Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਨਜੀਤ ਸਿੰਘ ਬਿਲਾਸਪੁਰ ਵੱਲੋਂ 37.51 ਲੱਖ ਰੁਪਏ ਦੇ ਸਕੂਲੀ ਵਿਕਾਸ ਕਾਰਜਾਂ ਦਾ ਉਦਘਾਟਨ

ਕਿਹਾ ! ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਜਾ ਰਹੇ ਹਨ ਸਾਰਥਕ ਕਦਮ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮੋਗਾ , 19 May 2025

Last updated on: May 20, 2025, 15:47 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ  ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮੂੰਵਾਲਾ ਨਵਾਂ ਅਤੇ ਮਟਵਾਣੀ ਵਿਖੇ 37.51 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਡੈਸਕ ਤੇ ਕੁਰਸੀਆਂ ਅਤੇ ਚਾਰਦੀਵਾਰੀ ਸ਼ਾਮਲ ਹੈ। ਇਸ ਮੌਕੇ ਉਹਨਾਂ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਅਤੇ ਭਰੋਸਾ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਨੂੰ ਹੋਰ ਵਧੀਆ ਬਣਾਉਣ ਲਈ ਸਰਕਾਰ ਵੱਲੋਂ ਯਤਨ ਹੋਰ ਤੇਜ਼ ਕੀਤੇ ਜਾਣਗੇ।  

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। ਹਲਕਾ ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਿਆ ਜਾ ਸਕੇ।

ਉਹਨਾਂ ਅੱਗੇ ਕਿਹਾ ਕਿ ਸਿੱਖਿਆ ਇੱਕ ਅਜਿਹਾ ਹਥਿਆਰ ਹੈ ਜਿਸ ਨੂੰ ਕੋਈ ਵੀ ਚੋਰੀ ਨਹੀਂ ਕਰ ਸਕਦਾ ਅਤੇ ਸਿੱਖਿਆ ਨਾਲ ਹੀ ਸਮਾਜ ਵਿਕਾਸ ਕਰਦਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਦਿਅਕ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਹਲਕੇ ਦੇ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੇਗੀ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੀ ਕਾਬਲੀਅਤ ਨਾਲ ਹੋਰ ਉੱਚੀਆਂ ਮੱਲਾਂ ਮਾਰਨਗੇ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD