Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਵੱਖੋ ਵੱਖ ਪਿੰਡਾਂ ਵਿਖੇ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਦਿੜ੍ਹਬਾ , 18 May 2025

Last updated on: May 19, 2025, 17:20 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਹੈ। ਉਸੇ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖਾਤਮੇ ਹਿਤ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਕਮਾਲਪੁਰ, ਘਨੌੜ ਰਾਜਪੂਤਾਂ, ਸੰਤਪੁਰਾ ਤੇ ਘਨੌੜ ਜੱਟਾਂ, ਵਿਖੇ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚ “ਨਸ਼ਾ ਮੁਕਤੀ ਯਾਤਰਾ” ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ। ਇਸ ਯਾਤਰਾ ਦੇ ਮਾਧਿਅਮ ਨਾਲ ਸਾਰੇ ਪਿੰਡਾਂ ਅਤੇ ਵਾਰਡਾਂ ਤੱਕ ਜਨ ਸੰਪਰਕ ਅਤੇ ਜਨ ਜਾਗਰੂਕਤਾ ਦਾ ਸੰਦੇਸ਼ ਪਹੁੰਚੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 86 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ, ਅਤੇ 75 ਤਸਕਰਾਂ ਨੂੰ ਐਨਕਾਊਂਟਰ ਜ਼ਰੀਏ ਫੜਿਆ ਗਿਆ ਹੈ। ਇਹ ਦਿਖਾਉਂਦਾ ਹੈ ਕਿ ਸਰਕਾਰ ਦੀ ਨੀਅਤ ਸਾਫ ਹੈ-ਜਾਂ ਤਾਂ ਨਸ਼ਾ ਛੱਡੋ ਜਾਂ ਪੰਜਾਬ ਛੱਡੋ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜਨ। ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਇਹ ਲੜਾਈ ਸਾਡੀ ਸਭ ਦੀ ਲੜਾਈ ਹੈ।

ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ, ਜਿਸ ਤਹਿਤ ਇਹ ਸੰਕਲਪ ਲਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ। ਹਰ ਨਾਗਰਿਕ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ ਅਤੇ ਨਸ਼ਿਆਂ ਨੂੰ ਪਿੰਡ ਵਿੱਚ ਵੜਨ ਨਹੀਂ ਦੇਵੇਗਾ। ਹੁਣ ਨਾ ਕੋਈ ਨਸ਼ਾ ਵਿਕੇਗਾ, ਨਾ ਕੋਈ ਤਸਕਰ ਪਿੰਡ ਵਿੱਚ ਵੜੇਗਾ।ਇਸ ਮੌਕੇ ਇਹ ਵੀ ਅਹਿਦ ਲਿਆ ਗਿਆ ਕਿ ਜੋ ਨਸ਼ਿਆਂ ਦੇ ਸ਼ਿਕਾਰ ਹਨ, ਉਨ੍ਹਾਂ ਨੂੰ ਸਮਾਜ ਤੋਂ ਬਾਹਰ ਨਹੀਂ ਕੀਤਾ ਜਾਵੇਗਾ, ਸਗੋਂ ਉਨ੍ਹਾਂ ਨੂੰ ਸਹੀ ਰਾਹ ਵਿਖਾ ਕੇ , ਪੁਨਰਵਾਸ ਲਈ ਉਪਰਾਲੇ ਕੀਤੇ ਜਾਣਗੇ। ਨਸ਼ਾ ਤਸਕਰਾਂ ਨੂੰ ਕਿਸੇ ਤਰ੍ਹਾਂ ਦੀ ਸਰਪ੍ਰਸਤੀ ਨਹੀਂ ਮਿਲੇਗੀ। 

ਪੂਰੇ ਪਿੰਡ ਦੇ ਨਾਲ ਮਿਲ ਕੇ ਨਸ਼ਾ ਮੁਕਤ ਪੰਜਾਬ ਦਾ ਸੰਕਲਪ ਲਿਆ ਗਿਆ ਹੈ ਅਤੇ ਇਹ ਯਾਤਰਾ ਹੁਣ ਇੱਕ ਜਨ ਅੰਦੋਲਨ ਬਣ ਚੁੱਕੀ ਹੈ ਤੇ ਇਹ ਪੰਜਾਬ ਦੇ ਭਵਿੱਖ ਦੀ ਲੜਾਈ ਹੈ।ਕੈਬਨਿਟ ਮੰਤਰੀ ਨੇ ਅਪੀਲ ਕੀਤੀ ਕਿ ਹਰ ਪਿੰਡ, ਹਰ ਪਰਿਵਾਰ, ਹਰ ਨੌਜਵਾਨ ਇਸ ਅੰਦੋਲਨ ਨਾਲ ਜੁੜੇ। ਜਦੋਂ ਹਰ ਪਿੰਡ ਨਸ਼ਿਆਂ ਦੇ ਖਿਲਾਫ ਕਿਲ੍ਹਾ ਬਣੇਗਾ, ਤਦ ਹੀ ਪੰਜਾਬ ਜਿੱਤੇਗਾ।ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਕਮਾਲਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਪੰਚਾਇਤ ਘਰ ਲਈ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ।

ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਕਮਾਲਪੁਰ ਤੋਂ ਦਿੜ੍ਹਬਾ ਵਾਲੀ ਸੜਕ ਦੀ ਕਾਇਆ ਕਲਪ ਲਈ 06 ਕਰੋੜ 30 ਲੱਖ ਰੁਪਏ ਸੈਂਕਸ਼ਨ ਕਰ ਦਿੱਤੇ ਗਏ ਹਨ, ਬਰਸਾਤਾਂ ਤੋਂ ਪਹਿਲਾਂ ਇਹ ਸੜਕ ਤਿਆਰ ਹੋ ਜਾਵੇਗੀ। ਪਿੰਡ ਕਮਾਲਪੁਰ ਵਿਖੇ ਸਕੂਲ ਵਿਚ 40 ਲੱਖ ਰੁਪਏ ਦੀ ਲਾਗਤ ਨਾਲ ਕਮਰੇ ਬਣੇ ਹਨ। ਇਸ ਤੋਂ ਇਲਾਵਾ ਪਿੰਡ ਦੇ ਕਮਿਊਨਟੀ ਸੈਂਟਰ ਲਈ 10 ਲੱਖ ਰੁਪਏ ਵੀ ਬਹੁਤ ਜਲਦ ਜਾਰੀ ਕੀਤੇ ਜਾਣਗੇ।ਇਸ ਮੌਕੇ ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਸ੍ਰੀਮਤੀ ਜਸਵੀਰ ਕੌਰ ਸ਼ੇਰਗਿੱਲ,ਸਮੇਤ ਪਿੰਡਾਂ ਦੇ ਪੰਚ ਸਰਪੰਚ, ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਤੇ ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD