Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਫਰੀਦਕੋਟ ਜ਼ਿਲ੍ਹੇ ‘ਚ ਸਕੂਲੀ ਵਾਹਨਾਂ ਦੀ ਚੈਕਿੰਗ ਮੁਹਿੰਮ ਜਾਰੀ- ਹਰਜੋਤ ਕੌਰ

ਸਕੂਲੀ ਬੱਸਾਂ ਦੀ ਚੈੱਕਿੰਗ ਦੌਰਾਨ 2 ਵਾਹਨ ਇੰਮਪਾਉਡ, ਵਾਹਨ ਮਾਲਕਾਂ ਨੂੰ ਸਖਤ ਹਦਾਇਤਾਂ ਜਾਰੀ

Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਫਰੀਦਕੋਟ , 19 May 2025

Last updated on: May 20, 2025, 17:26 IST

ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਹੀਕਲ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਫਰੀਦਕੋਟ ਜ਼ਿਲ੍ਹੇ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ ਹੈ। ਇਹ ਚੈਕਿੰਗ ਰਿਜਨਲ ਟਰਾਂਸਪੋਰਟ ਅਫਸਰ ਮੈਡਮ ਹਰਜੋਤ ਕੌਰ (ਪੀ.ਸੀ.ਐਸ.) ਅਤੇ ਸਹਾਇਕ ਟਰਾਂਸਪੋਰਟ ਅਫਸਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ।

 ਇਸ ਮੁਹਿੰਮ ਦੌਰਾਨ ਅਨੇਕ ਸਕੂਲੀ ਬੱਸਾਂ ਅਤੇ ਵੈਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਕਈ ਵਾਹਨਾਂ ਦੀ ਹਾਲਤ ਅਤੇ ਕਾਨੂੰਨੀ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ। ਚੈਕਿੰਗ ਦੌਰਾਨ 2 ਸਕੂਲੀ ਬੱਸਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਕਾਰਨ ਇੰਮਪਾਉਡ ਕੀਤਾ ਗਿਆ। ਇਹ ਕਾਰਵਾਈ ਸਰਕਾਰ ਵੱਲੋਂ ਸੜਕ ਸੁਰੱਖਿਆ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਹੈ।

ਰਿਜਨਲ ਟਰਾਂਸਪੋਰਟ ਅਫਸਰ ਮੈਡਮ ਹਰਜੋਤ ਕੌਰ ਨੇ ਸਕੂਲ ਪ੍ਰਬੰਧਕਾਂ, ਵਾਹਨ ਮਾਲਕਾਂ ਅਤੇ ਡਰਾਈਵਰਾਂ ਨੂੰ ਸਖਤ ਹਦਾਇਤਾਂ ਦਿੰਦਿਆਂ ਕਿਹਾ ਕਿ ਉਹ ਆਪਣੇ ਵਾਹਨਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਹੀਕਲ ਐਕਟ ਅਨੁਸਾਰ ਲਿਆ ਕੇ ਯੋਗ ਬਣਾਉਣ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਵਾਹਨ ਨੂੰ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਵਰਤੇ ਜਾ ਰਹੇ ਸਕੂਲੀ ਵਾਹਨਾਂ ਦੀ ਜਾਂਚ ਖੁਦ ਵੀ ਕਰਨ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੀ ਸੂਚਨਾ ਟਰਾਂਸਪੋਰਟ ਵਿਭਾਗ ਨੂੰ ਦੇਣ। ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ, ਅਤੇ ਸਕੂਲੀ ਵਾਹਨਾਂ ਦੀ ਸੁਰੱਖਿਆ ਸੰਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ ਬੇਰੁਕਾਵਟ ਕਾਰਵਾਈ ਕੀਤੀ ਜਾਵੇਗੀ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD