Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕੋ ਸਾਥ ਦਿਓ, ਪੰਜਾਬ ਸਰਕਾਰ ਤੁਹਾਡੇ ਧੀਆਂ-ਪੁੱਤ ਬਚਾਉਣ ਆਈ ਹੈ - ਸਰਵਜੀਤ ਕੌਰ ਮਾਣੂੰਕੇ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਬੀਬੀ ਮਾਣੂੰਕੇ ਵੱਲੋਂ ਕੋਠੇ ਰਾਹਲਾਂ, ਅਗਵਾੜ ਲਧਾਈ ਤੇ ਅਗਵਾੜ ਗੁੱਜਰਾਂ 'ਚ ਜਲਸੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਜਗਰਾਉਂ , 19 May 2025

Last updated on: May 20, 2025, 18:59 IST

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਨੌਜੁਆਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਹਲਕੇ ਦੇ ਪਿੰਡ ਕੋਠੇ ਰਾਹਲਾਂ, ਅਗਵਾੜ ਲਧਾਈ ਅਤੇ ਅਗਵਾੜ ਗੁੱਜਰਾਂ ਵਿੱਚ ਨਗਰ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ ਅਤੇ ਚਿੱਟੇ ਵਰਗੇ ਮਾਰੂ ਨਸ਼ਿਆਂ ਨੂੰ ਰੋਕਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਕੇ ਹੋਏ ਜਲਸੇ ਕੀਤੇ। 

ਇਹਨਾਂ ਪਿੰਡਾਂ ਦੇ ਰੱਖੇ ਗਏ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਲੋਕੋ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਤੁਹਾਡੇ ਧੀਆਂ-ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਈ ਹੈ, ਇਸ ਲਈ ਆਓ ਸਾਰੇ ਸਰਕਾਰ ਦਾ ਸਾਥ ਦੇ ਕੇ ਨਸ਼ਿਆਂ ਦੇ ਕੋਹੜ ਨੂੰ ਜੜ ਤੋਂ ਖਤਮ ਕਰੀਏ। 

ਉਹਨਾਂ ਆਖਿਆ ਕਿ ਨਸ਼ਿਆਂ ਦੀ ਅੱਗ ਨੇ ਬਹੁਤ ਸਾਰੇ ਲੋਕਾਂ ਦੇ ਘਰ ਉਜਾੜ ਦਿੱਤੇ ਹਨ, ਮਾਂਵਾਂ ਵਿਲਕ ਰਹੀਆਂ ਹਨ ਅਤੇ 25-30 ਸਾਲ ਦੀਆਂ ਕੁੜੀਆਂ ਚਿੱਟੇ ਕਾਰਨ ਵਿਧਵਾ ਹੋ ਰਹੀਆਂ ਹਨ ਤੇ ਬੱਚੇ ਰੁਲ ਰਹੇ ਹਨ। ਇਹ ਪਿਛਲੀਆਂ ਸਰਕਾਰਾਂ ਦੇ ਬੀਜੇ ਹੋਏ ਕੰਡੇ ਹਨ, ਜੋ ਲੋਕਾਂ ਦੇ ਘਰ ਤਬਾਹ ਕਰ ਰਹੇ ਹਨ। ਉਹਨਾਂ ਨਸ਼ਾ ਸਮੱਗਲਰਾਂ ਨੂੰ ਸਖਤ ਤਾੜਨਾਂ ਕਰਦੇ ਹੋਏ ਆਖਿਆ ਕਿ ਜੇਕਰ ਕੋਈ ਨਸ਼ਾ ਤਸਕਰ ਇਹ ਕਹੇਗਾ ਕਿ ਉਹ ਨਸ਼ਾ ਵੇਚੇਗਾ, ਤਾਂ ਉਹ ਇਹ ਭਰਮ ਛੱਡ ਦੇਵੇ ਅਤੇ ਸਖਤ ਕਾਰਵਾਈ ਲਈ ਤਿਆਰ ਰਹੇ, ਕਿਉਂਕਿ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਟੰਗਣ ਲਈ ਪੂਰੀ ਵਿਊਂਤਬੰਦੀ ਨਾਲ ਤਿਆਰੀ ਕੀਤੀ ਹੋਈ ਹੈ। 

ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਜੇਕਰ ਕੋਈ ਸਰਪੰਚ, ਪੰਚਾਇਤ ਮੈਂਬਰ ਜਾਂ ਨੰਬਰਦਾਰ ਕਿਸੇ ਵੀ ਚਿੱਟੇ ਦੇ ਸਮੱਗਲਰ ਜਾਂ ਨਸ਼ੇੜੀ ਦੀ ਸਹਾਇਤਾ ਲਈ ਸਿਫਾਰਸ਼ ਕਰਕੇ ਜਾਂ ਸਾਥ ਦੇਵੇਗਾ ਤਾਂ ਉਸ ਵਿਰੁੱਧ ਵੀ ਸਖਤ ਕਾਰਵਾਈ ਹੋ ਸਕਦੀ ਹੈ ਅਤੇ ਉਸ ਵਿਰੁੱਧ ਪਿੰਡਾਂ ਵਿੱਚ ਇਕੱਠ ਕਰਕੇ ਵਿਰੋਧ ਦਾ ਮਤਾ ਪਾਇਆ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਕੋਆਰਡੀਨੇਟਰ ਵਿਕਰਮਜੀਤ ਸਿੰਘ 'ਵਿੱਕੀ ਥਿੰਦ', ਸਿੱਖਿਆ ਕੋਆਰਡੀਨੇਟਰ ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਯੂਥ ਪ੍ਰਧਾਨ ਸਤਿੰਦਰ ਸਿੰਘ ਗਾਲਿਬ, ਥਾਣਾ ਸਿਟੀ ਜਗਰਾਉਂ ਦੇ ਐਸ.ਐਚ.ਓ.ਵਰਿੰਦਰਪਾਲ ਸਿੰਘ ਉਪਲ ਆਦਿ ਵੀ ਨੇ ਵੀ ਲੋਕਾਂ ਨੂੰ ਮਾਰੂ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਛਿੰਦਰਪਾਲ ਸਿੰਘ ਮੀਨੀਆਂ, ਡਾ.ਜਸਵਿੰਦਰ ਸਿੰਘ ਲੋਪੋ, ਜਸਵੀਰ ਸਿੰਘ ਏ.ਪੀ.ਓ.,ਬਲਜਿੰਦਰ ਸਿੰਘ, ਸੈਕਟਰੀ ਨਰਿੰਦਰਵੀਰ ਸਿੰਘ, ਸੈਕਟਰੀ ਬਲਵੰਤ ਸਿੰਘ, ਪ੍ਰਮਾਤਮਾਂ ਸਿੰਘ ਟੀ.ਏ., ਸੈਕਟਰੀ ਰਾਜੇਸ਼ ਕੁਮਾਰ ਰਾਜੂ, ਸੈਕਟਰੀ ਜਗਦੇਵ ਸਿੰਘ ਧਾਲੀਵਾਲ, ਮਾ.ਜਤਿੰਦਰ ਸਹੋਤਾ, ਸਰਪੰਚ ਅਮਨਜੋਤ ਸਿੰਘ ਕੋਠੇ ਰਾਹਲਾਂ, ਜਗਪਾਲ ਸਿੰਘ ਪੰਚ, ਸਿਕੰਦਰ ਸਿੰਘ ਪੰਚ, ਤੇਜਿੰਦਰ ਸਿੰਘ ਪੰਚ, ਗਗਨਦੀਪ ਸਿੰਘ ਪੰਚ, ਸਾਬਕਾ ਸਰਪੰਚ ਗੁਰਚਰਨ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਜਗਦੇਵ ਸਿੰਘ, ਜਗਤਾਰ ਸਿੰਘ, ਰੀਤ ਕੌਰ ਸਰਪੰਚ ਅਗਵਾੜ ਲਧਾਈ, ਸਵਰਨ ਸਿੰਘ ਪੰਚ, ਬੂਟਾ ਸਿੰਘ ਪੰਚ, ਧਰਮਾਂ ਸਿੰਘ ਪੰਚ, ਭਜਨ ਸਿੰਘ ਮਹਿੰਦਰਪਾਲ ਸਿੰਘ, ਹਰਬੰਸ ਸਿੰਘ, ਚਰਨ ਸਿੰਘ, ਗੋਰਾ ਸਿੰਘ, ਬਾਬਾ ਚਰਨ ਸਿੰਘ, ਸੋਨੂੰ ਸਿੰਘ, ਜੀਤ ਸਿੰਘ, ਸਿਕੰਦਰ ਸਿੰਘ, ਹਰਪ੍ਰੀਤ ਸਿੰਘ ਸੋਨੀ ਸਰਪੰਚ ਕੋਠੇ ਖੰਜੂਰਾਂ, ਸਾਬਕਾ ਸਰਪੰਚ ਪਰਮਜੀਤ ਸਿੰਘ, ਸੋਨੀ ਪੰਚ, ਬਿਰਜੂ, ਬੂਟਾ ਸਿੰਘ, ਲਖਵੀਰ ਸਿੰਘ ਲੱਖੀ, ਇੰਦਰਜੀਤ ਸਿੰਘ, ਜੁਗਰਾਜ ਸਿੰਘ, ਰਾਜਿੰਦਰ ਸਿੰਘ ਲਾਲੀ, ਭਾਗ ਸਿੰਘ ਪੰਚ ਆਦਿ ਵੀ ਹਾਜਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD