Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਪੱਖੋਂ ਮੋਹਰੀ ਬਣਾਇਆ ਜਾ ਰਿਹੈ: ਵਿਧਾਇਕ ਕੁਲਵੰਤ ਸਿੰਘ ਪੰਡੋਰੀ

ਵਿਧਾਇਕ ਵਲੋਂ ਮਹਿਲ ਕਲਾਂ, ਖਿਆਲੀ, ਸਹੌਰ ਸਕੂਲਾਂ ਵਿਚ 1 ਕਰੋੜ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮਹਿਲ ਕਲਾਂ , 20 May 2025

Last updated on: May 20, 2025, 18:58 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਪੱਖੋਂ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਵਿਕਸਿਤ ਕੀਤਾ ਜਾਵੇ, ਜਿਸ ਤਹਿਤ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਕਰਾਏ ਗਏ ਹਨ।ਇਹ ਪ੍ਰਗਟਾਵਾ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਸਿੱਖਿਆ ਕ੍ਰਾਂਤੀ ਤਹਿਤ ਮਹਿਲ ਕਲਾਂ ਦੇ ਸਕੂਲ ਆਫ ਐਮੀਨੈਂਸ ਵਿੱਚ ਸਾਢੇ 68 ਲੱਖ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕੀਤਾ। 

ਓਨ੍ਹਾਂ ਕਿਹਾ ਕਿ ਹਲਕੇ ਦੇ ਕਿਸੇ ਸਕੂਲ ਨੂੰ ਚਾਰਦੀਵਾਰੀ, ਕਲਾਸਰੂਮ ਜਾਂ ਹੋਰ ਬੁਨਿਆਦੀ ਢਾਂਚੇ ਪੱਖੋਂ ਨਹੀਂ ਰਹਿਣ ਦਿੱਤਾ ਜਾਵੇਗਾ। ਓਨ੍ਹਾਂ ਅੱਜ ਸਕੂਲ ਆਫ ਐਮੀਨੈਂਸ ਮਹਿਲ ਕਲਾਂ ਵਿੱਚ 68 ਲੱਖ 55 ਹਜ਼ਾਰ ਦੀ ਲਾਗਤ ਵਾਲੇ (ਸਮੇਤ 3 ਸਾਇੰਸ ਲੈਬਾਂ), ਸਰਕਾਰੀ ਮਿਡਲ ਸਕੂਲ ਖਿਆਲੀ ਵਿਚ 2.90 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਦੇ ਕੰਮ ਦਾ, ਸਰਕਾਰੀ ਪ੍ਰਾਇਮਰੀ ਸਕੂਲ ਸਹੌਰ ਵਿਚ 1.14 ਲੱਖ ਦੀ ਲਾਗਤ ਵਾਲੇ, ਸਰਕਾਰੀ ਹਾਈ ਸਕੂਲ ਸਹੌਰ ਵਿੱਚ 30 ਲੱਖ 70 ਹਜ਼ਾਰ ਨਾਲ ਕਲਾਸ ਰੂਮ, ਸਾਇੰਸ ਲੈਬ, ਚਾਰਦੀਵਾਰੀ ਆਦਿ ਦੇ ਕੰਮ, ਸਰਕਾਰੀ ਪ੍ਰਾਇਮਰੀ ਸਕੂਲ ਮਹਿਲ ਕਲਾਂ ਦੇ 9.37 ਲੱਖ ਦੇ ਕੰਮਾਂ ਦਾ ਉਦਘਾਟਨ ਕੀਤਾ।

ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮਾਂ ਵਿਚ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਸਿੱਖਿਆ ਕੋਆਰਡੀਨੇਟਰ ਚਰਨਜੀਤ ਸਿੰਘ, ਪੀ ਏ ਹਰਮਨਜੀਤ ਸਿੰਘ ਅਤੇ ਬਿੰਦਰ ਸਿੰਘ, ਬੀ ਐਨ ਓ ਜਸਵਿੰਦਰ ਸਿੰਘ, ਹੈਡਮਾਸਟਰ ਕੁਲਦੀਪ ਸਿੰਘ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਖਿਆਲੀ ਸਕੂਲ ਦੇ ਹੈਡ ਟੀਚਰ ਹਰਪ੍ਰੀਤ ਕੌਰ, ਪ੍ਰਾਇਮਰੀ ਸਕੂਲ ਸਹੌਰ ਦੇ ਹੈਡ ਕੁਲਵਿੰਦਰ ਕੌਰ, ਹਾਈ ਸਕੂਲ ਸਹੌਰ ਦੇ ਇੰਚਾਰਜ ਨਿਰਮਲ ਸਿੰਘ ਚੌਹਾਨਕੇ, ਸਕੂਲ ਆਫ ਐਮੀਨੈਂਸ ਮਹਿਲ ਕਲਾਂ ਦੇ ਪ੍ਰਿੰਸੀਪਲ ਰਾਜਿੰਦਰਪਾਲ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮਹਿਲ ਕਲਾਂ ਦੇ ਇੰਚਾਰਜ ਸ਼ਿੰਦਰਪਾਲ ਕੌਰ ਤੇ ਹੋਰ ਸਟਾਫ ਹਾਜ਼ਰ ਸੀ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD