Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਡੇਅਰੀ ਕੋਰਸ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਕਿਹਾ! ਡੇਅਰੀ ਇੱਕ ਧੰਦਾ ਹੀ ਨਹੀਂ ਸਗੋਂ ਸਮਾਜ ਸੇਵਾ ਵੀ ਹੈ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 20 May 2025

Last updated on: May 20, 2025, 18:54 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ, ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ ਦੇ ਬੈਚ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਵਿਖੇ ਸਰਟੀਫਿਕੇਟਾਂ ਦੀ ਵੰਡ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਵੱਲੋਂ ਕੀਤੀ ਗਈ। 

ਇਸ  ਮੌਕੇ ਮਨਦੀਪ ਸਿੰਘ ਮਾਣੂੰਕੇ ਪ੍ਰਧਾਨ ਟਰੱਕ ਯੂਨੀਅਨ, ਨਿਹਾਲ ਸਿੰਘ ਵਾਲਾ, ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਅਤੇ ਸਰਪੰਚ ਪਿੰਡ ਗਿੱਲ ਦਰਸ਼ਨ ਸਿੰਘ ਵੀ ਹਾਜਰ ਸਨ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਐਨ.ਐਲ.ਐਮ ਸਕੀਮ ਵਿਚ ਪੂਰਾ ਸਹਿਯੋਗ ਦੇਣ ਦਾ ਵੀ ਯਕੀਨ ਦਵਾਇਆ। 

ਉਹਨਾਂ ਨੇ ਇਹ ਵੀ ਦੱਸਿਆ ਕਿ ਡੇਅਰੀ ਇੱਕ ਧੰਦਾ ਹੀ ਨਹੀਂ, ਸਾਫ ਤੇ ਸ਼ੁੱਧ ਦੁੱਧ ਵੇਚਣਾ ਇੱਕ ਸਮਾਜ ਸੇਵਾ ਵੀ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਜਨਰਲ ਜਾਤੀ ਨੂੰ 25 ਫੀਸੀਦ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। 

ਪਿਛਲੇ ਵਿੱਤੀ ਸਾਲ (2024-25) ਵਿੱਚ ਇਸ ਟ੍ਰੇਨਿੰਗ ਸੈਂਟਰ ਤੇ ਵੱਖ ਵੱਖ ਜ਼ਿਲਿਆਂ ਤੋਂ 945 ਸਿੱਖਿਆਰਥੀ ਟ੍ਰੇਨਡ ਕੀਤੇ ਗਏ, ਜਿਸ ਵਿੱਚ ਜ਼ਿਲਾ ਮੋਗਾ ਦੇ ਕੁੱਲ 360 ਸਿੱਖਿਆਰਥੀ ਟ੍ਰੇਨਡ ਹੋਏ, ਜਿਨ੍ਹਾਂ ਵਿੱਚੋਂ ਤਕਰੀਬਨ 130 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਇਲਾਕੇ ਦੇ ਬੇਰੋਜਗਾਰ ਲੜਕੇ ਲੜਕੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ। 

ਉਨ੍ਹਾ ਦਸਿਆ ਕਿ ਦੁੱਧ ਖਪਤਕਾਰਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁਧ ਉਤਪਾਦਕਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾ ਵਿਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਹੋਰ ਜਾਣਕਾਰੀ ਲਈ 01636-242480 ਨੰਬਰ ਉਪਰ ਸੰਪਰਕ ਵੀ ਕੀਤਾ ਜਾ ਸਕਦਾ ਹੈ। 

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD