Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਕੂਲ ਮੈਂਟਰਸ਼ਿਪ ਪ੍ਰੋਗਰਾਮ : ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ’ਚ ਟੀਚਾ ਨਿਰਧਾਰਿਤ ਕਰਕੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ

ਕਿਹਾ, ਪੰਜਾਬ ਸਰਕਾਰ ਦਾ ਉਪਰਾਲਾ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਪ੍ਰਦਾਨ ਕਰਨ ’ਚ ਹੋਵੇਗਾ ਲਾਹੇਵੰਦ ਸਾਬਤ

Shubham Agarwal, Senior Superintendent of Police, SSP Fatehgarh Sahib,Jalandhar, School Mentorship Program

Web Admin

Web Admin

5 Dariya News

20 May 2025

Last updated on: May 21, 2025, 11:48 IST

ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਉੱਤਮਤਾ ਹਾਸਲ ਕਰਨ ਲਈ ਮਾਰਗਦਰਸ਼ਨ ਕਰਨ ਦੇ ਮੰਤਵ ਨਾਲ 2018 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ਼ੁਭਮ ਅਗਰਵਾਲ ਨੇ ਅੱਜ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਟੀਚਾ ਨਿਰਧਾਰਿਤ ਕਰਕੇ ਉਸਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਫਤਹਿਗੜ੍ਹ ਸਾਹਿਬ ਵਿਖੇ ਬਤੌਰ ਐਸ.ਐਸ.ਪੀ. ਤਾਇਨਾਤ ਸ਼੍ਰੀ ਅਗਰਵਾਲ ਨੇ ਪੰਜਾਬ ਸਰਕਾਰ ਦੇ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਤਹਿਤ ਸਕੂਲ ਆਫ਼ ਐਮੀਨੈਂਸ ਭਾਰਗੋ ਕੈਂਪ ਵਿਖੇ 10ਵੀਂ, 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਕਿਹਾ ਕਿ ਜ਼ਿੰਦਗੀ ਵਿੱਚ ਸਹੀ ਇਰਾਦੇ ਤੇ ਸਹੀ ਉਦੇਸ਼ ਨਾਲ ਨਿਸ਼ਾਨਾ ਮਿੱਥ ਕੇ ਉਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਕੋਈ ਵੀ ਕਿੱਤਾ ਛੋਟਾ ਜਾਂ ਵੱਡਾ ਨਹੀਂ ਹੁੰਦਾ ਸਗੋਂ ਸਫ਼ਲਤਾ ਲਈ ਭੁੱਖ ਹੋਣੀ ਚਾਹੀਦੀ ਹੈ, ਜਿਸ ਨਾਲ ਕਿਸੇ ਵੀ ਖੇਤਰ ਵਿੱਚ ਕਾਮਯਾਬੀ ਹਾਸਲ ਕੀਤੀ ਜਾ ਸਕਦੀ ਹੈ। ਸਕੂਲ ਮੈਂਟਰਸ਼ਿਪ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਉਡਾਨ ਨੂੰ ਹੋਰ ਉੱਚਾ ਕਰਨ ਵਿੱਚ ਲਾਹੇਵੰਦ ਸਾਬਤ ਹੋਵੇਗਾ। 

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਰੋਲ ਮਾਡਲ ਦੇਣ ਤੇ ਉਨ੍ਹਾਂ ਦਾ ਸਹੀ ਅਰਥਾਂ 'ਚ ਮਾਰਗਦਰਸ਼ਕ ਕਰਨ ਲਈ ਵੱਖ-ਵੱਖ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਅਕਾਂਕਸ਼ਾ ਅਗਰਵਾਲ ਨੇ ਵੀ ਵਿਦਿਆਰਥੀਆਂ ਨਾਲ ਸਮਾਂ ਬਿਤਾਇਆ।

ਸ਼ੁਭਮ ਅਗਰਵਾਲ ਨੇ ਆਪਣੇ ਵਿਦਿਆਰਥੀ ਹੋਣ ਤੋਂ ਲੈ ਕੇ ਆਈ.ਪੀ.ਐਸ. ਬਣਨ ਤੱਕ ਦੇ ਤਜ਼ੁਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਹੁਣੇ ਤੋਂ ਕਰੀਅਰ ਦੀ ਚੋਣ ਕਰਕੇ ਉਸ ਦੀ ਤਿਆਰੀ ਆਰੰਭਣ ਲਈ ਕਿਹਾ। ਉਨ੍ਹਾਂ ਵਿਦਿਆਰਥੀਆਂ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਬਾਰੇ ਵੀ ਗੁਰ ਸਾਂਝੇ ਕੀਤੇ। 

ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਇਸ ਦੀ ਵਰਤੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਰਨ ਲਈ ਕਿਹਾ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਕਾਮਯਾਬੀ ਹਾਸਲ ਕਰਕੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਨਾਲ ਆਪਣੇ ਮਨ ਦੇ ਵਲਵਲੇ ਅਤੇ ਕਰੀਅਰ ਸਬੰਧੀ ਯੋਜਨਾਵਾਂ ਵੀ ਸਾਂਝੀਆਂ ਕੀਤੀਆਂ ਗਈਆਂ। ਸ਼ੁਭਮ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਗੋਂ ਵੀ ਵਿਦਿਆਰਥੀਆਂ ਨਾਲ ਇਸੇ ਤਰ੍ਹਾਂ ਰਾਬਤਾ ਕਾਇਮ ਰੱਖਿਆ ਜਾਵੇਗਾ ਅਤੇ ਜੇਕਰ ਉਨ੍ਹਾਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਈ ਜਾਵੇਗੀ।

ਉਪਰੰਤ ਸ਼੍ਰੀ ਅਗਰਵਾਲ ਵੱਲੋਂ ਸਕੂਲ ਦੇ 12ਵੀਂ ਜਮਾਤ ਦੇ ਨਤੀਜੇ ਵਿੱਚ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ 13 ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਪ੍ਰਿੰ. ਦਿਨੇਸ਼ ਕੁਮਾਰ ਤੋਂ ਇਲਾਵਾ ਸਕੂਲ ਦੇ ਅਧਿਆਪਕ ਤੇ ਸਮੁੱਚਾ ਸਟਾਫ਼ ਮੌਜੂਦ ਸੀ।

 

Tags: Shubham Agarwal , Senior Superintendent of Police , SSP Fatehgarh Sahib , Jalandhar , School Mentorship Program

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD