Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਣੀ ਲੋਕ ਲਹਿਰ, ਹੁਣ ਪਿੰਡ-ਪਿੰਡ ਲੋਕ ਨਸ਼ਿਆਂ ਖਿਲਾਫ ਲਾਮਬੰਦ ਹੋਣ ਲੱਗੇ : ਕੁਲਵੰਤ ਸਿੰਘ ਪੰਡੋਰੀ

ਨਸ਼ਾ ਮੁਕਤੀ ਯਾਤਰਾ ਤਹਿਤ ਨਿਹਾਲੂਵਾਲ, ਗੰਗੋਹਰ, ਕੁਤਬਾ, ਲੋਹਗੜ੍ਹ, ਛਾਪਾ, ਪੰਡੋਰੀ ਵਿਖੇ ਵਿਸ਼ੇਸ਼ ਸਮਾਗਮ ਕਰਵਾਏ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮਹਿਲ ਕਲਾਂ , 19 May 2025

Last updated on: May 20, 2025, 14:30 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਲਹਿਰ ਪਿੰਡ - ਪਿੰਡ ਤੱਕ ਪਹੁੰਚ ਚੁੱਕੀ ਹੈ ਅਤੇ ਹੁਣ ਪੰਜਾਬ ਦੇ ਹਰ ਇਕ ਪਿੰਡ ਦਾ ਵਾਸੀ ਨਸ਼ਿਆਂ ਖਿਲਾਫ ਲਾਮਬੰਦ ਹੈ। ਇਹ ਪ੍ਰਗਟਾਵਾ ਵਿਧਾਇਕ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਪੰਡੋਰੀ ਵਿਖੇ ਨਸ਼ਾ ਮੁਕਤੀ ਯਾਤਰਾ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਅੱਜ ਪਿੰਡ ਲੋਹਗੜ੍ਹ, ਛਾਪਾ ਅਤੇ ਪੰਡੋਰੀ ਵਿਖੇ ਨਸ਼ਾ ਮੁਕਤੀ ਯਾਤਰਾਵਾਂ ਆਰੰਭੀਆਂ ਅਤੇ ਲੋਕਾਂ ਨੂੰ ਇਸ ਲੋਕ ਲਹਿਰ ਦਾ ਹਿੱਸਾ ਬਣਾਇਆ। ਇਸ ਤੋਂ ਪਹਿਲਾਂ ਉਨ੍ਹਾਂ ਪਿੰਡ ਨਿਹਾਲੂਵਾਲ, ਗੰਗੋਹਰ ਅਤੇ ਕੁਤਬਾ ਵਿਖੇ ਵੀ ਭਰਵੀਂ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਹਰ ਇਕ ਪੰਜਾਬ ਵਾਸੀ ਦਾ ਫਰਜ਼ ਹੈ ਕਿ ਉਹ ਨਸ਼ਿਆਂ ਖਿਲਾਫ ਇਸ ਮੁਹਿੰਮ 'ਚ ਆਪਣਾ ਅਹਿਮ ਯੋਗਦਾਨ ਪਾਵੇ। 

ਉਨ੍ਹਾਂ ਕਿਹਾ ਇਹ ਸਾਡਾ ਇਖਲਾਕੀ ਫਰਜ਼ ਹੈ ਕਿ ਜਿਹੜੇ ਨੌਜਵਾਨ ਨਸ਼ਿਆਂ ਦੇ ਦਲ-ਦਲ ਵਿਚ ਫਸ ਚੁੱਕੇ ਹਨ ਅਸੀਂ ਉਨ੍ਹਾਂ ਨੂੰ ਬਚਾਈਏ ਅਤੇ ਲੋਕਾਂ ਦੇ ਘਰਾਂ ਦੇ ਚਿਰਾਗ ਬੁੱਝਣ ਤੋਂ ਬਚਾਈਏ । ਉਨ੍ਹਾਂ ਕਿਹਾ ਕਿ ਸਾਰੇ ਪਿੰਡ ਵਾਸੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਨਾ ਤਾਂ ਕੋਈ ਪਿੰਡ ਵਾਸੀ ਅਤੇ ਨਾ ਹੀ ਪੰਚਾਇਤ ਜਾਂ ਲੰਬੜਦਾਰ ਨਸ਼ਿਆਂ 'ਚ ਫੜੇ ਗਏ ਲੋਕਾਂ ਦੀ ਜ਼ਮਾਨਤ ਦੇਣਗੇ ਅਤੇ ਨਾ ਹੀ ਉਨ੍ਹਾਂ ਦਾ ਸਾਥ ਦੇਣਗੇ। 

ਉਨ੍ਹਾਂ ਦੱਸਿਆ ਕਿ ਜੇ ਕਰ ਕਿਸੇ ਵੀ ਪਿੰਡ 'ਚ ਨਸ਼ਾ ਫੜਿਆ ਜਾਂਦਾ ਹੈ ਤਾਂ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਅਨੁਸਾਰ ਉਸ ਇਲਾਕੇ ਦੇ ਐੱਸ ਐਚ ਓ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ।  ਉਨ੍ਹਾਂ ਇਸ ਮੌਕੇ ਹਰ ਇਕ ਪਿੰਡ 'ਚ ਪਿੰਡ ਡਿਫੈਂਸ ਕਮੇਟੀ ਦੇ ਪਿੰਡਾਂ ਦੇ ਪਹਿਰਦਾਰਾਂ ਨੂੰ ਨਸ਼ਿਆਂ ਖਿਲਾਫ ਸਹੁੰ ਚੁਕਾਈ। 

ਲੋਕਾਂ ਨੇ ਪਿੰਡ ਡਿਫੈਂਸ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਸਹੁੰ ਚੁੱਕੀ ਕਿ ਉਹ ਪਿੰਡ ਦੇ ਪਹਿਰੇਦਾਰ ਬਣ ਕੇ ਕੰਮ ਕਰਨਗੇ। ਉਹ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਪਿੰਡ 'ਚ ਨਾ ਹੀ ਨਸ਼ਾ ਵਿਕੇਗਾ ਅਤੇ ਨਾ ਹੀ ਨਸ਼ਾ ਤਸਕਰ ਰਹਿਣਗੇ। ਨਾਲ ਹੀ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿਖੇ ਭਰਤੀ ਕਰਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ।

ਇਸ ਮੌਕੇ ਸ਼੍ਰੀ ਹਰਕੰਵਲਜੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ, ਐੱਸ ਐੱਮ ਓ ਡਾ. ਗੁਰਤਜਿੰਦਰ ਕੌਰ, ਨਾਇਬ ਤਹਿਸੀਲਦਾਰ ਪਵਨ ਕੁਮਾਰ, ਬੀ ਡੀ ਪੀ ਓ ਮਹਿਲ ਕਲਾਂ ਗੁਰਜਿੰਦਰ ਸਿੰਘ ਤੇ ਹੋਰ ਲੋਕ ਵੀ ਹਾਜ਼ਰ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD