Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ, ਹੁਣ ਜਲਦੀ ਹੋਵੇਗਾ ਨਸ਼ਿਆਂ ਦਾ ਸਫਾਇਆ : ਡਾ. ਚਰਨਜੀਤ ਸਿੰਘ

ਪਿੰਡ ਮਾਨਖੇੜੀ ਅਤੇ ਧਿਆਨਪੁਰਾ ਵਿਖੇ ਹੋਈ ਨਸ਼ਾ ਮੁਕਤੀ ਯਾਤਰਾ 'ਚ ਕੀਤੀ ਸ਼ਮੂਲੀਅਤ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਰਿੰਡਾ , 19 May 2025

Last updated on: May 20, 2025, 15:23 IST

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਬਹੁਤ ਹੱਦ ਤੱਕ ਨਸ਼ਾ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ। ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਅਤੇ ਜਾਂ ਫਿਰ ਹੁਣ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਨਖੇੜੀ ਅਤੇ ਧਿਆਨਪੁਰਾ ਵਿਖੇ ਰੱਖੇ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੀਤਾ। ਆਪਣੇ ਸੰਬੋਧਨ ਵਿੱਚ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। 

ਉਨ੍ਹਾਂ ਕਿਹਾ ਕਿ ਆਮ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ।

ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਇਸ ਮੌਕੇ ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਨ੍ਹਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਆਪਣੇ ਹਲਕੇ ਦੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪ੍ਰਸ਼ਾਸ਼ਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਉਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਬੀਡੀਪੀਓ ਹਰਕੀਤ ਸਿੰਘ, ਹਲਕਾ ਕੋਆਰੀਨੇਟਰ ਪਰਸ਼ੋਤਮ ਸਿੰਘ ਮਾਹਲ, ਰਜਿੰਦਰ ਸਿੰਘ ਰਾਜਾ, ਪੀਏ ਸ਼੍ਰੀ ਚੰਦ, ਜਗਤਾਰ ਸਿੰਘ ਘੜੂੰਆਂ, ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੋਰ ਉੱਚ ਅਧਿਕਾਰੀ ਅਤੇ ਪਿੰਡਾ ਦੇ ਮੋਹਤਬਰ ਸੱਜਣ ਹਾਜ਼ਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD