Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪੰਜਾਬ ਪੁਲਿਸ ਵੱਲੋਂ ਆਈ.ਐਸ.ਆਈ ਸਹਾਇਕ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕੱਟੜਪੰਥੀ ਗਿਰੋਹ ਦਾ ਪਰਦਾਫਾਸ਼

6 ਗਿਰੋਹ ਮੈਂਬਰ ਰਿਕਾਰਡ ਸਮੇਂ ਵਿੱਚ ਗ੍ਰਿਫ਼ਤਾਰ, ਇਹ ਗਿਰੋਹ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮਾਸਟਰ ਮਾਈਂਡ ਮੰਨੂ ਅਗਵਾਨ ਦੀ ਅਗਵਾਈ ਹੇਠ ਕੰਮ ਕਰ ਰਿਹਾ ਸੀ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 20 May 2025

Last updated on: May 20, 2025, 18:27 IST

ਬਟਾਲਾ ਪੁਲਿਸ ਨੂੰ ਕੱਟੜਪੰਥੀ ਤਾਕਤਾਂ ਵਿਰੁੱਧ ਲੜਾਈ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੰਨੂ ਅਗਵਾਨ ਦੇ ਆਦੇਸ਼ ’ਤੇ ਚੱਲ ਰਹੇ ਇੱਕ ਕੱਟੜਪੰਥੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ 06 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 

ਇਹ ਗ੍ਰਿਫ਼ਤਾਰੀਆਂ ਨਾਲ ਆਈ.ਐਸ.ਆਈ- ਸਹਾਇਤ ਬੱਬਰ ਖਾਲਸਾ ਇੰਟਰਨੈਸ਼ਨਲ ਨੈਟਵਰਕ ਨੂੰ ਵੱਡਾ ਝਟਕਾ ਲੱਗਾ ਹੈ, ਜੋ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਬਾਬਤ ਅੱਜ ਪੁਲਿਸ ਲਾਈਨ ਬਟਾਲਾ ਵਿਖੇ ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਵਲੋਂ ਪੱਤਰਕਾਰਾਂ ਨਾਲ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। 

ਇਸ ਮੌਕੇ ਐਸ.ਪੀ (ਡੀ) ਗੁਰਪ੍ਰਤਾਪ ਸਿੰਘ ਸਹੋਤਾ,ਡੀ.ਐਸ.ਪੀ (ਸਿਟੀ) ਸੰਜੀਵ ਕੁਮਾਰ, ਐਸ.ਐਚ ਓ ਸੁਖਰਾਜ ਸਿੰਘ ਤੇ ਗੁਰਦੇਵ ਸਿੰਘ ਵੀ ਮੋਜੂਦ ਸਨ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਬਟਾਲਾ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਪੱਛੀਆ ਦੀ ਅਮਰੀਕਾ ਵਿੱਚ ਐਫ.ਬੀ.ਆਈ ਵੱਲੋਂ ਹੋਈ ਗ੍ਰਿਫ਼ਤਾਰੀ ਤੋਂ ਬਾਅਦ, ਮੰਨੂ ਅਗਵਾਨ ਨੇ ਖਾਲੀ ਹੋਈ ਥਾਂ ਨੂੰ ਭਰਨ ਅਤੇ ਮੀਡੀਆ ਵਿੱਚ ਆਉਣ ਲਈ ਪੰਜਾਬ ਵਿੱਚ ਹਮਲੇ ਕਰਨ ਦੀ ਜ਼ਿੰਮੇਵਾਰੀ ਲੈ ਲਈ। 

ਉਹ ਹਾਲ ਹੀ ਵਿੱਚ ਬਾਦਸ਼ਾਹਪੁਰ ਚੌਂਕੀ ਅਤੇ ਥਾਣਾ ਕਿਲਾ ਲਾਲ ਸਿੰਘ ਉੱਤੇ ਹੋਏ ਗ੍ਰਨੇਡ ਹਮਲਿਆਂ ਨਾਲ ਵੀ ਜੁੜਿਆ ਹੋਇਆ ਹੈ।ਉਨਾਂ ਦੱਸਿਆ ਕਿ ਉਕਤ ਗਿਰੋਹ ਨੇ ਬਟਾਲਾ ਦੇ ਫੋਕਲ ਪੁਆਇੰਟ ਖੇਤਰ ਵਿੱਚ ਰਿੰਪਲ ਗਰੁੱਪ ਦੇ ਸ਼ਰਾਬ ਦੇ ਠੇਕੇ ਉਤੇ ਗ੍ਰਨੇਡ ਸੁੱਟਿਆ ਸੀ, ਪਰ ਗਲਤ ਤਰੀਕੇ ਨਾਲ ਜੋੜੇ ਜਾਣ ਕਾਰਨ, ਇਹ ਧਮਾਕਾ ਨਹੀਂ ਹੋ ਸਕਿਆ ਅਤੇ ਕੋਈ ਹਾਨੀ ਨਹੀਂ ਹੋਈ। 

ਇਸ ਸਬੰਧੀ ਮੁਕੱਦਮਾ ਨੰਬਰ 148 ਮਿਤੀ 17.05.2025 ਜੁਰਮ 3,4 ਐਕਸਪਲੋਸਿਵ ਐਕਟ ਅਤੇ ਧਾਰਾ 111, 61(2) ਬੀ.ਐਨ.ਐੱਸ, ਵਾਧਾ ਜੁਰਮ 13, 14, 16, 17, 18, 18-2ਬੀ ਅਤੇ 20 ਯੂਏਪੀਏ  ਥਾਣਾ ਸਿਵਲ ਲਾਇਨ ਬਟਾਲਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੁਲਿਸ ਦੀਆਂ ਕਈ ਟੀਮਾਂ ਨੇ ਤਕਨੀਕੀ ਅਤੇ ਮਨੁੱਖੀ ਖੁਫੀਆ ਸੂਤਰਾਂ ਦੀ ਵਰਤੋਂ ਕਰਕੇ ਜਾਂਚ ਕੀਤੀ ਅਤੇ ਰਿਕਾਰਡ ਸਮੇਂ ਵਿੱਚ ਗ੍ਰਨੇਡ ਸੁੱਟਣ, ਲੋਜਿਸਟਿਕਸ ਅਤੇ ਵਿੱਤੀ ਮਦਦ ਵਿੱਚ ਸ਼ਾਮਿਲ 06 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। 

ਜਿਨਾਂ ਜਤਿਨ ਕੁਮਾਰ ਉਰਫ ਰੋਹਨ ਪੁੱਤਰ ਸੰਦੀਪ ਕੁਮਾਰ ਵਾਸੀ ਸ਼ੁਕਰਪੁਰਾ - ਮੁੱਖ ਕਾਰਜਕਾਰੀ; ਗ੍ਰਨੇਡ ਸੁੱਟਿਆ; ਹੋਰ ਮੈਂਬਰਾਂ ਨੂੰ ਭਰਤੀ ਕੀਤਾ, ਜਿਸਦੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਨਾਲ ਸੰਪਰਕ ਹਨ। ਬਰਿੰਦਰ ਸਿੰਘ ਉਰਫ ਸੱਜਣ ਪੁੱਤਰ ਰਜਿੰਦਰ ਸਿੰਘ ਵਾਸੀ ਨਵੀਂ ਅਬਾਦੀ ਸ਼ੁਕਰਪੁਰਾ ਮੋਟਰਸਾਈਕਲ ਚਲਾ ਰਿਹਾ ਸੀ। 

ਗ੍ਰਨੇਡ ਸੁੱਟਣ ਸਮੇਂ ਮੋਟਰਸਾਈਕਲ ਚਲਾ ਰਿਹਾ ਸੀ। ਰਾਹੁਲ ਮਸੀਹ ਪੁੱਤਰ ਲਿੱਟੂ ਮਸੀਹ ਵਾਸੀ ਟਾਵਰ ਵਾਲੀ ਗਲੀ, ਹਰਨਾਮ ਨਗਰ ਬਟਾਲਾ - ਗ੍ਰਨੇਡ ਹਮਲੇ ਤੋਂ ਪਹਿਲਾਂ 1000 ਰੁਪਏ ਅਤੇ ਬਾਅਦ ਵਿੱਚ 10000 ਰੁਪਏ ਲਏ। ਇਬਰਾਹਿਮ ਉਰਫ ਰੋਹਿਤ ਪੁੱਤਰ ਜਸਵਿੰਦਰ ਮਸੀਹ ਵਾਸੀ ਸ਼ੁਕਰਪੁਰਾ -ਹਮਲਾ ਕਰਨ ਵਾਲੀ ਟੀਮ ਦਾ ਹਿੱਸਾ ਸੀ ਅਤੇ ਸੋਹਿਤ ਨਾਲ ਅੰਮ੍ਰਿਤਸਰ ਤੋਂ ਗ੍ਰਨੇਡ ਲੈ ਕੇ ਆਇਆ ਸੀ। 

ਸੋਹਿਤ ਪੁੱਤਰ ਮੇਜਰ ਮਸੀਹ ਵਾਸੀ ਕਿਲਾ ਦੇਸਾ ਸਿੰਘ, ਜੋ ਕਿ ਸੈਲੂਨ ਚਲਾਉਂਦਾ ਹੈ; ਅਬਰਾਹਿਮ ਨਾਲ ਗ੍ਰਨੇਡ ਲੈ ਕੇ ਆਇਆ। ਸੁਨੀਲ ਕੁਮਾਰ ਪੁੱਤਰ ਸੋਹਣ ਵਾਸੀ ਸ਼ੁਕਰਪੁਰਾ, ਹਮਲੇ ਤੋਂ ਬਾਅਦ ਦੋਸ਼ੀਆਂ ਨੂੰ ਪਨਾਹ ਦਿੱਤੀ। ਵਿਦੇਸ਼ੀ ਹੈਂਡਲਰ: ਮਨਿੰਦਰ ਬਿੱਲਾ - ਪੁਰਤਗਾਲ ਵਿੱਚ ਮੌਜੂਦ; ਜ਼ਮੀਨੀ ਕੰਮ ਕਰਨ ਵਾਲਿਆਂ ਨੂੰ ਸਿੱਧੇ ਹੁਕਮ ਦਿੰਦਾ। ਮੰਨੂ ਅਗਵਾਨ -ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਰਗਰਮ ਮੈਂਬਰ ਹੈ ਅਤੇ ਬਾਦਸ਼ਾਹਪੁਰ ਚੌਂਕੀ ਅਤੇ ਥਾਣਾ ਕਿਲਾ ਲਾਲ ਸਿੰਘ ਹਮਲਿਆਂ ਦਾ ਮਾਸਟਰ ਮਾਈਂਡ ਹੈ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD