Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਜਨੀਸ਼ ਦਹੀਯਾ ਨੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ- ਦਹੀਯਾ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫ਼ਿਰੋਜ਼ਪੁਰ , 19 May 2025

Last updated on: May 20, 2025, 17:31 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿੱਛਲੇ ਤਿੰਨ ਸਾਲਾਂ ਦੌਰਾਨ ਰਾਜ ਦੇ ਸਰਕਾਰੀ ਸਕੂਲਾਂ ਦੀ ਨੂਹਾਰ ਵਿੱਚ ਵੱਡੀ ਪੱਧਰ 'ਤੇ ਬਦਲਾਅ ਹੋਇਆ ਹੈ। ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਬ੍ਰਾਂਚ / ਕੋ ਐਜੂਕੇਸ਼ਨ ਤਲਵੰਡੀ ਭਾਈ, ਸਰਕਾਰੀ ਪ੍ਰਾਇਮਰੀ / ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਭਾਈ, ਸਰਕਾਰੀ ਪ੍ਰਾਇਮਰੀ / ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਭਾਈ ਵਿੱਖੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ। 

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ, ਬੀ.ਪੀ.ਈ.ਓ ਅਮ੍ਰਿਤਪਾਲ ਸਿੰਘ ਬਰਾੜ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ‘ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ।

ਇਸ ਮੌਕੇ ਸੁਖਵਿੰਦਰ ਸਿੰਘ ਕਲਸੀ ਬਲਾਕ ਪ੍ਰਧਾਨ, ਐਮ.ਸੀ. ਸੰਦੀਪ ਮੰਗਲਾ, ਜਤਿੰਦਰ ਬਜਾਜ, ਜਗਦੀਪ ਸਿੰਘ ਬਰਾੜ, ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ, ਸਰਬਜੀਤ ਸਿੰਘ ਧਾਲੀਵਾਲ ਇੰਦਰਜੀਤ ਸਿੰਘ ਖਾਲਸਾ, ਡਾਕਟਰ ਓਮ ਪ੍ਰਕਾਸ਼, ਨਰਿੰਦਰ ਪਾਲ ਸਿੰਘ ਪ੍ਰਿੰਸੀਪਲ, ਨਿਰਮਲਾ ਕੁਮਾਰੀ ਇੰਚਾਰਜ, ਲਖਵਿੰਦਰਜੀਤ ਕੌਰ ਸੀ.ਐੱਚ.ਟੀ., ਨੀਰੂ ਬਜਾਜ ਐੱਚ.ਟੀ., ਕੁਲਵਿੰਦਰ ਸਿੰਘ ਐੱਚ.ਟੀ., ਸੁਨੀਲਾ ਤਾਇਲ ਐੱਚ ਟੀ, ਮਨਿੰਦਰ ਸਿੰਘ, ਕ੍ਰਿਸ਼ਨ ਚੋਪੜਾ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD