Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸ੍ਰੀ ਮੁਕਤਸਰ ਸਾਹਿਬ ਦੇ 12 ਪਿੰਡਾਂ ਵਿਚ ਲੋਕਾਂ ਵਲੋਂ ਨਸ਼ੇ ਵਿਰੁੱਧ ਲੜਾਈ ਨੂੰ ਅੰਜਾਮ ਤੱਕ ਪਹੁੰਚਾਉਣ ਦਾ ਅਹਿਦ

ਲੋਕਾਂ ਦੇ ਸਹਿਯੋਗ ਨਾਲ ਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦੈ: ਵਿਧਾਇਕ ਕਾਕਾ ਬਰਾੜ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ , 19 May 2025

Last updated on: May 20, 2025, 15:29 IST

ਪੰਜਾਬ ਸਰਕਾਰ ਵਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੇ 12 ਪਿੰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ। ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਹਰਾਜ, ਖੋਖਰ, ਸਰਾਏਨਾਗਾ, ਕੋਠੇ ਹਿੰਮਤਪੁਰਾ, ਦੌਲਾ, ਪਿਊਰੀ, ਆਧਨੀਆਂ, ਮਾਹੂਆਣਾ, ਤਪਾ ਖੇੜਾ, ਸੰਮੇਵਾਲੀ, ਨੰਦਗੜ੍ਹ ਅਤੇ ਲੱਖੇਵਾਲੀ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਸਭਾਵਾਂ ਕਰਵਾਈਆਂ ਗਈਆਂ। 

ਇਨ੍ਹਾਂ ਸਭਾਵਾਂ ਵਿਚ  ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਜੰਗ ਵਿਚ ਭਾਗੀਦਾਰ ਬਣਨ ਦੀ ਸਹੁੰ ਚੁੱਕੀ ਗਈ। ਸ੍ਰੀ ਮੁਕਤਸਰ ਸਾਹਿਬ ਦੇ ਹਲਕੇ ਦੇ ਪਿੰਡ ਹਰਾਜ, ਖੋਖਰ ਅਤੇ ਸਰਾਏਨਾਗਾ ਵਿਖੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਹੋਈਆਂ ਸਭਾਵਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਸ਼ਿਰਕਤ ਕੀਤੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਮਲੋਟ ਹਲਕੇ ਦੇ ਪਿੰਡਾਂ ਸੰਮੇਵਾਲੀ, ਨੰਦਗੜ੍ਹ ਅਤੇ ਲੱਖੇਵਾਲੀ ਵਿਖੇ ਸਭਾਵਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਮਾਰਕਿਟ ਕਮੇਟੀ ਜਸ਼ਨ ਬਰਾੜ ਨੇ ਕਿਹਾ ਕਿ ਇਹ ‘ਨਸ਼ਾ ਮੁਕਤੀ ਯਾਤਰਾ’ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ ਹੈ। 

ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ, ਪੰਚਾਇਤ, ਮਾਤਾ-ਪਿਤਾ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਦੇ ਦੈਂਤ ਨੂੰ ਹਰਾਇਆ ਜਾ ਸਕੇ। ਇਸੇ ਤਰ੍ਹਾਂ ਗਿੱਦੜਬਾਹਾ ਹਲਕੇ ਦੇ ਪਿੰਡ ਕੋਠੇ ਹਿੰਮਤਪੁਰਾ, ਦੌਲਾ ਅਤੇ ਪਿਊਰੀ ਵਿਖੇ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਗੂਆਂ ਨੇ ਲੋਕਾਂ ਨੂੰ ਨਸ਼ੇ ਵਿਰੁੱਧ ਲੜਾਈ ਦਾ ਹਲਫ ਦਿਵਾਇਆ। 

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਹਰੇਕ ਪਿੰਡ ਵਾਸੀ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕਿਮਮ ਦੀ ਸਿਆਸੀ ਸਰਪ੍ਰਸਤੀ ਨਹੀਂ ਮਿਲੇਗੀ ਤੇ ਨਾ ਹੀ ਉਨ੍ਹਾਂ ਦੀ ਕੋਈ ਜ਼ਮਾਨਤ ਦੇਵੇਗਾ।

ਲੰਬੀ ਹਲਕੇ ਦੇ ਪਿੰਡਾਂ ਆਧਨੀਆਂ, ਮਾਹੂਆਣਾ ਅਤੇ ਤੱਪਾ ਖੇੜਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਏ ਸਮਾਗਮਾਂ ਦੌਰਾਨ ਖੇਤੀਬਾੜੀ ਮੰਤਰੀ, ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਗੂਆਂ ਨੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਬਣ ਰਹੀ ਹੈ, ਜਿਸ ਤਹਿਤ ਨਸ਼ੇ ਦੇ ਖਾਤਮੇ ਲਈ ਲੋਕ ਖੁਦ ਅੱਗੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਨਸ਼ੇ ਵਿਰੁੱਧ ਜੰਗ ਵਿਚ ਅਹਿਮ ਭੂਮਿਕਾ ਨਿਭਾਉਣ ਦੀ ਸਹੁੰ ਵੀ ਚੁਕਾਈ। 

ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂ, ਅਭੈ ਢਿੱਲੋਂ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਮਲੋਟ ਮੋਰਚੇ ਦੇ ਕੁਆਰਡੀਨੇਟਰ ਬਲਰਾਜ ਸਿੰਘ, ਹਲਕਾ ਗਿੱਦੜਬਾਹਾ ਮੋਰਚੇ ਦੇ ਇੰਚਾਰਜ ਮਾਧੋ ਦਾਸ ਸਿੰਘ ਖਾਲਸਾ, ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਮੋਰਚੇ ਦੇ ਇੰਚਾਰਜ ਜਗਸੀਰ ਸਿੰਘ ਸੰਧੂ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD