Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਰਾਜ ਲਾਲੀ ਗਿੱਲ ਨੇ ਬੀਬੀਪੁਰ ਤੇ ਡੰਘੇੜੀਆਂ ਦਾ ਦੌਰਾ ਕਰਕੇ ਔਰਤਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ

ਔਰਤਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਾਂ : ਰਾਜ ਲਾਲੀ ਗਿੱਲ

Raj Lali Gill, AAP, Aam Aadmi Party, Aam Aadmi Party Punjab, AAP Punjab, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 May 2025

Last updated on: May 20, 2025, 16:03 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਖੇੜਾ ਬਲਾਕ ਅਧੀਨ ਆਉਂਦੇ ਦੋ ਪਿੰਡਾਂ ਬੀਬੀਪੁਰ ਅਤੇ ਡੰਘੇੜੀਆਂ ਵਿੱਚ ਦੌਰਾ ਕਰਕੇ ਪਿੰਡਾਂ ਦੀਆਂ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੀ ਸੁਰੱਖਿਆ ਅਤੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਕਾਰਜ ਦੀ ਪੂਰਤੀ ਹਿੱਤ ਉਹ ਸਮੇਂ ਸਮੇਂ ਤੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਜਾਇਜ਼ਾ ਲੈਂਦੇ ਰਹਿੰਦੇ ਹਨ।

ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਪਿੰਡਾਂ ਦੀਆਂ ਮਹਿਲਾ ਸਰਪੰਚਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਰਹਿੰਦੀਆਂ ਔਰਤਾਂ ਨਾਲ ਨਿਯਮਤ ਤੌਰ 'ਤੇ ਤਾਲਮੇਲ ਰੱਖਣ ਅਤੇ ਉਹਨਾਂ ਦੀਆਂ ਜਰੂਰਤਾਂ ਅਤੇ ਸਮੱਸਿਆਵਾਂ ਦਾ ਸਮੇਂ ਸਿਰ ਢੁਕਵਾਂ ਹੱਲ ਕਰਨ ਲਈ ਉਪਰਾਲੇ ਕਰਨ। ਸ਼੍ਰੀਮਤੀ ਗਿੱਲ ਨੇ ਕਿਹਾ ਕਿ ਲਗਾਤਾਰ ਤਾਲਮੇਲ ਰੱਖਣ ਨਾਲ ਬਹੁਤੇ ਮਸਲੇ ਪਿੰਡਾਂ ਵਿੱਚ ਹੀ ਸੁਲਝਾਏ ਜਾ ਸਕਦੇ ਹਨ। 

ਉਹਨਾਂ ਨੇ ਇਸ ਗੱਲ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਕਿ ਜਿਹੜੀਆਂ ਔਰਤਾਂ ਪਰਿਵਾਰਿਕ ਮਜਬੂਰੀਆਂ ਕਾਰਨ ਵਿੱਤੀ ਤੌਰ 'ਤੇ ਮੰਦਹਾਲੀ ਦਾ ਸ਼ਿਕਾਰ ਹਨ। ਉਹਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਸਰਗਰਮ ਯਤਨ ਕੀਤੇ ਜਾਣ ਜਿਸ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਵੈ ਸਹਾਇਤਾ ਗਰੁੱਪਾਂ ਦਾ ਗਠਨ ਕੀਤਾ ਜਾਵੇ ਅਤੇ ਬੈਂਕਾਂ ਰਾਹੀਂ ਕਰਜ਼ੇ ਮੁਹਈਆ ਕਰਵਾਏ ਜਾਣ।

ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਨੂੰ ਪਿੰਡਾਂ ਦੀ ਅਸਲ ਨਬਜ਼ ਪਤਾ ਹੁੰਦੀ ਹੈ ਅਤੇ ਆਪਣਾ ਦਾਇਰਾ ਵਧਾਏ ਜਾਣ ਨਾਲ ਲੋੜਵੰਦਾਂ ਦੀ ਸਮੇਂ ਸਿਰ ਮਦਦ ਹੋ ਜਾਂਦੀ ਹੈ। ਆਪਣੇ ਦੌਰੇ ਦੌਰਾਨ ਚੇਅਰਪਰਸਨ ਨੇ ਪਿੰਡ ਬੀਬੀਪੁਰ ਅਤੇ ਡੰਘੇੜੀਆਂ ਵਿਖੇ ਜਨਤਕ ਸਥਾਨਾਂ 'ਤੇ ਹੋਏ ਪਿੰਡਾਂ ਦੀਆਂ ਮਹਿਲਾਵਾਂ ਦੇ ਇਕੱਠ ਦੌਰਾਨ, ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਉਠਾਉਣ ਬਾਰੇ ਵੀ ਪ੍ਰੇਰਿਤ ਕੀਤਾ। 

ਉਹਨਾਂ ਨੇ ਔਰਤਾਂ ਨੂੰ ਕਿਹਾ ਕਿ ਜਾਗਰੂਕਤਾ ਨੂੰ ਵਧਾਏ ਜਾਣ ਦੀ ਲੋੜ ਹੈ। ਉਹਨਾਂ ਨੇ ਮਹਿਲਾ ਸਰਪੰਚਾਂ ਨੂੰ ਕਿਹਾ ਕਿ ਕੇਵਲ ਪਿੰਡਾਂ ਦੇ ਝਗੜੇ ਨਿਪਟਾਉਣ ਤੱਕ ਸੀਮਤ ਨਾ ਹੋ ਕੇ ਪਿੰਡਾਂ ਦੇ ਸਰਵਪੱਖੀ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾਵੇ ਜਿਸ ਨਾਲ ਪਿੰਡਾਂ ਵਿੱਚ ਵਸਦੇ ਨਾਗਰਿਕਾਂ ਦੀਆਂ ਸੁਵਿਧਾਵਾਂ ਵਿੱਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਥਾਣਿਆਂ ਵਿੱਚ ਮਹਿਲਾਵਾਂ ਦੀ ਖੱਜਲ ਖੁਆਰੀ ਨੂੰ ਰੋਕਣ ਅਤੇ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਵਿੱਚ ਲੋੜੀਂਦਾ ਸਹਿਯੋਗ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਕਮਿਸ਼ਨ ਨਿਰੰਤਰ ਸਾਰਥਕ ਕਦਮ ਚੁੱਕ ਰਿਹਾ ਹੈ। 

ਉਹਨਾਂ ਨੇ ਦੋਵੇਂ ਪਿੰਡਾਂ ਵਿੱਚ ਲੜਕੀਆਂ ਦੀ ਉਚੇਰੀ ਸਿੱਖਿਆ ਨੂੰ ਯਕੀਨੀ ਬਣਾਉਣ, ਘਰੇਲੂ ਸੁਆਣੀਆਂ ਲਈ ਸਵੈ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਤੇ ਹਰ ਖੇਤਰ ਵਿੱਚ ਮਹਿਲਾਵਾਂ ਦੀ ਮਜਬੂਤ ਭਾਗੀਦਾਰੀ ਨੂੰ ਯਕੀਨੀ ਬਣਾਉਣ ਸਬੰਧੀ ਵੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਇਸ ਮੌਕੇ ਔਰਤਾਂ ਨੇ ਬੱਚੀਆਂ ਦੀ ਪੜ੍ਹਾਈ, ਮਗਨਰੇਗਾ ਸਕੀਮ, ਪਰਿਵਾਰਕ ਹਿੰਸਾ ਆਦਿ ਮਸਲੇ ਚੇਅਰਪਰਸਨ ਦੇ ਧਿਆਨ ਵਿੱਚ ਲਿਆਂਦੇ ਜਿਸ ਉੱਤੇ ਫੌਰੀ ਕਾਰਵਾਈ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

ਇਸ ਮੌਕੇ ਮਹਿਲਾ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਨਿਖਿਲ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਡੀ.ਐਸ.ਪੀ ਰਾਜ ਕੁਮਾਰ ਸ਼ਰਮਾ, ਆਪ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤੀ ਅਰੋੜਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦੀਪ ਸ਼ਿਖਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD