Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਜ਼ਰੂਰਤ ਹੈ - ਪ੍ਰਿੰਸੀਪਲ ਬੁੱਧ ਰਾਮ

ਨਸ਼ਾ ਮੁਕਤੀ ਯਾਤਰਾ ਤਹਿਤ ਐਮ.ਐਲ.ਏ. ਨੇ ਪਿੰਡ ਗੁਰਨੇ ਕਲਾਂ, ਗੁਰਨੇ ਖੁਰਦ ਅਤੇ ਹਸਨਪੁਰ ਦੀਆਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਦੇ ਨਾਲ ਕੀਤੀ ਮੀਟਿੰਗ

Principal Budh Ram, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮਾਨਸਾ , 19 May 2025

Last updated on: May 20, 2025, 12:47 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਬੁਢਲਾਡਾ ਹਲਕੇ ਨਾਲ ਸਬੰਧਤ ਪਿੰਡਾਂ ਗੁਰਨੇ ਕਲਾਂ, ਗੁਰਨੇ ਖੁਰਦ ਅਤੇ ਹਸਨਪੁਰ ਵਿਖੇ ਨਸ਼ਿਆਂ ਦੇ ਖਾਤਮੇ ਲਈ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਦਾ ਕੋਹੜ ਜੜ੍ਹੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਉਪਰਾਲਿਆਂ ਸਦਕਾ ਨਸ਼ਿਆਂ ਦਾ ਲੱਕ ਤੋੜ ਕੇ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਨਸ਼ੇ ਦੀ ਆਦਤ ਲੱਗ ਗਈ ਹੈ ਉਨ੍ਹਾਂ ਨੂੰ ਇਲਾਜ਼ ਦੀ ਜ਼ਰੁਰਤ ਹੈ ਅਤੇ ਉਨ੍ਹਾਂ ਦਾ ਸਿਹਤ ਸੰਸਥਾਵਾਂ ਵਿੱਚ ਇਲਾਜ਼ ਕਰਵਾਇਆ ਜਾਵੇਗਾ ਅਤੇ ਇਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਲਗਾਉਣ ਵਾਲੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖ਼ਸ਼ੇ ਨਹੀਂ ਜਾਣਗੇ। 

ਉਨ੍ਹਾਂ ਪਿੰਡ ਦੀਆਂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਕੋਈ ਵੀ ਬਾਹਰੀ ਜਾਂ ਅੰਦਰੂਨੀ ਵਿਅਕਤੀ ਪਿੰਡਾਂ ਵਿੱਚ ਨਸ਼ਾ ਸਪਲਾਈ ਨਾ ਕਰ ਸਕੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਨਸ਼ਾ ਕਰ ਰਹੇ ਹਨ, ਉਹ ਨਸ਼ਾ ਛੱਡ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਕੰਮ ਵਿੱਚ ਉਨ੍ਹਾਂ ਦਾ ਪੂਰਨ ਸਹਿਯੋਗ ਕਰੇਗੀ। 

ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦਾ ਨਿਸ਼ਚਾ ਕਰ ਕੇ ਆਉਣ ਵਾਲੇ ਨੌਜਵਾਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ। ਵਿਧਾਇਕ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਰੜਾ ਰੁਖ ਅਪਣਾਇਆ ਹੈ ਅਤੇ ਤਸਕਰਾਂ ਵੱਲੋਂ ਲੋਕਾਂ ਦੇ ਬੱਚਿਆਂ ਨੂੰ ਨਸ਼ੇ ਦੀ ਦਲਦਲ ਵਿੱਚ ਸੁੱਟ ਕੇ ਜੋ ਨਾਜਾਇਜ਼ ਉਸਾਰੀਆਂ ਕੀਤੀਆਂ ਹਨ, ਉਹਨਾਂ ਨੂੰ ਢਾਹਿਆ ਜਾ ਰਿਹਾ ਹੈ। 

ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡਾਂ ਦੇ ਸਰਪੰਚ, ਰੱਖਿਆ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਮੋਹਤਵਰ ਵਿਅਕਤੀ ਮੌਜੂਦ ਸਨ।

 

Tags: Principal Budh Ram , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD