Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀਆਂ ਗਤੀਵਿਧੀਆਂ ਦੀ ਸਮੀਖਿਆ ਸਬੰਧੀ ਕੀਤੀ ਮੀਟਿੰਗ

ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾਵੇ: ਡਿਪਟੀ ਕਮਿਸ਼ਨਰ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 20 May 2025

Last updated on: May 20, 2025, 18:39 IST

ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਸ਼ਹਿਰੀ ਖੇਤਰਾਂ 'ਚ ਮੌਜੂਦ ਘਰਾਂ ਵਿੱਚ ਡੋਰ-ਟੂ-ਡੋਰ ਸੈਗਰੀਗੇਸ਼ਨ ਤਹਿਤ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ-ਵੱਖਰੇ ਰੂਪ 'ਚ ਇਕੱਠਾ ਕਰਨ ਸਬੰਧੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਨੇ ਪ੍ਰਸ਼ਾਸਨਿਕ ਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਨ ਯੋਜਨਾ ਦੀ ਮੀਟਿੰਗ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰਾਂ ਨੂੰ ਕੂੜਾ-ਰਹਿਤ ਕਰਨ ਅਤੇ ਵਾਤਾਵਰਨ ਦੀ ਸੰਭਾਲ ਲਈ 'ਸੋਰਸ ਸੈਗਰੀਗੇਸ਼ਨ' ਤਰੀਕੇ ਨਾਲ ਇਕੱਠਾ ਕੀਤਾ ਜਾਵੇ ਅਤੇ ਘਰਾਂ ਵਿਚ ਖ਼ਾਸ ਕਰਕੇ ਰਸੋਈ ਵਿਚੋਂ ਪੈਦਾ ਹੋਣ ਵਾਲੇ ਕੂੜੇ ਨੂੰ ਵੱਖਰਾ-ਵੱਖਰਾ ਕਰਕੇ ਰੱਖਿਆ ਜਾਵੇ ਤਾਂ ਜੋ ਇਸਨੂੰ ਖਾਦ ਦੇ ਤੌਰ 'ਤੇ ਵਰਤੋਂ ਵਿਚ ਲਿਆਂਦਾ ਜਾ ਸਕੇ। 

ਉਨ੍ਹਾਂ ਇਹ ਵੀ ਕਿਹਾ ਕਿ ਖਾਲੀ ਪਲਾਟਾਂ ਵਿਚ ਕੂੜਾ ਨਾ ਸੁੱਟਿਆ ਜਾਵੇ, ਤਾਂ ਜੋ ਸਾਫ ਸੁਥਰੇ ਵਾਤਾਵਰਨ ਦੇ ਸੁਪਨੇ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਵੀ ਪਹੁੰਚ ਕੇ ਇਸ ਸਬੰਧੀ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਇਸ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ ਅਤੇ ਪਿੰਡਾਂ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਬਲਜੀਤ ਕੌਰ, ਵਾਤਾਵਰਨ ਇੰਜੀਨੀਅਰ ਜਸਪਾਲ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD