Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ - ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰ. 19 ਝਾੜੀਆਂਵਾਲ ‘ਚ ਨਸ਼ਾ ਮੁਕਤ ਯਾਤਰਾ ਤਹਿਤ ਕੀਤੀ ਮੀਟਿੰਗ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਟਾਲਾ , 19 May 2025

Last updated on: May 20, 2025, 15:49 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਨਸਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ। ਇਸੇ ਲੜੀ ਤਹਿਤ ਵਾਰਡ ਨੰ. 19 ਝਾੜੀਆਂਵਾਲ ’ਚ ਵਾਰਡ ਇੰਚਾਰਜ ਅਨੂੰ ਬਾਲਾ ਦੀ ਅਗਵਾਈ ਹੇਠ ਨਸ਼ਾ ਮੁਕਤ ਯਾਤਰਾ ਤਹਿਤ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਦੇ ਕਾਰਜਕਾਰਈ ਪ੍ਰਧਾਨ ਅਤੇ ਹਲਕਾ ਬਟਾਲਾ ਦੇ ਵਿਧਾਇਕ ਵਲੋਂ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ ਗਈ। 

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਵਲੋਂ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ ਲੜਨ ਲਈ ਸਹੁੰ ਵੀ ਚੁਕਾਈ ਗਈ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ’ਤੇ ਖਤਮ ਕਰ ਰਹੀ ਹੈ ਅਤੇ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਨਸਾ ਤਸਕਰਾਂ ਨੂੰ ਗਿ੍ਰਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ। 

ਉਨਾਂ ਕਿਹਾ ਜੇਕਰ ਤੁਹਾਡੇ ਨਜਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਨਸ਼ਾ ਛੁਡਾਉਣ ਲਈ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਲਈ ਯਤਨ ਅਰੰਭੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਜਰੀਏ ਕਰੋੜਾਂ ਰੁਪਏ ਖਰਚ ਕਰਕੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵਿਕਸਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਸਹਾਈ ਹੋ ਰਹੇ ਹਨ। 

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ ਅਤੇ ਹੁਣ ਤੱਕ 56 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਵੇਂ ਖੇਡ ਮੈਦਾਨ ਵੀ ਤਿਆਰ ਕੀਤੇ ਗਏ ਹਨ। ਇਸ ਮੌਕੇ ਵਾਰਡ ਇੰਚਾਰਜ ਅਨੂੰ ਬਾਲਾ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਭਰੋਸਾ ਦਿਵਾਇਆ ਕਿ ਵਾਰਡ ’ਚ ਨਸ਼ਾ ਕਿਸੇ ਵੀ ਕੀਮਤ ’ਤੇ ਵਿਕਣ ਨਹੀਂ ਦਿੱਤਾ ਜਾਵੇਗਾ ਅਤੇ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦਾ ਪੂਰਨ ਸਮਰਥਨ ਕੀਤਾ ਜਾਵੇਗਾ।

ਇਸ ਮੌਕੇ ਅੰਮ੍ਰਿਤ ਕਲਸੀ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਬੱਗਾ ਬਾਜਵਾ, ਗੁਰਦੀਪ ਸਿੰਘ ਬੱਬੂ, ਅਸ਼ੋਕ ਕੁਮਾਰ, ਵਿੱਕੀ ਮਹੰਤ, ਕੁਲਦੀਪ ਸਿੰਘ, ਪਿ੍ਰੰਸ, ਪਿ੍ਰੰਸ ਰੰਧਾਵਾ, ਬਲਦੇਵ ਸ਼ਰਮਾ, ਪ੍ਰਾਣ ਨਾਥ ਸ਼ਰਮਾ, ਬੰਟੀ ਟਰੈਂਡਜ, ਵਿਜੈ ਤਰੇਹਨ, ਭੁਪਿੰਦਰ ਸਿੰਘ, ਐੱਸ.ਕੇ ਮਹਾਜਨ, ਜੋਗਾ ਸਿੰਘ, ਸ਼ਮਸ਼ੇਰ ਸਿੰਘ, ਸੁਨੀਲ ਦੱਤ, ਕੁਨਾਲ ਸ਼ਰਮਾ ਅਤੇ ਗਬਰ ਸਿੰਘ ਆਦਿ ਹਾਜ਼ਰ ਸਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD