Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

ਵਿਧਾਇਕ ਗੁਰਲਾਲ ਘਨੌਰ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਅੱਗੇ ਆਉਣ ਦੀ ਕੀਤੀ ਅਪੀਲ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਘਨੌਰ , 18 May 2025

Last updated on: May 19, 2025, 17:26 IST

ਪੰਜਾਬ ਦੀ ਮਾਨ ਸਰਕਾਰ ਨੇ ਨੌਜਵਾਨੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਅਤੇ ਰਾਜ ਦੀ ਸੱਭਿਆਚਾਰਕ ਹੋਂਦ ਨੂੰ ਕਾਇਮ ਰੱਖਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਹੈ। ਜਿਸ ਨਾਲ ਨਸ਼ਾ ਤਸਕਰਾਂ ਵਿਚ ਹੜਕੰਪ ਮੱਚਿਆ ਹੋਇਆ ਹੈ। ਇਹ ਪ੍ਰਗਟਾਵਾਂ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਦੇ ਪਿੰਡ ਲਾਛੜੂ, ਕਾਮੀ ਖ਼ੁਰਦ ਅਤੇ ਜੰਡ ਮੰਗੋਲੀ ਵਿਖੇ ਵੱਖ-ਵੱਖ ਭਰਵੀਆਂ ਜਨ ਸਭਾਵਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਪੰਜਾਬੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਚੁੱਕੇ ਠੋਸ ਕਦਮ ਨੂੰ ਸੂਬੇ ਭਰ ਚੋ ਵੱਡਾ ਸਹਿਯੋਗ ਮਿਲਿਆ ਹੈ।ਆਪਣੇ ਸੰਬੋਧਨ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਇਸ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਰਾਜ ਦੇ ਅਨੇਕ ਨੌਜਵਾਨ ਨਸ਼ਾ ਛੱਡਣ ਲਈ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵੱਲ ਰੁਖ ਕੀਤਾ ਹੈ‌। 

ਇਨ੍ਹਾਂ ਕੇਂਦਰਾਂ ਵਿੱਚ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਫ਼ਤ ਇਲਾਜ ਅਤੇ ਪੁਨਰਵਾਸ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ਐਮ ਐਲ ਏ ਗੁਰਲਾਲ ਘਨੌਰ ਨੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਜਿਥੇ ਨਸ਼ਾ ਤਸਕਰਾਂ ਅਤੇ ਆਦੀ ਵਿਅਕਤੀਆਂ ਵਿਰੁੱਧ ਮਤੇ ਪਾਉਣ ਨੂੰ ਯਕੀਨੀ ਬਣਾਉਣ, ਉਥੇ ਨਸ਼ਾ ਵੇਚਣ ਜਾਂ ਤਸਕਰੀ ਕਰਨ ਵਾਲਿਆਂ ਦੀ ਜ਼ਮਾਨਤ ਦੇਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਅਨਸਰਾਂ ਵਿਰੁੱਧ ਗੰਭੀਰ ਕਾਰਵਾਈ ਕੀਤੀ ਹੈ। ਮਾਨ ਸਰਕਾਰ ਦੀ ਸਖ਼ਤ ਨੀਤੀ ਨੇ ਕਿਸੇ ਵੀ ਨਸ਼ਾ ਤਸਕਰ ਨੂੰ ਕੋਈ ਰਿਆਇਤ ਨਹੀਂ ਦਿੱਤੀ।

ਵਿਧਾਇਕ ਗੁਰਲਾਲ ਘਨੌਰ ਨੇ ਨੌਜਵਾਨਾਂ ਨੂੰ ਆਪਣੀ ਉਮੀਦ, ਆਪਣਾ ਭਵਿੱਖ ਅਤੇ ਆਪਣਾ ਜੀਵਨ ਬਚਾਉਣ ਲਈ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀਅਤ ਨੂੰ ਬਚਾਉਣ ਲਈ ਇਹ ਜ਼ਰੂਰੀ ਹੈ ਕਿ ਅਸੀਂ ਨਸ਼ਿਆਂ ਦੇ ਖ਼ਿਲਾਫ਼ ਇੱਕਜੁੱਟ ਹੋਈਏ। ਪੰਜਾਬ ਸਰਕਾਰ ਵੱਲੋਂ ਇਸ ਯੁੱਧ ਦੀ ਅਗਵਾਈ ਕਰਦਿਆਂ ਜਿਥੇ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਵਧਾਈ ਗਈ ਹੈ, ਓਥੇ ਹੀ ਨਸ਼ਾ ਛੱਡ ਚੁੱਕੇ ਵਿਅਕਤੀਆਂ ਲਈ ਰੋਜ਼ਗਾਰ ਅਤੇ ਪੁਨਰਵਾਸ ਸਕੀਮਾਂ ਵੀ ਸ਼ੁਰੂ ਕੀਤੀਆਂ ਹਨ। 

ਇਹ ਮੁਹਿੰਮ ਸਿਰਫ਼ ਸਰਕਾਰ ਦੀ ਨਹੀਂ, ਸਾਰੇ ਸਮਾਜ ਦੀ ਹੈ। ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਭੰਵਰ ਤੋਂ ਬਚਾਉਣਾ ਚਾਹੁੰਦੇ ਹਾਂ ਤਾਂ ਇਹ ਜ਼ਰੂਰੀ ਹੈ ਕਿ ਹਰ ਇੱਕ ਨਾਗਰਿਕ ਇਸ ਵਿੱਚ ਆਪਣਾ ਯੋਗਦਾਨ ਪਾਵੇ। ਮਾਨ ਸਰਕਾਰ ਦੀ ਇਹ ਨਵੀਂ ਪਹਿਲ, "ਯੁੱਧ ਨਸ਼ਿਆਂ ਵਿਰੁੱਧ", ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਪੰਜਾਬੀ ਨੌਜਵਾਨੀ ਦੇ ਰੋਸ਼ਨ ਭਵਿੱਖ ਵੱਲ ਇੱਕ ਦਿਸ਼ਾ ਹੈ। ਇਸ ਮੌਕੇ ਬੀ.ਡੀ.ਪੀ.ਓ. ਤੇ ਐਸ.ਐੱਚ.ਓ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਸਰਪੰਚ ਭੁਪਿੰਦਰ ਸਿੰਘ ਲਾਛੜੂ, ਪੰਚ ਮਨਜੀਤ ਕੁਮਾਰ, ਪੰਚ ਪੀਰ ਮੁਹੰਮਦ, ਸੁਖਦੇਵ ਖਾਨ, ਗੁਰਦੇਵ ਸਿੰਘ, ਰਘਬੀਰ ਸਿੰਘ, ਜਸਵਿੰਦਰ ਸਿੰਘ, ਸਲੀਮ ਖਾਨ, ਸੁਖਵੀਰ ਮੁਹੰਮਦ,ਦਵਿੰਦਰ ਸਿੰਘ ਸਰਵਾਰਾ, ਨਰ ਸਿੰਘ ਸਰਪੰਚ ਕਾਮੀ ਖ਼ੁਰਦ, ਦਰਸ਼ਨ ਸਿੰਘ, ਕਰਮ ਸਿੰਘ ਸਰਪੰਚ ਜੰਡ ਮੰਗੋਲੀ, ਜਤਿੰਦਰ ਸਿੰਘ ਜੰਡ ਮੰਗੋਲੀ, ਗੁਰਵਿੰਦਰ ਸਿੰਘ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਸਰਪੰਚ ਦਵਿੰਦਰ ਸਿੰਘ ਭੰਗੂ, ਸਰਪੰਚ ਪਿੰਦਰ ਬਘੋਰਾ, ਵਿਕਸੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾ ਦੇ ਮੁਹਤਬਰ ਵਿਅਕਤੀ ਅਤੇ ਪਾਰਟੀ ਅਹੁਦੇਦਾਰ ਮੌਜੂਦ ਸਨ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD