Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਰਡ ਨੰਬਰ 16, 17, 18 ਵਿੱਚ ਹੋਈ ਨਸ਼ਾ ਮੁਕਤੀ ਯਾਤਰਾ ਆਰੰਭ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਹਾਜਰੀ ਵਿੱਚ ਵਾਰਡ ਵਾਸੀਆਂ ਨੇ ਨਸ਼ਿਆਂ ਨੂੰ ਖਤਮ ਕਰਨ ਦਾ ਲਿਆ ਪ੍ਰਣ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਮੋਗਾ , 19 May 2025

Last updated on: May 20, 2025, 13:58 IST

ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦਾ ਖਾਤਮਾ ਹੋ ਰਿਹਾ ਹੈ। ਹੁਣ ਨਸ਼ਾ ਮੁਕਤੀ ਯਾਤਰਾ ਜਿਹੜੀ ਕਿ ਪਿੰਡਾਂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਅਗਵਾਈ ਵਿਠੱਚ ਚਲਾਈ ਜਾ ਰਹੀ ਹੈ ਤਹਿਤ ਹਰੇਕ ਪਿੰਡ ਤੇ ਵਾਰਡ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀ ਹਨ ਅਤੇ ਲੋਕਾਂ ਨੂੰ ਨਸ਼ਾ ਮੁਕਤੀ ਦਾ ਪ੍ਰਣ ਵੀ ਦਿਵਾਇਆ ਜਾ ਰਿਹਾ ਹੈ।

ਅੱਜ ਵਾਰਡ ਨੰਬਰ 16, 17, 18 ਵਿੱਚ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਮੋਗਾ ਸ੍ਰ. ਬਲਜੀਤ ਸਿੰਘ ਚਾਨੀ, ਕੌਂਸਲਰ ਵਿਜੇ ਭੂਸ਼ਨ, ਕੁਲਦੀਪ ਕੌਰ, ਭਾਰਤ ਭੂਸ਼ਨ ਤੇ ਹੋਰ ਵੀ ਮੋਹਤਬਰ ਵਿਅਕਤੀ ਹਾਜਰ ਸਨ।

ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। ਵਿਧਾਇਕ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।

ਇਸ ਮੌਕੇ 'ਤੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਹੁਣ 20 ਮਈ ਨੂੰ ਵਾਰਡ ਨੰਬਰ 19, 20, 21 ਦੇ ਵਾਸੀ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪ੍ਰਣ ਲੈਣਗੇ। 

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD