Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁਵਕ ਸੇਵਾਵਾਂ ਵਿਭਾਗ ਯੂਥ ਕਲੱਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣਾ ਅਤੇ ਸਵੈ ਰੋਜ਼ਗਾਰ ਵੱਲ ਉਤਸ਼ਾਹਿਤ ਕਰਨਾ ਟ੍ਰੇਨਿੰਗ ਦਾ ਮੁੱਖ ਉਦੇਸ਼

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਤਰਨਤਾਰਨ , 19 May 2025

Last updated on: May 20, 2025, 15:55 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਇਕ ਰੋਜ਼ਾ ਯੂਥ ਕਲਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੇ ਸੈਸ਼ਨ  ਦੌਰਾਨ ਮੁਖ ਟ੍ਰੇਨਰ ਅਗੰਦਦੀਪ ਸਿੰਘ ਸੋਹਲ ਜ਼ਿਲਾ ਪ੍ਰਧਾਨ ਤਰਨਤਾਰਨ ਯੂਥ ਅਤੇ ਕੋਆਡੀਨੇਟਰ ਹਲਕਾ ਤਰਨਤਾਰਨ ਅਤੇ ਸਹਿ ਟ੍ਰੇਨਰ ਹਲਕਾ ਕੋਆਰਡੀਨੇਟਰ ਅਮ੍ਰਿਤਸਰ ਕੇਂਦਰੀ ਦੀਪਕ ਬੱਗਾ ਜੀ ਸਨ।

ਇਸ ਨੇ ਨਾਲ ਹੀ ਹਲਕਾ ਖਡੂਰ ਸਾਹਿਬ ਦੇ ਯੂਥ ਕੋਆਡੀਨੇਟਰ ਨਿਰਮਲ ਸਿੰਘ ਢੋਟੀ, ਹਲਕਾ ਖੇਮਕਰਨ ਦੇ ਯੂਥ ਕੋਆਰਡੀਨੇਟਰ ਦਲਜੀਤ ਸਿੰਘ ਰਾਮੂਵਾਲ, ਹਲਕਾ ਪੱਟੀ ਦੇ ਯੂਥ ਕੋਆਡੀਨੇਟਰ ਗੁਰਬਿੰਦਰ ਸਿੰਘ ਕਾਲੇਕੇ ਟ੍ਰੇਨਿੰਗ ਦੌਰਾਨ ਵਿਸ਼ੇਸ਼ ਤੋਰ ਤੇ ਮੌਜੂਦ ਰਹੇ ਟ੍ਰੇਨਿੰਗ ਸੈਸ਼ਨ ਦੇ ਦੌਰਾਨ ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਵਿਸ਼ੇਸ਼ ਤੌਰ 'ਤੇ ਪੁੱਜੇ। ਉਹਨਾਂ ਸਮੂਹ ਭਾਗੀਦਾਰਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਨੌਜਵਾਨਾ ਨੂੰ ਨਵੀਂ ਸੇਧ ਦੇਵੇਗਾ।

ਟ੍ਰੇਨਿੰਗ ਸੈਸ਼ਨ ਦੌਰਾਨ ਖਡੂਰ ਸਾਹਿਬ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਵੱਖ ਵੱਖ ਬੁਲਾਰਿਆਂ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੀ ਸਿਰਜਣਾ ਦੀ ਡੋਰ ਨੌਜਵਾਨਾਂ ਦੇ ਮੋਢਿਆਂ ਉਤੇ ਹੈ ਤੇ ਨੌਜਵਾਨਾਂ ਨੂੰ ਸੂਬੇ ਦੀ ਭਲਾਈ ਪ੍ਰਤੀ ਆਪਣਾ ਰੋਲ ਸਮਝਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਯੂਥ ਕਲਬਾਂ ਦੇ ਗਠਨ ਨਾਲ ਨੌਜਵਾਨ ਪੀੜ੍ਹੀ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਲੋਕਾਂ ਨੂੰ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਸਬੰਧੀ ਜਨ ਜਾਗਰੂਕਤਾ ਫੈਲਾਏਗੀ ਅਤੇ ਖੇਡਾਂ ਦੇ ਮਹੱਤਵ ਨੂੰ ਸਮਝਦਿਆਂ ਆਪਣਾ ਧਿਆਨ ਤੇ ਐਨਰਜੀ ਖੇਡਾਂ ਵੱਲ ਲਗਾਏਗੀ। ਨੌਜਵਾਨ ਪੀੜ੍ਹੀ ਸਾਡਾ ਭਵਿੱਖ ਹੈ ਤੇ ਸਾਡਾ ਭਵਿੱਖ ਮਾੜੀਆਂ ਕੁਰੀਤੀਆਂ ਤੋਂ ਦੂਰ ਰਹਿ ਕੇ ਚਮਕਦਾਰ ਹੋਵੇ, ਇਹ ਹੀ ਪੰਜਾਬ ਸਰਕਾਰ ਦਾ ਸੁਪਨਾ ਹੈ। ਉਨ੍ਹਾਂ ਕਿਹਾ ਕਿ ਯੂਥ ਕਲਬ ਲੋਕਾਂ ਨੂੰ ਨਵੀ ਸੇਧ ਦੇਣਗੇ। ਨੌਜਵਾਨ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਾਰ ਦੀਆਂ ਸਿਖਿਆਵਾਂ ਉੱਤੇ ਚੱਲ ਕੇ ਲੋਕਾਂ ਨੂੰ ਸਹੀ ਅਤੇ ਸਕਾਰਾਤਮਕ ਦਿਸ਼ਾ ਵੱਲ ਮੋੜਨ ਲਈ ਆਪਣਾ ਅਹਿਮ ਕਿਰਦਾਰ ਨਿਭਾਉਣਗੇ। 

ਇਸ ਮੌਕੇ ਰਿਸੋਰਸ ਪਰਸਨ ਸ੍ਰੀ ਸੰਦੀਪ ਮਸੀਹ ਬਾਬਾ ਆਸ਼ਾ ਹੁਰਾ ਸੇਵਾ ਸੋਸਾਇਟੀ ਖੇਮਕਰਨ ਯੂਥ ਕਲੱਬ ਵੱਲੋਂ ਵਿਭਾਗ ਦੀਆਂ ਗਤੀਵਿਧੀਆ ਅਤੇ ਯੂਥ ਕਲੱਬਾਂ ਦੀ ਬਣਤਰ ਬਾਰੇ ਚਾਨਣਾ ਪਾਇਆ, ਯੁਵਕ ਸੇਵਾਵਾਂ ਵਿਭਾਗ ਵੱਲੋਂ ਸਪੈਸ਼ਲ ਡਿਊਟੀ ਤੇ ਤੈਨਾਤ ਇਸ ਟ੍ਰੇਨਿੰਗ ਦੇ ਨੋਡਲ ਅਫ਼ਸਰ  ਪ੍ਰੋ ਜਸਪਾਲ ਸਿੰਘ ਗੁਰੂ ਗੋਬਿੰਦ ਸਿੰਘ ਕਾਲਜ ਸਰਹਾਲੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ , ਗਗਨਦੀਪ ਕੌਰ ਵੱਲੋਂ ਨੋਜਵਾਨ ਵਰਗ ਨਾਲ , ਆਪਣੇ ਤਜਰਬੇ ਸਾਂਝੇ ਕਰਦਿਆਂ ਨੌਜਵਾਨਾਂ ਅੰਦਰ ਜੋਸ਼ ਭਰਿਆ ਤੇ ਨਸ਼ਿਆਂ ਅਜਿਹੀਆ ਮਾੜੀ ਅਲਾਮਤਾਂ ਤੋਂ ਦੂਰ ਰਹਿਣ ਪ੍ਰਤੀ ਸੰਦੇਸ਼ ਦਿੱਤਾ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD