Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਧਾਇਕ ਡਿੰਪੀ ਢਿੱਲੋਂ ਨੇ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਦਿੱਤਾ ਸੱਦਾ

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਹਰੀਕੇ ਕਲਾਂ, ਭੁੱਟੀਵਾਲਾ ਅਤੇ ਸਮਾਘ ਮੌੜ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ

Hardeep Singh Dhillon, Gidderbaha, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ , 18 May 2025

Last updated on: May 19, 2025, 17:58 IST

ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਗਿੱਦੜਬਾਹਾ ਦੇ ਪਿੰਡ ਹਰੀਕੇ ਕਲਾਂ, ਭੁੱਟੀਵਾਲਾ ਅਤੇ ਸਮਾਘ ਮੌੜ ਵਿਖੇ ਰੱਖਿਆ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਹਾਈ ਸਿੱਧ ਹੋਣਗੀਆਂ।

ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ, ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ 'ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। 

ਉਹਨਾਂ ਕਿਹਾ ਕਿ ਪੰਚਾਇਤ ਵਿਭਾਗ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਰਗਰਮ ਹਨ ਅਤੇ ਹਰੇਕ ਪੱਖ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਹਲਕਾ ਵਿਧਾਇਕ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ। 

ਉਹਨਾਂ ਨੇ ਇਹ ਵੀ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਹਿਯੋਗ ਲਈ ਲੋਕਾਂ ਨੂੰ ਵੀ ਵਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਮਾਧੋ ਦਾਸ ਸਿੰਘ ਖ਼ਾਲਸਾ ਸਮੇਤ ਹੋਰ ਆਗੂ ਅਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।

 

Tags: Hardeep Singh Dhillon , Gidderbaha , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD