Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਜਲਾਲਾਬਾਦ ਨੇ ਵੱਖ-ਵੱਖ ਪਿੰਡਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਵਿੱਚੋਂ ਨਸ਼ੇ ਦਾ ਖਾਤਮਾ ਕਰਨਾ ਹੈ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਜਲਾਲਾਬਾਦ , 18 May 2025

Last updated on: May 19, 2025, 18:03 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਹੈ ਅਤੇ ਹੁਣ ਨਸ਼ਾ ਮੁਕਤ ਯਾਤਰਾ ਦਾ ਦੂਜਾ ਪੜਾਅ ਸ਼ੁਰੂ ਹੋ ਚੁਕਿਆ ਹੈ, ਜਿਸ ਤਹਿਤ ਅੱਜ ਵਿਧਾਇਕ ਜਲਾਲਾਬਾਦ ਨੇ ਪਿੰਡ ਬੱਘੇ ਕੇ ਹਿਤਾੜ, ਮੋਹਕਮ ਅਰਾਈ, ਆਲਮ ਕੇ, ਬਸਤੀ ਬਾਬਾ ਭੁੱਮਣ ਸ਼ਾਹ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਬੰਧੀ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕੀਤੀ।

ਇਸ ਦੌਰਾਨ ਵਿਧਾਇਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਇੱਕ ਨਵਾਂ ਰਸਤਾ ਦਿਖਾ ਰਹੀ ਹੈ ਜੋ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਨਸ਼ਿਆਂ ਦੀ ਸਪਲਾਈ ਨੂੰ ਤੋੜਿਆ ਗਿਆ ਹੈ।

ਉਨ੍ਹਾਂ ਕਿਹਾ ਕੀ  ਸਰਕਾਰ ਵੱਲੋਂ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਵੀ ਪੂਰਨ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਬੋਲਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੇ ਕਰਾਰਾ ਵਾਰ ਕੀਤਾ ਗਿਆ ਹੈ ਅਤੇ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ। 

ਉਨਾਂ ਪਿੰਡ ਦੇ ਲੋਕਾਂ ਨੂੰ ਅਪੀਲ  ਕੀਤੀ ਕਿ ਪਿੰਡ ਵਿਖੇ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਵਟਸ ਨੰਬਰ 9779-100-200 ਤੇ ਦਿੱਤੀ ਜਾਵੇ। ਉਨਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦਿਆਂ ਹੋਇਆਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਜੋ ਲੋਕ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਲਈ ਸੂਬੇ ਭਰ ਵਿੱਚ ਇਲਾਜ ਅਤੇ ਪੁਨਰਵਾਸ ਕੇਂਦਰਾਂ ਦੀ ਸੁਵਿਧਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD