Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਨਸ਼ਿਆਂ ਵਿਰੁੱਧ ਲੜਾਈ 'ਚ ਲੋਕਾਂ ਦਾ ਸਹਿਯੋਗ ਮੰਗਿਆ

ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਕੇ ਸੂਬੇ ਚੋਂ ਨਸ਼ਿਆਂ ਦਾ ਸਫ਼ਾਇਆ ਕਰੇਗੀ : ਅਜੀਤਪਾਲ ਸਿੰਘ ਕੋਹਲੀ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਪਟਿਆਲਾ , 19 May 2025

Last updated on: May 20, 2025, 11:28 IST

ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਕੇ ਸੂਬੇ ਚੋਂ ਨਸ਼ਿਆਂ ਦਾ ਪੂਰਨ ਤੌਰ 'ਤੇ ਸਫ਼ਾਇਆ ਕਰੇਗੀ। ਇਹ ਪ੍ਰਗਟਾਵਾ ਉਨ੍ਹਾਂ ਪਟਿਆਲਾ ਦੇ ਗਾਂਧੀ ਨਗਰ ਵਾਰਡ ਨੰਬਰ 49, ਲਾਹੌਰੀ ਗੇਟ ਵਾਰਡ ਨੰਬਰ 48 ਤੇ ਮੁਹੱਲਾ ਦਾਰੂ ਕੁੱਟੀਆ ਵਾਰਡ ਨੰਬਰ 37 ਦੇ ਵਸਨੀਕਾਂ ਨਾਲ ਨਸ਼ਾ ਮੁਕਤੀ ਯਾਤਰਾ ਦੌਰਾਨ ਸੰਬੋਧਨ ਕਰਦਿਆਂ ਕੀਤਾ।

ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ 'ਤੇ ਕਲੰਕ ਹੈ ਅਤੇ ਇਸ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ, ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ, 'ਯੁੱਧ ਨਸ਼ਿਆਂ ਵਿਰੁੱਧ' ਦੇ ਰੂਪ ਵਿੱਚ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸ਼ਿਰਕਤ ਕਰ ਰਹੀਆਂ ਹਨ, ਜੋ ਚੰਗਾ ਸੰਕੇਤ ਹੈ। 

ਉਨ੍ਹਾਂ ਕਿਹਾ ਕਿ ਜੇ ਔਰਤਾਂ ਕਿਸੇ ਵੀ ਖ਼ਤਰੇ ਨੂੰ ਖ਼ਤਮ ਕਰਨ ਲਈ ਇੰਨੇ ਵੱਡੇ ਪੱਧਰ 'ਤੇ ਅੱਗੇ ਆਉਣਗੀਆਂ ਤਾਂ ਬਹੁਤ ਜਲਦੀ ਇਸ ਖ਼ਤਰੇ ਦਾ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦ੍ਰਿੜ੍ਹ ਇਰਾਦੇ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕੀਤਾ ਹੈ ਅਤੇ ਇਹੀ ਸੰਕਲਪ ਇਸ ਅਹਿਮ ਲੜਾਈ ਵਿੱਚ ਜਿੱਤ ਯਕੀਨੀ ਬਣਾਏਗਾ। 

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹਲਕਾ ਕੁਆਰਡੀਨੇਟਰ ਦਵਿੰਦਰ ਪਾਲ ਸਿੰਘ ਮਿੱਕੀ, ਵਾਰਡ ਨੰਬਰ 49 ਕੌਸਲਰ ਨੇਹਾ ਸਿੱਧੂ, ਵਾਰਡ ਨੰਬਰ 48 ਦੇ ਕੌਸਲਰ ਰਾਜੂ ਸਾਹਨੀ ਤੇ ਵਾਰਡ ਨੰਬਰ 37 ਦੇ ਕੌਸਲਰ ਰੇਨੂੰ ਬਾਲਾ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD