Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਥਾਨਕ ਨਾਗਰਿਕਾਂ ਦੀ ਸਾਂਝ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਕਾਰਗਰ ਸਾਬਤ ਹੋਈ : ਨੀਨਾ ਮਿੱਤਲ

ਵਿਧਾਇਕ ਨੀਨਾ ਮਿੱਤਲ ਵਲੋਂ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ‘ਚ ਨਸ਼ਾ ਮੁਕਤੀ ਮਾਰਚ

Neena Mittal, Rajpura, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰਾਜਪੁਰਾ , 18 May 2025

Last updated on: May 19, 2025, 17:22 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੇ ਪਿੰਡ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕੀਤਾ। ਵਿਧਾਇਕਾ ਨੀਨਾ ਮਿੱਤਲ ਨੇ ਅੱਜ ਪਿੰਡ ਮਿਰਜ਼ਾਪੁਰ, ਕੋਟਲਾ ਅਤੇ ਦਭਾਲੀ ਕਲਾ ਵਿੱਚ ਨਸ਼ਾ ਮੁਕਤੀ ਮਾਰਚ ਮੌਕੇ ਸੰਬੋਧਨ ਕਰਦਿਆਂ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਦ੍ਰਿੜ੍ਹ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਨੇ ਆਮ ਲੋਕਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਵਿੱਚ ਆਪਣਾ ਭਰਪੂਰ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਕਾਰਗਰ ਸਾਬਤ ਹੋ ਰਹੀ ਹੈ। ਪੰਜਾਬ 'ਚ ਲੰਬੇ ਸਮੇਂ ਤੋਂ ਚੱਲ ਰਹੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਅਤੇ ਨਸ਼ਿਆਂ ਦੀ ਆਸਾਨ ਉਪਲਬਧਤਾ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਠੱਲ ਪਾਈ ਹੈ। 

ਉਨ੍ਹਾਂ ਕਿਹਾ ਕਿ ਅਸੀਂ ਇੱਥੇ ਨਹੀਂ ਰੁਕਾਂਗੇ ਹਰੇਕ ਪਿੰਡ, ਹਰੇਕ ਗਲੀ ਤੱਕ ਇਹ ਸੰਦੇਸ਼ ਪਹੁੰਚਾਉਣਾ ਸਾਡਾ ਮੁਢਲਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਪੁਲਿਸ, ਸਿਹਤ ਵਿਭਾਗ, ਸਮਾਜ ਸੇਵਕਾਂ ਅਤੇ ਸਥਾਨਕ ਨਾਗਰਿਕਾਂ ਦੀ ਸਾਂਝ ਨਾਲ ਇਹ ਮੁਹਿੰਮ ਤੇਜ ਰਫਤਾਰ ਨਾਲ ਅੱਗੇ ਵਧ ਰਹੀ ਹੈ। ਸਕੂਲਾਂ, ਕਾਲਜਾਂ ਅਤੇ ਸਮਾਜਿਕ ਸੰਸਥਾਵਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਪਿੰਡਾਂ ਦੇ ਵਾਸੀਆਂ ਨੇ ਵੀ ਮੈਡਮ ਮਿੱਤਲ ਦੇ ਯਤਨਾਂ ਦੀ ਸਰਾਹਨਾ ਕੀਤੀ ਅਤੇ ਆਪਣੇ ਇਲਾਕਿਆਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਉਨ੍ਹਾਂ ਨੇ ਨਸ਼ਾ ਛੱਡਣ ਲਈ ਤਿਆਰ ਲੋਕਾਂ ਦੀ ਮਦਦ ਵਾਸਤੇ ਮੈਡੀਕਲ ਕੈਂਪਾਂ, ਕੌਂਸਲਿੰਗ ਅਤੇ ਪੁਨਰਵਾਸ ਸਹੂਲਤਾਂ ਦੀ ਜਾਣਕਾਰੀ ਵੀ ਦਿੱਤੀ।ਮੈਡਮ ਮਿੱਤਲ ਨੇ ਕਿਹਾ ਕਿ “ਨਸ਼ਿਆਂ ਤੋਂ ਆਜ਼ਾਦ ਪੰਜਾਬ ਸਿਰਫ਼ ਇੱਕ ਸਪਨਾ ਨਹੀਂ, ਸਗੋਂ ਅਸੀਂ ਇਸਨੂੰ ਹਕੀਕਤ ਵਿੱਚ ਬਦਲ ਰਹੇ ਹਾਂ। 

ਹਰੇਕ ਪੰਜਾਬੀ ਨੂੰ ਇਸ ਲਹਿਰ ਦਾ ਹਿੱਸਾ ਬਣ ਕੇ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।ਇਹ ਨਸ਼ਾ ਵਿਰੋਧੀ ਮੁਹਿੰਮ ਨਿਰੇ ਭਾਸ਼ਣ ਨਹੀਂ, ਸਗੋਂ ਇੱਕ ਅਜਿਹਾ ਲੋਕ ਅੰਦੋਲਨ ਬਣ ਚੁੱਕਾ ਹੈ ਜੋ ਪੰਜਾਬ ਨੂੰ ਇੱਕ ਸਵੱਛ, ਸਿਹਤਮੰਦ ਤੇ ਸੁਚੱਜੇ ਭਵਿੱਖ ਵੱਲ ਲੈ ਕੇ ਜਾ ਰਿਹਾ ਹੈ।ਇਸ ਮੌਕੇ ਬੀ.ਡੀ.ਪੀ.ਓ. ਬਨਦੀਪ ਸਿੰਘ ਗਿੱਲ ਤੇ ਐਸ.ਐਚ.ਓ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਸਚਿਨ ਮਿੱਤਲ, ਰਾਜੇਸ਼ ਬੋਵਾ, ਕੌਂਸਲਰ ਰਾਜੇਸ਼ ਕੁਮਾਰ ਇੰਸਾ ਨਸ਼ਾ ਵਿਰੋਧੀ ਕੋਆਰਡੀਨੇਟਰ, ਅਮਰਿੰਦਰ ਮੀਰੀ, ਜਤਿੰਦਰ ਸਿੰਘ ਰੋਮੀ ਅਬਰਾਵਾਂ, ਸਤਵਿੰਦਰ ਸਿੰਘ ਮਿਰਜ਼ਾਪੁਰ, ਜੱਗੀ ਮਾਣਕਪੁਰ, ਧਰਮਿੰਦਰ ਸਿੰਘ, ਜਸਪ੍ਰੀਤ ਸਿੰਘ ਦਭਾਲੀ ਕਲਾ,ਸਰਪੰਚ ਹਰਬੰਸ ਕੌਰ ਦਭਾਲੀ, ਜਗਤਾਰ ਸਿੰਘ, ਕਮਲਜੀਤ ਸਿੰਘ, ਰਿੰਕੂ, ਕਮਲੇਸ ਮਿਰਜ਼ਾਪੁਰ, ਸਰਪੰਚ ਹਰਭਜਨ ਸਿੰਘ ਕੋਟਲਾ, ਕਪਤਾਨ ਸਿੰਘ, ਕੇਵਲ ਸਿੰਘ, ਅਮਨ ਸੈਣੀ ਦੁਬਾਲੁ, ਗੁਰਸ਼ਰਨ ਸਿੰਘ ਵਿੱਰਕ ਸਮੇਤ ਵੱਖ-ਵੱਖ ਪਿੰਡਾ ਦੇ ਪੰਚ ਸਰਪੰਚ ਅਤੇ ਪਾਰਟੀ ਵਰਕਰ ਮੌਜੂਦ ਸਨ।

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD