Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਨਰਿੰਦਰਪਾਲ ਸਿੰਘ ਸਵਨਾ ਵੱਲੋਂ ਲਗਭਗ 7 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੇ ਪ੍ਰੋਜੈਕਟ ਦਾ ਰਖਿਆ ਨੀਹ ਪੱਥਰ

ਪੀਣ ਵਾਲਾ ਸਾਫ ਪਾਣੀ ਹਰ ਘਰ ਤੱਕ ਪਹੁੰਚੇ, ਪੰਜਾਬ ਸਰਕਾਰ ਦੀ ਲੋਕਾਂ ਨਾਲ ਵਚਨਬਧਤਾ-ਨਰਿੰਦਰ ਪਾਲ ਸਿੰਘ ਸਵਨਾ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 19 May 2025

Last updated on: May 20, 2025, 17:50 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲੇ ਪੰਜਾਬ ਸ. ਰਵਜੋਤ ਸਿੰਘ ਯੋਗ ਰਹਿਨੁਮਾਈ ਹੇਠ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਲਗਭਗ 7 ਕਰੋੜ ਰੁਪਏ ਦੀ ਲਾਗਤ ਨਾਲ ਫਾਜ਼ਿਲਕਾ ਸ਼ਹਿਰ ਦੀ ਸੈਣੀਆ ਰੋਡ ਵਿਖੇ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਨੀਹ ਪੱਥਰ ਰੱਖ ਕੇ ਸ਼ੁਰੂਆਤ ਕੀਤੀ ਗਈ ।

ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਇਹ ਕੰਮ ਅਮਰੂਤ 2.0 ਸਕੀਮ ਅਧੀਨ ਕਰਵਾਇਆ ਜਾਣਾ ਹੈ। ਇਸ ਪ੍ਰੋਜੈਕਟ ਅਧੀਨ 20 ਕਿਲੋਮੀਟਰ ਡੀ.ਆਈ.ਕੇ-7 ਪਾਣੀ ਦੀ ਪਾਈਪ ਪਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲਾ ਸਾਫ ਪਾਣੀ ਹਰ ਘਰ ਹਰ ਪਿੰਡ ਤੇ ਸ਼ਹਿਰ ਤੱਕ ਪਹੁੰਚੇ, ਪੰਜਾਬ ਸਰਕਾਰ ਦੀ ਲੋਕਾਂ ਨਾਲ ਵਚਨਬਧਤਾ ਹੈ। 

ਉਨ੍ਹਾਂ ਕਿਹਾ ਕਿ ਪੀਣ ਵਾਲਾ ਸਾਫ ਪਾਣੀ  ਪਹੁੰਚਾਉਣ ਦੇ ਨਾਲ-ਨਾਲ ਘਰਾਂ ਤੱਕ ਮੁਫਤ ਕੁਨੈਕਸ਼ਨ ਲਾ ਕੇ ਦਿੱਤੇ ਜਾਣਗੇ ਤਾਂ ਜੋ ਲੋਕਾਂ ਨੂੰ ਕੋਈ ਖਜਲ-ਖੁਆਰੀ ਨਾ ਹੋਵੇ। ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਨਹਿਰੀ ਪਾਣੀ ਨੂੰ ਸਾਫ ਕਰਕੇ ਪੀਣ ਯੋਗ ਬਣਾਉਣ ਅਤੇ ਲੋਕਾਂ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਹੰਭਲੇ ਮਾਰ ਰਹੀ ਹੈ। 

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਢੀਂਗੜਾ ਕਲੋਨੀ, ਨਵੀਂ ਆਬਾਦੀ, ਫਾਜ਼ਿਲਕਾ-ਫਿਰੋਜ਼ਪੁਰ ਰੋਡ ਸਾਹਮਣੇ ਗਰੀਨ ਵੈਲੀ, ਮਲੋਟ ਰੋਡ ਤੋਂ ਪੈਂਚਾ ਵਾਲੀ ਗਲੀ, ਸੱਚਾ ਸੋਦਾ ਡੇਰੇ ਦੇ ਸਾਹਮਣੇ ਗਲੀ, ਨਜ਼ਦੀਕ ਸਦਰ ਥਾਣਾ, ਮਾਧੋ ਨਗਰੀ, ਫਾਜ਼ਿਲਕਾ-ਅਬੋਹਰ ਰੋਡ, ਬੁਲਟ ਏਜੰਸੀ ਦੇ ਪਿਛਲੇ ਪਾਸੇ. ਖਟੀਕਾਂ ਵਾਲਾ ਮੁਹੱਲਾ, ਧੋਬੀ ਘਾਟ ਗਲੀ, ਵਿਜੇ ਕਲੋਨੀ ਤੋਂ ਜੰਡ ਵਾਲਾ ਖਟੜਾ ਰੋਡ ਅਤੇ ਇਸ ਦੇ ਨਾਲ ਲਗਦੇ ਏਰੀਏ ਸ਼ਾਮਿਲ ਹਨ। ਇਹ ਕੰਮ 9 ਮਹੀਨੇ ਦੇ ਅੰਦਰ-ਅੰਦਰ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਪਾਣੀ ਸਾਫ ਸੁਥਰਾ ਪ੍ਰਾਪਤ ਹੋਵੇਗਾ ਤੇ ਸਹਿਰ ਵਾਸੀਆਂ ਨੂੰ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਨਿਜ਼ਾਤ ਮਿਲੇਗੀ। 

ਇਸ ਤੋਂ ਇਲਾਵਾ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਫਾਜ਼ਿਲਕਾ ਵਿਖੇ ਸੀਵਰੇਜ ਸਿਸਟਮ ਸੁਚਾਰੂ ਅਤੇ ਨਿਰਵਿਘਨ ਬਣਾਉਣ ਲਈ ਲਗਭਗ 6 ਕਰੋੜ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਪਾਉਣ ਦਾ ਪ੍ਰੋਜੈਕਟ ਵੀ ਸਰਕਾਰ ਦੇ ਵਿਚਾਰ ਅਧੀਨ ਹੈ ਜਿਸ ਦੀ ਮਨਜੂਰੀ ਮਿਲਣ ਤੋਂ ਬਾਅਦ ਜਲਦ ਸ਼ੁਰੂ ਕੀਤਾ ਜਾਵੇਗਾ ਜਿਸ ਨਾਲ ਸੀਵਰੇਜ ਦੀ ਸਮੱਸਿਆ ਤੋਂ ਸਥਾਈ ਤੌਰ *ਤੇ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਆਬਾਦੀ ਦੇ ਵਧਣ ਨਾਲ ਪੀਣ ਵਾਲੇ ਪਾਣੀ ਦੀ ਪਹਿਲਾਂ ਪਾਈਆਂ ਪਾਈਪਾਂ ਦੀ ਕਪੈਸਟੀ ਨੂੰ ਵੀ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਨਵਾਂ ਵਾਟਰ ਵਰਕਸ ਬਣਾਉਣ ਦੀ ਯੋਜਨਾ ਜਲਦ ਲੈ ਕੇ ਆ ਰਹੇ ਹਾਂ।

ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ, ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਸੁਪਿੰਦਰ ਸਿੰਘ, ਐੱਸ.ਡੀ.ਓ ਲਖਪਤ ਰਾਏ ਸਚਦੇਵਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ, ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਨੂਰਸ਼ਾਹ, ਚੇਅਰਮੈਨ ਉਪਕਾਰ ਜਾਖੜ ਤੋਂ ਇਲਾਵਾ ਹਲਕਾ ਕੋਆਰਡੀਨੇਟਰ, ਬਲਾਕ ਪ੍ਰਧਾਨ ਤੇ ਹੋਰ ਪਤਵੰਤੇ ਸਜਨ ਮੌਜੂਦ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD