Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਸ਼ਾ ਮੁਕਤੀ ਮਾਰਚ ਨੂੰ ਸ਼ੁਤਰਾਣਾ ਹਲਕੇ ਦੇ ਪਿੰਡ ਅਤਾਲਾਂ, ਕਲਵਾਣੂ, ਹੀਰਾਨਗਰ ਡਰੌਲੀ, ਢਾਬੀ ਗੁੱਜਰਾਂ, ਸ਼ੇਰਗੜ੍ਹ ਤੇ ਗਲੌਲੀ 'ਚ ਭਰਵਾਂ ਹੁੰਗਾਰਾ

ਯੁੱਧ ਨਸ਼ਿਆਂ ਵਿਰੁੱਧ ਨੇ ਨਸ਼ੇ ਦੇ ਆਦੀਆਂ ਨੂੰ ਨਵਾਂ ਰਸਤਾ ਦਿਖਾਇਆ-ਕੁਲਵੰਤ ਸਿੰਘ ਬਾਜੀਗਰ

Kulwant Singh Bazigar, Shutrana, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਪਾਤੜਾਂ/ਸ਼ੁਤਰਾਣਾ , 19 May 2025

Last updated on: May 20, 2025, 15:17 IST

ਸ਼ੁਤਰਾਣਾ ਹਲਕੇ ਦੇ ਪਿੰਡਾਂ ਅਤਾਲਾਂ, ਕਲਵਾਣੂ, ਹੀਰਾਨਗਰ ਡਰੌਲੀ, ਢਾਬੀ ਗੁੱਜਰਾਂ, ਸ਼ੇਰਗੜ੍ਹ ਤੇ ਗਲੌਲੀ 'ਚ ਪੁੱਜੇ ਨਸ਼ਾ ਮੁਕਤੀ ਮਾਰਚ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ। ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਅਗਵਾਈ ਹੇਠ ਐਸ.ਡੀ.ਐਮ ਅਸ਼ੋਕ ਕੁਮਾਰ, ਬੀਡੀਪੀਓ ਬਘੇਲ ਸਿੰਘ ਔਜਲਾ, ਐਸ.ਐਮ.ਓ, ਸਬੰਧਤ ਥਾਣੇ ਤੇ ਪੁਲਿਸ ਚੌਕੀ ਦੇ ਐਸ.ਐਚ.ਓ ਸਮੇਤ ਯੂਥ ਆਗੂ ਗੁਰਮੀਤ ਸਿੰਘ ਵਿੱਕੀ ਅਤੇ ਪਿੰਡ ਡਿਫੈਂਸ ਕਮੇਟੀਆਂ ਦੇ ਮੈਂਬਰ ਲਗਾਤਾਰ ਇਸ ਮਾਰਚ ਵਿੱਚ ਸ਼ਿਰਕਤ ਕਰ ਰਹੇ ਹਨ। 

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਹਲਕੇ ਦੇ ਹਰ ਪਿੰਡ ਵਿੱਚ ਦਸਤਕ ਦੇਵੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਲੋਕ ਨਸ਼ਾ ਮੁਕਤੀ ਮਾਰਚ ਨੂੰ ਖ਼ੁਦ ਸਫ਼ਲ ਬਣਾਉਣ ਲਈ ਅੱਗੇ ਆ ਕੇ ਨਸ਼ਾ ਤਸਕਰਾਂ ਦੀ ਸੂਹ ਦੇਣ ਸਮੇਤ ਨਸ਼ਿਆਂ ਦੀ ਲਤ ਦੇ ਸ਼ਿਕਾਰ ਵਿਅਕਤੀਆਂ ਦੇ ਇਲਾਜ ਤੇ ਪੁਨਰਵਾਸ ਲਈ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰਾਂ ਵਿੱਚ ਦਾਖਲ ਕਰਵਾਉਣ ਲਈ ਜਾਗਰੂਕ ਹੋ ਰਹੇ ਹਨ। ਜਦਕਿ ਇਨ੍ਹਾਂ ਪਿੰਡਾਂ ਦੇ ਪੰਚ ਸਰਪੰਚ ਤੇ ਵੱਡੀ ਸਥਾਨਕ ਵਾਸੀ ਵੀ ਨਸ਼ਾ ਮੁਕਤੀ ਮਾਰਚ 'ਚ ਸ਼ਿਰਕਤ ਕਰ ਰਹੇ ਸਨ।

ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਮੁਤਾਬਕ ਤੇ ਹਲਕਾ ਵਿਧਾਇਕ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਸਿਵਲ ਪ੍ਰਸ਼ਾਸਨ ਤੇ ਪੁਲਿਸ ਸਮੇਤ ਸਿਹਤ ਵਿਭਾਗ ਦੀਆਂ ਟੀਮਾਂ ਨਸ਼ਿਆਂ ਵਿਰੁੱਧ ਯੁੱਧ ਨੂੰ ਕਾਮਯਾਬ ਕਰਨ ਲਈ ਲਗਾਤਾਰ ਲੋਕਾਂ ਵਿੱਚ ਵਿਚਰ ਰਹੀਆਂ ਹਨ।

 

Tags: Kulwant Singh Bazigar , Shutrana , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD