Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 19 May 2025

Last updated on: May 20, 2025, 12:23 IST

ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਪਿੰਡ ਮਲਕੂ ਪੱਟੀ ਦੇ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਪਰਿਵਾਰ ਦੀ ਵਾਹੀਯੋਗ ਜ਼ਮੀਨ ਨੂੰ ਸਾਰੇ ਕਾਨੂੰਨੀ ਵਾਰਸਾਂ ਵਿੱਚ ਵੰਡਣ ਲਈ ਅਰਜ਼ੀ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਪਹਿਲਾਂ ਹੀ ਉਸ ਤੋਂ 18,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਉਸਦੀ ਅਰਜ਼ੀ ’ਤੇ ਕਾਰਵਾਈ ਕਰਨ ਬਦਲੇ 25,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ, ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।  

ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD