Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਪੰਜਾਬ ਪੁਲਿਸ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਦਾ ਸਨਮਾਨ

ਬਟਾਲਾ ਟਰੈਫਿਕ ਟੀਮ ਨੇ ਚਲਾਨ ਕਰਨ ਦੀ ਥਾਂ ਡਰਾਈਵਰਾਂ ਨੂੰ ਕੀਤਾ ਜਾਗਰੂਕ, ਅੱਗੇ ਤੋਂ ਚਲਾਨ ਕਰਨ ਦੀ ਦਿੱਤੀ ਚੇਤਾਵਨੀ

Amardeep Singh Rai, Additional Director General of Police, ADGP Traffic, Police, Punjab Police

Web Admin

Web Admin

5 Dariya News

ਚੰਡੀਗੜ੍ਹ , 19 May 2025

Last updated on: May 20, 2025, 12:09 IST

ਟਰੈਫਿਕ ਪੁਲਿਸ ਨੂੰ ਹੌਂਸਲਾ ਅਫਜ਼ਾਈ ਦੇਣ ਦੇ ਮੱਦੇਨਜ਼ਰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ, ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਨ ਦੀ ਬਜਾਏ, ਉਨ੍ਹਾਂ ਪ੍ਰਤੀ ਨਿਮਰ ਅਤੇ ਜਾਗਰੂਕ ਰਵੱਈਆ ਅਪਣਾਉਣ ਲਈ, ਬਟਾਲਾ ਦੇ ਚਾਰ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ  ਸਨਮਾਨਿਤ ਕੀਤਾ।

ਸਨਮਾਨਿਤ ਕੀਤੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਇੰਚਾਰਜ ਟਰੈਫਿਕ ਸਟਾਫ ਬਟਾਲਾ ਇੰਸਪੈਕਟਰ ਸੁਰਿੰਦਰ ਸਿੰਘ, ਉਨ੍ਹਾਂ ਦੇ ਟੀਮ ਮੈਂਬਰ ਏ.ਐਸ.ਆਈ. ਰਣਜੀਤ ਸਿੰਘ, ਏ.ਐਸ.ਆਈ. ਸੁਖਵਿੰਦਰ ਸਿੰਘ ਅਤੇ ਹੋਮ ਗਾਰਡ ਸ਼ਮਸ਼ੇਰ ਸਿੰਘ ਸ਼ਾਮਲ ਹਨ। ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਟਰੈਫਿਕ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਮਿਸਾਲੀ ਆਚਰਣ ਲਈ ਪ੍ਰਸ਼ੰਸਾ ਪੱਤਰ (ਕਲਾਸ-1) ਅਤੇ ਨਕਦ ਇਨਾਮ ਭੇਟ ਕੀਤੇ।

ਇਹ ਪਹਿਲਕਦਮੀ ਉਸ ਸਮੇਂ ਸੁਰਖੀਆਂ ਵਿੱਚ ਆਈ, ਜਦੋਂ ਇੱਕ ਵਾਇਰਲ ਵੀਡੀਓ ਸਾਹਮਣੇ ਆਈ , ਜਿਸ ਵਿੱਚ ਟਰੈਫਿਕ ਪੁਲਿਸ ਮੁਲਾਜ਼ਮ ਉਲੰਘਣਾ ਕਰਨ ਵਾਲੇ ਵਿਅਕਤੀ , ਜਿਸਨੇ ਆਪਣੀ ਕਾਰ ਸੜਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ ਸੀ,  ਨਾਲ ਬੜੀ ਹਲੀਮੀ ਨਾਲ ਗੱਲਬਾਤ ਕਰ ਰਹੇ ਸਨ।  ਹੈਰਾਨੀ ਜਨਕ ਗੱਲ ਇਹ ਸੀ ਕਿ ਡਰਾਇਵਰ ਦਾ ਚਲਾਨ ਕਰਨ ਦੀ ਬਜਾਏ, ਅਧਿਕਾਰੀਆਂ ਨੇ ਉਸ  ਨੂੰ ਬੜੀ ਨਿਮਰਤਾ ਨਾਲ ਅਜਿਹੀਆਂ ਉਲੰਘਣਾਵਾਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਬਾਰੇ ਸਮਝਾਇਆ ਅਤੇ ਦੱਸਿਆ ਕਿ ਕਿਵੇਂ ਲਾਪਰਵਾਹੀ ਨਾਲ ਕੀਤੀ ਪਾਰਕਿੰਗ ਘਾਤਕ ਹਾਦਸਿਆਂ ਦਾ ਕਾਰਨ ਬਣ ਸਕਦੀ ਹੈ।

ਉਨ੍ਹਾਂ ਨੇ ਡਰਾਇਵਰ ਨੂੰ ਇਸ ਵਾਰ ਇਹ ਚੇਤਾਵਨੀ ਦੇ ਕੇ ਛੱਡ ਦਿੱਤਾ ਕਿ ਅਜਿਹੇ ਅਪਰਾਧ ਵਾਰ-ਵਾਰ ਬਰਦਾਸ਼ਤ ਨਹੀਂ ਕੀਤੇ ਜਾਣਗੇ। ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਟੀਮ ਦੇ ਵਿਵਹਾਰ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, ‘‘ਮੈਂ ਇਨ੍ਹਾਂ ਪੁਲਿਸ ਮੁਲਾਜ਼ਮਾਂ ਵੱਲੋਂ ਬੜੀ ਹਮਦਰਦੀ ਤੇ ਸੁਚੱਜਤਾ ਨਾਲ ਮੌਕਾ ਸੰਭਾਲਣ ਦੇ ਤਰੀਕੇ ਤੋਂ ਪ੍ਰਭਾਵਿਤ ਹੋਇਆ ਹਾਂ। 

ਅਸੀਂ ਪੰਜਾਬ ਭਰ ਦੇ ਸਾਰੇ ਟਰੈਫਿਕ ਕਰਮਚਾਰੀਆਂ ਨੂੰ ਅਜਿਹੀ ਦੋਸਤਾਨਾ ਪਹੁੰਚ ਅਪਣਾਉਣ ਲਈ ਜਾਗਰੂਕ ਕਰਨ ਦੀ ਯੋਜਨਾ ਬਣਾ ਰਹੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਜੁਰਮਾਨੇ ਦੇ ਡਰੋਂ ਨਹੀਂ ਸਗੋਂ ਜਾਗਰੂਕਤਾ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ।’’ ਇੰਸਪੈਕਟਰ ਸੁਰਿੰਦਰ ਸਿੰਘ ਨੇ ਟੀਮ ਵੱਲੋਂ ਬੋਲਦਿਆਂ, ਇਸ ਮਾਣ-ਸਨਮਾਨ ਲਈ ਧੰਨਵਾਦ ਕੀਤਾ ਅਤੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। 

ਉਹਨਾਂ ਕਿਹਾ, ‘‘ਸਾਡਾ ਉਦੇਸ਼ ਡਰਾਈਵਰਾਂ ਨੂੰ ਉਲੰਘਣਾਵਾਂ ਦੇ ਨਤੀਜਿਆਂ ਬਾਰੇ ਸਮਝਾਉਣਾ ਹੈ, ਨਾ ਕਿ ਸਿਰਫ਼ ਉਨ੍ਹਾਂ ਨੂੰ ਸਜ਼ਾ ਦੇਣਾ,’’।

 

Tags: Amardeep Singh Rai , Additional Director General of Police , ADGP Traffic , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD