Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਦਕਾ ਨਸ਼ਿਆਂ ਕਾਰਨ ਹੋਣ ਵਾਲੀ ਘਰੇਲੂ ਹਿੰਸਾ ਦੇ ਮਾਮਲਿਆਂ ਵਿੱਚ ਕਟੌਤੀ ਆਈ : ਰਾਜ ਲਾਲੀ ਗਿੱਲ

ਬਜ਼ੁਰਗ ਮਾਪਿਆ ਤੋਂ ਜ਼ਮੀਨ ਜਾਇਦਾਦ ਆਪਣੇ ਨਾਮ ਕਰਵਾਉਣ ਮਗਰੋਂ ਦੇਖਭਾਲ ਕਰਨ ਤੋਂ ਇਨਕਾਰੀ ਬੱਚਿਆਂ ਖਿਲਾਫ ਹੁੰਦੀ ਹੈ ਸਖਤ ਕਾਰਵਾਈ: ਰਾਜ ਲਾਲੀ ਗਿੱਲ

Raj Lali Gill, AAP, Aam Aadmi Party, Aam Aadmi Party Punjab, AAP Punjab, Fatehgarh Sahib, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 May 2025

Last updated on: May 20, 2025, 14:47 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਫਤਹਿਗੜ੍ਹ ਸਾਹਿਬ ਵਿਖੇ ਸਖੀ ਵਨ ਸਟਾਪ ਸੈਂਟਰ ਅਤੇ ਵੁਮੈਨ ਸੈਲ ਦਾ ਦੌਰਾ ਕਰਕੇ ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ।

ਉਹਨਾਂ ਕਿਹਾ ਕਿ ਪਹਿਲਾਂ ਘਰੇਲੂ ਹਿੰਸਾ ਦੇ ਬਹੁਤੇ ਮਾਮਲੇ ਅਜਿਹੇ ਹੁੰਦੇ ਸਨ ਜਿਸ ਵਿੱਚ ਮਰਦਾਂ ਵੱਲੋਂ ਨਸ਼ੇ ਕਰਨ ਮਗਰੋਂ ਮਹਿਲਾਵਾਂ ਦੀ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਘਰੇਲੂ ਲੜਾਈ ਦੇ ਇਹ ਮਾਮਲੇ ਕਾਫੀ ਚਿੰਤਾਜਨਕ ਨਤੀਜੇ ਪੈਦਾ ਕਰਦੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਤਿੰਨ ਮਹੀਨਿਆਂ ਅੰਦਰ ਅਜਿਹੇ ਮਾਮਲਿਆਂ ਵਿੱਚ ਕਮੀ ਦੇਖਣ ਨੂੰ ਮਿਲ ਰਹੀ ਹੈ।

ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਕਮਿਸ਼ਨ ਵਿੱਚ ਅਜਿਹੇ ਮਾਮਲਿਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ ਜਿਸ ਵਿੱਚ ਬੱਚਿਆਂ ਵੱਲੋਂ ਆਪਣੇ ਬਿਰਧ ਮਾਪਿਆਂ ਪ੍ਰਤੀ ਬੇਰੁਖੀ ਵਾਲਾ ਰਵਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਚਿੰਤਾ ਦਾ ਵਿਸ਼ਾ ਹੈ ਅਤੇ ਕਮਿਸ਼ਨ ਅਜਿਹੇ ਕੇਸਾਂ ਦੇ ਸਖਤੀ ਨਾਲ ਨਿਪਟਾਰੇ ਲਈ ਬਹੁਤ ਗੰਭੀਰ ਹੈ। 

ਸ਼੍ਰੀਮਤੀ ਗਿੱਲ ਨੇ ਕਿਹਾ ਕਿ ਬਿਰਧ ਘਰਾਂ ਵਿੱਚ ਬਜ਼ੁਰਗਾਂ ਦੀ ਵੱਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਹੈ ਅਤੇ ਬੱਚਿਆਂ ਵੱਲੋਂ ਪ੍ਰਾਪਰਟੀ ਹਥਿਆਉਣ ਮਗਰੋਂ ਮਾਪਿਆਂ 'ਤੇ ਕੀਤਾ ਜਾਂਦਾ ਸਰੀਰਕ, ਮਾਨਸਿਕ ਜਾਂ ਭਾਵਨਾਤਮਕ ਤਸ਼ੱਦਦ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਤੇ ਅਜਿਹੇ ਗੰਭੀਰ ਮਾਮਲਿਆਂ ਵਿੱਚ ਬੱਚਿਆਂ ਨੂੰ ਮਿਲੀ ਜਾਇਦਾਦ ਵਾਪਸ ਲੈ ਕੇ ਮਾਪਿਆਂ ਨੂੰ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਚੇਅਰਪਰਸਨ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ ਅਤੇ ਉੱਥੇ ਔਰਤਾਂ ਨਾਲ ਸੰਬੰਧਿਤ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਨਿਰੀਖਣ ਕੀਤਾ। ਇਸ ਮਗਰੋਂ ਵੁਮਨ ਸੈਲ ਵਿੱਚ ਉਹਨਾਂ ਨੇ ਵੱਖ ਵੱਖ ਕੇਸਾਂ ਨਾਲ ਸੰਬੰਧਿਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੋਵੇਂ ਧਿਰਾਂ ਦੇ ਨੁਮਾਇੰਦਿਆਂ ਨੂੰ ਸੁਣਿਆ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਕਮਿਸਨ ਦੇ ਡਿਪਟੀ ਡਾਇਰੈਕਟਰ ਨਿਖਿਲ ਅਰੋੜਾ, ਐਸ ਡੀ ਐਮ ਮਨਰੀਤ ਰਾਣਾ,ਡੀਐਸਪੀ ਗੁਰਦੀਪ ਸਿੰਘ ਦਿਓਲ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦੀਪ ਸ਼ਿਖਾ, ਜ਼ਿਲਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, ਸਖੀ ਵਨ ਸਟਾਪ ਸੈਂਟਰ ਦੇ ਇੰਚਾਰਜ ਰਜਨੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab , Fatehgarh Sahib , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD