ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ, ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ ਦੇ ਬੈਚ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਵਿਖੇ ਸਰਟੀਫਿਕੇਟਾਂ ਦੀ ਵੰਡ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਵੱਲੋਂ ਕੀਤੀ ਗਈ।
ਇਸ ਮੌਕੇ ਮਨਦੀਪ ਸਿੰਘ ਮਾਣੂੰਕੇ ਪ੍ਰਧਾਨ ਟਰੱਕ ਯੂਨੀਅਨ, ਨਿਹਾਲ ਸਿੰਘ ਵਾਲਾ, ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਅਤੇ ਸਰਪੰਚ ਪਿੰਡ ਗਿੱਲ ਦਰਸ਼ਨ ਸਿੰਘ ਵੀ ਹਾਜਰ ਸਨ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਐਨ.ਐਲ.ਐਮ ਸਕੀਮ ਵਿਚ ਪੂਰਾ ਸਹਿਯੋਗ ਦੇਣ ਦਾ ਵੀ ਯਕੀਨ ਦਵਾਇਆ।
ਉਹਨਾਂ ਨੇ ਇਹ ਵੀ ਦੱਸਿਆ ਕਿ ਡੇਅਰੀ ਇੱਕ ਧੰਦਾ ਹੀ ਨਹੀਂ, ਸਾਫ ਤੇ ਸ਼ੁੱਧ ਦੁੱਧ ਵੇਚਣਾ ਇੱਕ ਸਮਾਜ ਸੇਵਾ ਵੀ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਜਨਰਲ ਜਾਤੀ ਨੂੰ 25 ਫੀਸੀਦ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ।
ਪਿਛਲੇ ਵਿੱਤੀ ਸਾਲ (2024-25) ਵਿੱਚ ਇਸ ਟ੍ਰੇਨਿੰਗ ਸੈਂਟਰ ਤੇ ਵੱਖ ਵੱਖ ਜ਼ਿਲਿਆਂ ਤੋਂ 945 ਸਿੱਖਿਆਰਥੀ ਟ੍ਰੇਨਡ ਕੀਤੇ ਗਏ, ਜਿਸ ਵਿੱਚ ਜ਼ਿਲਾ ਮੋਗਾ ਦੇ ਕੁੱਲ 360 ਸਿੱਖਿਆਰਥੀ ਟ੍ਰੇਨਡ ਹੋਏ, ਜਿਨ੍ਹਾਂ ਵਿੱਚੋਂ ਤਕਰੀਬਨ 130 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਇਲਾਕੇ ਦੇ ਬੇਰੋਜਗਾਰ ਲੜਕੇ ਲੜਕੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ।
ਉਨ੍ਹਾ ਦਸਿਆ ਕਿ ਦੁੱਧ ਖਪਤਕਾਰਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁਧ ਉਤਪਾਦਕਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾ ਵਿਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਹੋਰ ਜਾਣਕਾਰੀ ਲਈ 01636-242480 ਨੰਬਰ ਉਪਰ ਸੰਪਰਕ ਵੀ ਕੀਤਾ ਜਾ ਸਕਦਾ ਹੈ।