਰੋੜਾ

ਵਾਰਡ ਨੰਬਰ 23,14,15 ਵਿੱਚ ਨਸ਼ਾ ਮੁਕਤੀ ਯਾਤਰਾ ਆਰੰਭ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 18 May 2025

Last updated on: May 19, 2025, 17:11 IST

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਬਹੁਤ ਹੱਦ ਤੱਕ ਨਸ਼ਾ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ। ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਅਤੇ ਜਾਂ ਫਿਰ ਹੁਣ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ  ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਵਿਖੇ ਕੀਤਾ।

 ਡਾ ਅਮਨਦੀਪ ਕੌਰ ਅਰੋੜਾ ਦੀ ਅਗਵਾਈ ਵਿੱਚ ਅੱਜ 23,14,15 ਵਾਰਡ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਹੋਈ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਮੋਗਾ ਸ੍ਰ ਬਲਜੀਤ ਸਿੰਘ ਚਾਨੀ, ਕੌਂਸਲਰ ਸਪਨਾ, ਅਮਰਜੀਤ, ਪਰਵੀਨ ਕੁਮਾਰੀ ਤੇ ਹੋਰ ਵੀ ਮੋਹਤਵਰ ਵਿਅਕਤੀ ਹਾਜ਼ਰ ਸਨ।

ਉਹਨਾਂ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। 

ਉਹਨਾਂ ਦੱਸਿਆ ਕਿ  ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ।  ਉਹਨਾਂ  ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪ੍ਰਸ਼ਾਸ਼ਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਉਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।ਹੁਣ ਇਹ ਯਾਤਰਾ 19 ਮਈ ਨੂੰ ਵਾਰਡ ਨੰਬਰ 16, 17, 18 ਵਿਖੇ ਕਰਵਾਈ ਜਾ ਰਹੀ ਹੈ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD