Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਸਪੀਕਰ ਸ. ਸੰਧਵਾਂ ਨੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ

ਨਸ਼ੇ ਨੂੰ ਖ਼ਤਮ ਕਰਨ ਲਈ ਕੀਤਾ ਜਾ ਰਿਹਾ ਹਰ ਸੰਭਵ ਯਤਨ- ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਕੋਟਕਪੂਰਾ , 18 May 2025

Last updated on: May 19, 2025, 17:16 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ, ਪੁਲਿਸ ਵਿਭਾਗ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਚਲਾਈ ਜਾਗਰੂਕਤਾ ਲਹਿਰ ਦੇ ਅੱਜ ਤੀਸਰੇ ਦਿਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ।

ਅੱਜ ਏਥੇ ਵੱਖ ਵੱਖ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਪ੍ਰਤੀ ਸੋਹ ਚੁਕਵਾਉਣ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਰੰਗਲਾ ਪੰਜਾਬ ਬਣ ਜਾਵੇਗਾ ਅਤੇ ਪੰਜਾਬ ਦੀ ਨੌਜਵਾਨੀ ਨੂੰ ਘੁਣ ਵਾਂਗ ਖਾ ਰਹੇ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਪੁਲਿਸ ਵਿਭਾਗ ਵੱਲੋਂ ਨਸ਼ਾ ਅਤੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਪੱਧਰ ਤੇ ਕਾਰਵਾਈ ਹੋਂਦ ਵਿੱਚ ਲਿਆਂਦੀ ਹੈ ਅਤੇ ਨਸ਼ਾ ਤਸਕਰਾਂ ਦੇ ਨਾਜ਼ਾਇਜ਼ ਉਸਾਰੇ ਘਰਾਂ ਤੇ ਪੀਲਾ ਪੰਜਾ ਚਲਾਇਆ ਗਿਆ ਹੈ, ਜੋ ਕਿ ਬਹੁਤ ਹੀ ਸੰਤੁਸ਼ਟ ਕਰ ਦੇਣ ਵਾਲੀ ਗੱਲ ਹੈ। 

ਉਨ੍ਹਾਂ ਕਿਹਾ ਕਿ ਪਿੰਡ ਤੇ ਗਲੀ-ਮੁਹੱਲੇ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਚਾਇਤ ਵਿਭਾਗ, ਸਿਹਤ ਵਿਭਾਗ, ਸਹਿਕਾਰਤਾ ਵਿਭਾਗ ਵਲੋਂ ਪਿੰਡ ਪੱਧਰ 'ਤੇ ਗ੍ਰਾਮ ਸਭਾਵਾਂ, ਪਿੰਡ ਵਾਸੀਆ, ਪਿੰਡ ਰੱਖਿਆ ਕਮੇਟੀਆਂ, ਵਾਰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਦੇ ਸਹਿਯੋਗ ਨਾਲ ਜਾਗਰੂਕਤਾ ਸਮਾਗਮ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਖੁਲ੍ਹ ਕੇ ਨਸ਼ਿਆਂ ਅਤੇ ਨਸ਼ਿਆਂ ਦਾ ਵਪਾਰ ਕਰਨ ਵਾਲੇ ਲੋਕਾਂ ਬਾਰੇ ਬੋਲਣ ਤਾਂ ਜੋ ਸਾਡੀ ਨੌਜਵਾਨੀ ਨੂੰ ਇਸ ਦੀ ਚੁੰਗਲ ਵਿਚੋਂ ਕੱਢਿਆ ਜਾ ਸਕੇ ।

ਇਸ ਮੌਕੇ ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਸ਼ਰਮਾ, ਐਸ.ਐਮ.ਓ. ਡਾ. ਹਰਿੰਦਰ ਗਾਂਧੀ, ਸੁਖਵੰਤ ਸਿੰਘ ਪੱਕਾ, ਰਾਜੇਸ਼ ਕੁਮਾਰ ਐੱਸ.ਐੱਚ ਓ.,ਹਲਕਾ ਕੁਆਰਡੀਨੇਟਰ ਸ. ਰਾਜਪਾਲ ਸਿੰਘ ,ਮਨਦੀਪ ਭਾਣਾ, ਫਲੈਗ ਚਾਵਲਾ, ਅਮਨਦੀਪ ਸਿੰਘ, ਸੁਖਪ੍ਰੀਤ ਕੌਰ ਸਰਪੰਚ,ਜਸਕਰਨ ਸਿੰਘ ਪੰਚ, ਜਗਰੂਪ ਸਿੰਘ ਪੰਚ, ਮਨਦੀਪ ਕੌਰ ਪੰਚ, ਵੀਜਾ ਸਿੰਘ ਪੰਚ,ਪਾਲ ਸਿੰਘ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD