Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜੀਵਨ ਜੋਤ ਕੌਰ, ਡਾ. ਅਜੈ ਗੁਪਤਾ, ਡਾ: ਜਸਬੀਰ ਸੰਧੂ, ਡਾ: ਇੰਦਰਬੀਰ ਸਿੰਘ ਨਿੱਜਰ ਨੇ ਨਸ਼ਾ ਮੁਕਤੀ ਯਾਤਰਾ ਦੀ ਕੀਤੀ ਅਗਵਾਈ

ਲੋਕ ਵੱਡੀ ਗਿਣਤੀ ਵਿਚ ਨਸ਼ਾ ਮੁਕਤੀ ਯਾਤਰਾਵਾਂ ਵਿਚ ਹੋ ਰਹੇ ਹਨ ਸ਼ਾਮਲ

Jeevan Jyot Kaur, Amritsar, AAP, Aam Aadmi Party, Aam Aadmi Party Punjab, AAP Punjab, Dr Jasbir Singh Sandhu,Dr Inderbir Singh Nijjar,Dr Ajay Gupta, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਅੰਮ੍ਰਿਤਸਰ , 19 May 2025

Last updated on: May 20, 2025, 14:37 IST

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਮੱਦੇਨਜ਼ਰ ਅੱਜ 4 ਵਿਧਾਨ ਸਭਾ ਹਲਕੇ ਜਿੰਨਾਂ ਵਿਚ ਅੰਮ੍ਰਿਤਸਰ ਕੇਦਰੀ, ਅੰਮ੍ਰਿਤਸਰ ਪੱਛਮੀ,ਅੰਮ੍ਰਿਤਸਰ ਦੱਖਣੀ ਅਤੇ ਅੰਮ੍ਰਿਤਸਰ ਪੂਰਬੀ ਸ਼ਾਮਲ ਹਨ ਵਿਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ ਗਈਆਂ। ਇਸ ਮੌਕੇ ਨਸ਼ਾ ਮੁਕਤੀ ਯਾਤਰਾਵਾਂ ਨੂੰ ਸੰਬੋਧਨ ਕਰਦੇ ਹੋਏ ਨਸ਼ਾ ਮੁਕਤੀ ਮਾਝਾ ਜੋਨ ਦੀ ਇੰਚਾਰਜ਼ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਪਿੰਡ-ਪਿੰਡ ਤੇ ਸ਼ਹਿਰ ਸ਼ਹਿਰ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਕੋਈ ਵੀ ਨਾਗਰਿਕ ਇਨ੍ਹਾਂ ਨਸ਼ਾ ਤਸਕਰਾਂ ਨੂੰ ਆਪਣੇ ਪਿੰਡ ਜਾਂ ਸ਼ਹਿਰ ਵਿੱਚ ਨਹੀਂ ਵੜਣ ਦੇਵੇਗਾ। 

ਉਨ੍ਹਾਂ ਕਿਹਾ ਕਿ ਜੋ ਨਸ਼ਿਆਂ ਦੇ ਸ਼ਿਕਾਰ ਹਨ ਨੂੰ ਸਮਾਜ ਤੋਂ ਬਾਹਰ ਨਹੀਂ ਕਰਾਂਗੇ ਸਗੋਂ ਸਹੀ ਰਾਹ ਦਿਖਾਂਵਾਂਗੇ ਅਤੇ ਪੁਨਰਵਾਸ ਕਰਾਂਗੇ। ਮੈਡਮ ਸੋਨੀਆ ਮਾਨ ਨੇ ਕਿਹਾ ਕਿ ਇਹ ਯਾਤਰਾ ਹੁਣ ਜਨ ਅੰਦੋਲਨ ਬਣ ਚੁੱਕੀ ਹੈ ਅਤੇ ਪੰਜਾਬ ਦੇ ਭਵਿੱਖ ਦੀ ਲੜਾਈ ਹੈ ਜਿਸ ਵਿੱਚ ਹਰ ਪਰਿਵਾਰ, ਹਰ ਨੌਜਵਾਨ ਨੂੰ ਇਸ ਅੰਦੋਲਨ ਨਾਲ ਜੁੜ ਕੇ ਨਸ਼ਿਆਂ ਦਾ ਖਾਤਮਾ ਕਰਨਾ ਹੈ। 

ਉਨ੍ਹਾਂ ਕਿਹਾ ਕਿ ਆਓ ਅਸੀਂ ਸਹੁੰ ਖਾਈਏ-ਨਾ ਅਸੀਂ ਨਸ਼ਾ ਕਰਾਂਗੇ ਨਾ ਕਰਨ ਦਿਆਂਗੇ। ਇਸ ਮੌਕੇ ਉਨ੍ਹਾਂ ਦੇ ਨਾਲ ਜਿਲ੍ਹਾ ਕੁਆਰਡੀਨੇਟਰ ਦੀਸ਼ਕਤ ਧਵਨ ਵੀ ਹਾਜਰ ਸਨ। ਹਲਕਾ ਕੇਦਰੀ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਆਪਣੇ ਹਲਕੇ ਅਧੀਨ ਪੈਦੇ ਵਾਰਡ ਨੰ: 68  ਵਰਿਆਮ ਸਿੰਘ ਕਾਲੋਨੀ,ਵਾਰਡ ਨੰ: 51 ਭਰਾੜੀਵਾਲਾ ਰੋਡ ਤੋ ਸਰਕਾਰੀ ਸਕੂਲ ਭਰਾੜੀਵਾਲ ਤੱਕ ਅਤੇ ਵਾਰਡ ਨੰ: 52 ਨਵਦਿਸ਼ਾ ਪਬਲਿਕ ਸਕੂਲ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਕਿਹਾ ਕਿ ਸਾਡੀ ਸਰਕਾਰ ਜੀਰੋ ਟੋਲਰੈਸ ਨੀਤੀ ਤੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖ਼ਸਿਆ ਨਹੀ ਜਾਵੇਗਾ। 

ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ। ਉਨ੍ਹਾਂ  ਨਸ਼ਾ ਰੋਕੂ ਕਮਟੀ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਣੇ ਹਲਕਿਆਂ  ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਹਲਕਾ ਪੱਛਮੀ ਵਿਖੇ ਵਾਰਡ ਨੰ: 70  ਅਤੇ 72 ਅਧੀਨ ਪੈਦੇ ਇਲਾਕੇ ਪੰਨੂੰ ਚੌਕ ਤੋ ਢਪਈ ਰੋਡ ਤੱਕ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਕਿ ਨਸ਼ੇ ਸਾਡੇ ਸਮਾਜ ਦੀ ਗੰਭੀਰ ਸਮੱਸਿਆ ਜਿਹੜੀ ਕਿ ਸਾਡੇ ਸਮਾਜ ਦੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੀ ਹੈ। 

ਪੰਜਾਬ ਸਰਕਾਰ ਨੇ ਪ੍ਰਣ ਲਿਆ ਹੈ ਕਿ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ  ਗਲੀ, ਮੁਹੱਲਿਆ ਵਿਚ ਜਾਗਰੂਕ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੱਦਾ ਦਿੱਤਾ ਗਿਆ। ਉਨਾਂ ਕਿਹਾ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। 

ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵਿਧਾਇਕ ਡਾ: ਸੰਧੂ ਵੱਲੋਂ ਸਹੁੰ ਵੀ ਚੁਕਾਈ ਗਈ। ਹਲਕਾ ਦੱਖਣੀ ਵਿਖੇ ਵਾਰਡ ਨੰ: 42,46 ਅਤੇ 47 ਦੇ ਅਧੀਨ ਪੈਦੇ ਇਲਾਕ ਕੋਟ ਕਰਨੈਲ ਸਿੰਘ ਪਾਰਕ,ਬਹਾਦੁਰ ਨਗਰ ਤੋ ਢੋਲੀ ਮੁਹੱਲਾ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿੱਢੀ ਗਈ ਲੜਾਈ ਤਹਿਤ ਸੂਬੇ ਵਿੱਚੋਂ ਨਸ਼ਾਂ ਤਸਕਰਾਂ ਨੂੰ ਹਰ ਹੀਲੇ ਖਤਮ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚੇ ਵਲੋ ਸੂਬਾ ਵਾਸੀਆਂ ਲਈ ਹੈਲਪਲਾਈਨ ਨੰ: 98236-00007 ਜਾਰੀ ਕੀਤਾ ਗਿਆ ਹੈ। ਇਸ ਨੰਬਰ ਤੇ ਕੋਈ ਵੀ ਵਿਅਕਤੀ ਨਸ਼ਾ ਵੇਚਣ ਵਾਲਿਆਂ ਦੀ ਸ਼ਕਾਇਤ ਕਰਦ ਸਕਦਾ ਹੈ,ਜਿਸ ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਫੌਰੀ ਕਰਵਾਈ ਕਰਨ ਲਈ ਪੁਲਿਸ ਨੂੰ ਖੁੱਲੀ ਛੋਟ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਡਾ: ਨਿੱਜਰ  ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ।

ਹਲਕਾ ਪੂਰਬੀ ਵਿਖੇ ਵਾਰਡ ਨੰ: 26,27 ਅਤੇ 28 ਅਧੀਨ ਪੈਦੇ ਇਲਾਕੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਸ਼ਿਵਾਲਾ ਭਈਆ,ਜਸ਼ਨ ਹਸਪਤਾਲ ਤੋ ਮਕਬੂਲਪੁਰਾ ਤੋ ਨਿਊ ਤਹਿਸੀਲਪੁਰਾ ਤੱਕ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਵਿਧਾਇਕਾ ਜੀਵਨਜੋਤ ਕੌਰ  ਅਤੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਸ: ਜਤਿੰਦਰ ਸਿੰਘ ਮੋਤੀ ਭਾਟੀਆ ਨੇ  ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈ, ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਹੋਣਾ ਜਰੂਰੀ ਹੈ। 

ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿਚ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਅਤੇ ਸੂਚਨਾ ਦੇਣ। ਇਸ ਮੌਕੇ ਮੈਡਮ ਜੀਵਨਜੋਤ ਕੌਰ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।

 

Tags: Jeevan Jyot Kaur , Amritsar , AAP , Aam Aadmi Party , Aam Aadmi Party Punjab , AAP Punjab , Dr Jasbir Singh Sandhu , Dr Inderbir Singh Nijjar , Dr Ajay Gupta , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD