Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾਵਾਂ” ਦੌਰਾਨ ਲੋਕਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਿਆ ਸੰਕਲਪ

ਸਮਾਜ ਦੇ ਹਰ ਵਰਗ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਸ਼ਿਆਂ ਵਿਰੁੱਧ ਯੁੱਧ ਵਿੱਚ ਸਾਥ ਦੇਣ ਕੀਤੀ ਅਪੀਲ

Dr Kashmir Singh Sohal, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਤਰਨ ਤਾਰਨ , 19 May 2025

Last updated on: May 20, 2025, 13:23 IST

ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ “ਨਸ਼ਾ ਮੁਕਤੀ ਯਾਤਰਾਵਾਂ” ਕੱਢੀਆਂ ਗਈਆਂ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ। ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਭੁੱਚਰ ਖੁਰਦ, ਭੁੱਚਰ ਕਲਾਂ ਅਤੇ ਪਿੰਡ ਬੁਰਜ 169 ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੱਢੀ ਗਈ।

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਸੰਕਲਪ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮੱਦਦ ਨਹੀਂ ਕਰਨਗੇ ਤਾਂ ਜੋ ਅਸੀ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਸਕੀਏ।ਉਨ੍ਹਾਂ ਕਿਹਾ ਕਿ ਸਰਕਾਰੀ ਉਪਰਾਲਿਆਂ ਨਾਲ ਨਾਲ ਸਮੂਹ ਸਮਾਜ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮਾਜ ਦੀ ਧਾਰਾ ਵਿੱਚ ਮੁੜ ਜੁੜ ਸਕਣ।

ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਖੇਡਣ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਤਲਵੰਡੀ ਸੋਭਾ ਸਿੰਘ, ਤਲਵੰਡੀ ਮੁਤਸੱਦਾ ਸਿੰਘ ਅਤੇ ਤਲਵੰਡੀ ਬੁੱਧ ਸਿੰਘ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।

ਇਸ ਮੌਕੇ ਉਹਨਾਂ ਕਿਹਾ ਨਸ਼ਾ ਮੁਕਤੀ ਯਾਤਰਾ ਹੁਣ ਇੱਕ ਜਨ ਅੰਦੋਲਨ ਬਣ ਚੁੱਕੀ ਹੈ, ਜੋ ਕਿ ਪੰਜਾਬ ਦੇ ਭਵਿੱਖ ਦੀ ਲੜਾਈ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਸੰਕਲਪ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿੱਚ ਪਿੰਡ ਵਾਸੀਆਂ ਦਾ ਸਾਥ ਬਹੁਤ ਜ਼ਰੂਰੀ ਹੈ ਤਾਂ ਜੋ ਹਰ ਇੱਕ ਪਿੰਡ ਵਿੱਚ ਨਸ਼ਾ ਖਤਮ ਹੋ ਸਕੇ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਨਸ਼ਾ ਮੁਕਤ ਪੰਜਾਬ ਦਾ ਸੰਕਲਪ ਵੀ ਲਿਆ ਗਿਆ। ਇਸ ਤੋਂ ਇਲਾਵਾ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਮਿਆਣੀ, ਥੇਹ ਬ੍ਰਾਹਮਣਾ ਅਤੇ ਕਮਾਲਪੁਰ ਵਿਖੇ “ਨਸ਼ਾ ਮੁਕਤੀ ਯਾਤਰਾ” ਵਿੱਚ ਸ਼ਾਮਲ ਹੋਣ ਉਪਰੰਤ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪੰਜਾਬ ਵਿੱਚ “ਨਸ਼ਾ ਮੁਕਤੀ ਯਾਤਰਾ” ਦੀ ਇਤਿਹਾਸਕ ਸ਼ੁ਼ੁਰੂਆਤ ਕੀਤੀ ਹੈ।ਇਸ ਤਹਿਤ ਪਿੰਡ-ਪਿੰਡ ਜਾ ਕੇ ਜਾਗਰੂਕਤਾ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ।ਉਹਨਾਂ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਸ਼ਿਆਂ ਵਿਰੁੱਧ ਯੁੱਧ ਵਿੱਚ ਸਾਥ ਦੇਣ।

ਇਸ ਮੌਕੇ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ, ਜਿਸ ਤਹਿਤ ਇਹ ਸੰਕਲਪ ਲਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ। ਹਰ ਨਾਗਰਿਕ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ ਅਤੇ ਨਸ਼ਿਆਂ ਨੂੰ ਪਿੰਡ ਵਿੱਚ ਵੜਨ ਨਹੀਂ ਦੇਵੇਗਾ। ਹੁਣ ਨਾ ਕੋਈ ਨਸ਼ਾ ਵਿਕੇਗਾ, ਨਾ ਕੋਈ ਤਸਕਰ ਪਿੰਡ ਵਿੱਚ ਵੜੇਗਾ।

ਇਸ ਮੌਕੇ ਇਹ ਵੀ ਅਹਿਦ ਲਿਆ ਗਿਆ ਕਿ ਜੋ ਨਸ਼ਿਆਂ ਦੇ ਸ਼ਿਕਾਰ ਹਨ, ਉਨ੍ਹਾਂ ਨੂੰ ਸਮਾਜ ਤੋਂ ਬਾਹਰ ਨਹੀਂ ਕੀਤਾ ਜਾਵੇਗਾ, ਸਗੋਂ ਉਨ੍ਹਾਂ ਨੂੰ ਸਹੀ ਰਾਹ ਵਿਖਾ ਕੇ, ਪੁਨਰਵਾਸ ਲਈ ਉਪਰਾਲੇ ਕੀਤੇ ਜਾਣਗੇ। ਨਸ਼ਾ ਤਸਕਰਾਂ ਨੂੰ ਕਿਸੇ ਤਰ੍ਹਾਂ ਦੀ ਸਰਪ੍ਰਸਤੀ ਨਹੀਂ ਮਿਲੇਗੀ।

 

Tags: Dr Kashmir Singh Sohal , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD