Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਿਆਂ ਦਾ ਦ੍ਰਿੜ੍ਹ ਇਰਾਦੇ ਨਾਲ ਕੀਤਾ ਜਾ ਸਕਦੇ ਖ਼ਾਤਮਾ : ਨੀਨਾ ਮਿੱਤਲ

ਵਿਧਾਇਕ ਨੀਨਾ ਮਿੱਤਲ ਵੱਲੋਂ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ‘ਚ ਨਸ਼ਾ ਮੁਕਤੀ ਯਾਤਰਾ ’ਚ ਸ਼ਮੂਲੀਅਤ

Neena Mittal, Rajpura, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰਾਜਪੁਰਾ , 19 May 2025

Last updated on: May 20, 2025, 16:47 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਵੱਲੋਂ ਰੋਜ਼ਾਨਾ ਪਿੰਡ ਪੱਧਰ 'ਤੇ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਮੂਲੀਅਤ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਵਿਧਾਇਕਾ ਨੀਨਾ ਮਿੱਤਲ ਨੇ ਪਿੰਡ ਮਿਰਜ਼ਾਪੁਰ, ਕੋਟਲਾ ਅਤੇ ਦਭਾਲੀ ਕਲਾ ਵਿੱਚ ਨਸ਼ਾ ਮੁਕਤੀ ਮਾਰਚ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਦ੍ਰਿੜ੍ਹ ਇਰਾਦੇ ਨਾਲ ਖ਼ਾਤਮਾ ਕੀਤਾ ਜਾ ਸਕਦਾ ਹੈ। 

ਉਨ੍ਹਾਂ ਨੇ ਆਮ ਲੋਕਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਵਿੱਚ ਆਪਣਾ ਭਰਪੂਰ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਕਾਰਗਰ ਸਾਬਤ ਹੋ ਰਹੀ ਹੈ। 

ਪੰਜਾਬ 'ਚ ਲੰਬੇ ਸਮੇਂ ਤੋਂ ਚੱਲ ਰਹੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਅਤੇ ਨਸ਼ਿਆਂ ਦੀ ਆਸਾਨ ਉਪਲਬਧਤਾ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਠੱਲ੍ਹ ਪਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਨਹੀਂ ਰੁਕਾਂਗੇ ਹਰੇਕ ਪਿੰਡ, ਹਰੇਕ ਗਲੀ ਤੱਕ ਇਹ ਸੰਦੇਸ਼ ਪਹੁੰਚਾਉਣਾ ਸਾਡਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਪੁਲਿਸ, ਸਿਹਤ ਵਿਭਾਗ, ਸਮਾਜ ਸੇਵਕਾਂ ਅਤੇ ਸਥਾਨਕ ਨਾਗਰਿਕਾਂ ਦੀ ਸਾਂਝ ਨਾਲ ਇਹ ਮੁਹਿੰਮ ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਹੀ ਹੈ। 

ਸਕੂਲਾਂ, ਕਾਲਜਾਂ ਅਤੇ ਸਮਾਜਿਕ ਸੰਸਥਾਵਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਪਿੰਡਾਂ ਦੇ ਵਾਸੀਆਂ ਨੇ ਵੀ ਮੈਡਮ ਮਿੱਤਲ ਦੇ ਯਤਨਾਂ ਦੀ ਸਰਾਹਨਾ ਕੀਤੀ ਅਤੇ ਆਪਣੇ ਇਲਾਕਿਆਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਨਸ਼ਾ ਛੱਡਣ ਲਈ ਤਿਆਰ ਲੋਕਾਂ ਦੀ ਮਦਦ ਵਾਸਤੇ ਮੈਡੀਕਲ ਕੈਂਪਾਂ, ਕੌਂਸਲਿੰਗ ਅਤੇ ਪੁਨਰਵਾਸ ਸਹੂਲਤਾਂ ਦੀ ਜਾਣਕਾਰੀ ਵੀ ਦਿੱਤੀ।

ਮੈਡਮ ਮਿੱਤਲ ਨੇ ਕਿਹਾ ਕਿ “ਨਸ਼ਿਆਂ ਤੋਂ ਆਜ਼ਾਦ ਪੰਜਾਬ ਸਿਰਫ਼ ਇੱਕ ਸਪਨਾ ਨਹੀਂ, ਸਗੋਂ ਅਸੀਂ ਇਸ ਨੂੰ ਹਕੀਕਤ ਵਿੱਚ ਬਦਲ ਰਹੇ ਹਾਂ। ਹਰੇਕ ਪੰਜਾਬੀ ਨੂੰ ਇਸ ਲਹਿਰ ਦਾ ਹਿੱਸਾ ਬਣ ਕੇ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਹ ਨਸ਼ਾ ਵਿਰੋਧੀ ਮੁਹਿੰਮ ਨਿਰੇ ਭਾਸ਼ਣ ਨਹੀਂ, ਸਗੋਂ ਇੱਕ ਅਜਿਹਾ ਲੋਕ ਅੰਦੋਲਨ ਬਣ ਚੁੱਕਾ ਹੈ ਜੋ ਪੰਜਾਬ ਨੂੰ ਇੱਕ ਸਵੱਛ, ਸਿਹਤਮੰਦ ਤੇ ਸੁਚੱਜੇ ਭਵਿੱਖ ਵੱਲ ਲੈ ਕੇ ਜਾ ਰਿਹਾ ਹੈ।

ਇਸ ਮੌਕੇ ਬੀ.ਡੀ.ਪੀ.ਓ. ਬਨਦੀਪ ਸਿੰਘ ਗਿੱਲ ਤੇ ਐਸ.ਐਚ.ਓ. ਸਮੇਤ ਸਚਿਨ ਮਿੱਤਲ, ਰਾਜੇਸ਼ ਬੋਵਾ, ਕੌਂਸਲਰ ਰਾਜੇਸ਼ ਕੁਮਾਰ, ਅਮਰਿੰਦਰ ਮੀਰੀ, ਜਤਿੰਦਰ ਸਿੰਘ ਰੋਮੀ ਅਬਰਾਵਾਂ, ਸਤਵਿੰਦਰ ਸਿੰਘ ਮਿਰਜ਼ਾਪੁਰ, ਜੱਗੀ ਮਾਣਕਪੁਰ, ਧਰਮਿੰਦਰ ਸਿੰਘ, ਜਸਪ੍ਰੀਤ ਸਿੰਘ ਦਭਾਲੀ ਕਲਾ,ਸਰਪੰਚ ਹਰਬੰਸ ਕੌਰ ਦਭਾਲੀ, ਜਗਤਾਰ ਸਿੰਘ, ਕਮਲਜੀਤ ਸਿੰਘ, ਰਿੰਕੂ, ਕਮਲੇਸ਼ ਮਿਰਜ਼ਾਪੁਰ, ਸਰਪੰਚ ਹਰਭਜਨ ਸਿੰਘ ਕੋਟਲਾ, ਕਪਤਾਨ ਸਿੰਘ, ਕੇਵਲ ਸਿੰਘ, ਅਮਨ ਸੈਣੀ ਦੁਬਾਲੁ, ਗੁਰਸ਼ਰਨ ਸਿੰਘ ਵਿਰਕ ਸਮੇਤ ਵੱਖ-ਵੱਖ ਪਿੰਡਾ ਦੇ ਪੰਚ ਸਰਪੰਚ ਅਤੇ ਪਾਰਟੀ ਵਰਕਰ ਮੌਜੂਦ ਸਨ।

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD