Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਪਿੰਡ ਵਾਸੀ ਕਰਾਰ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮੱਦਦ ਨਹੀਂ ਕਰਨਗੇ - ਅਮਨਦੀਪ ਕੌਰ ਅਰੋੜਾ

ਬੁੱਘੀਪੁਰਾ, ਬਹੋਨਾ, ਮਹਿਰੋਂ ਤੇ ਮੋਗਾ ਦੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਕੀਤਾ ਜਾਗਰੂਕ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਗਾ , 20 May 2025

Last updated on: May 21, 2025, 12:21 IST

ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਵਿੱਚ ਹਰੇਕ ਨਾਗਰਿਕ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਸਰਕਾਰ, ਪ੍ਰਸ਼ਾਸ਼ਨ, ਹਰੇਕ ਸਰਕਾਰੀ ਵਿਭਾਗ, ਡਿਫੈਂਸ ਕਮੇਟੀਆਂ ਤੇ ਆਮ ਲੋਕ ਜਦੋਂ ਇਸ ਨਸ਼ਿਆਂ ਵਿਰੁੱਧ ਇਕੱਠੇ ਹੋ ਕੇ ਲੜਨਗੇ ਤਾਂ ਬਹੁਤ ਥੋੜੇ ਸਮੇਂ ਵਿੱਚ ਹੀ ਨਸ਼ਾ ਖਤਮ ਹੋ ਜਾਵੇਗਾ। 

ਹੁਣ ਲੋਕ ਇਸ ਮੁਹਿੰਮ ਨਾਲ ਜਮੀਨੀ ਪੱਧਰ ਤੋਂ ਜੁੜਨੇ ਸ਼ੁਰੂ ਹੋ ਚੁੱਕੇ ਹਨ, ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 19, 13 , 21 ਤੋਂ ਇਲਾਵਾ ਬੁੱਘੀਪੁਰਾ, ਬਹੋਨਾ, ਮਹਿਰੋਂ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਨ ਮੌਕੇ ਕੀਤਾ। 

ਇਸ ਮੌਕੇ ਉਹਨਾਂ ਨਾਲ ਨਗਰ ਨਿਗਮ ਮੇਅਰ ਸ੍ਰ. ਬਲਜੀਤ ਸਿੰਘ ਚਾਨੀ ਤੇ ਹੋਰ ਵੀ ਮੋਹਤਬਰ ਵਿਅਕਤੀ ਹਾਜਰ ਸਨ। ਉਹਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਦਿਨ ਰਾਤ ਯਤਨਸ਼ੀਲ ਹੈ, ਨਸ਼ਾ ਤਸਕਰਾਂ ਉਪਰ ਕੀਤੀਆਂ ਗਈਆਂ ਮਿਸਾਲੀ ਕਾਰਵਾਈਆਂ ਇਸ ਗੱਲ ਦੀ ਗਵਾਹੀ ਵੀ ਭਰ ਰਹੀਆਂ ਹਨ। 

ਉਹਨਾਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਨੂੰ ਲੋਕਾਂ ਤੋਂ ਪੂਰੀ ਉਮੀਦ ਹੈ ਕਿ ਪੰਜਾਬ ਦਾ ਇਕੱਲਾ ਇਕੱਲਾ ਵਿਅਕਤੀ ਆਪਣੀ ਨੈਤਿਕ ਜਿੰਮੇਵਾਰੀ ਸਮਝੇਗਾ ਅਤੇ ਨਸ਼ਿਆਂ ਵਿਰੁੱਧ ਲੜੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੀ ਮੱਦਦ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਹੂਲਤਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਾ ਤਸਕਰਾਂ ਖਿਲਾਫ ਫੈਸਲਾਕੁੰਨ ਜੰਗ ਆਰੰਭੀ ਗਈ ਹੈ ਤਾਂ ਜੋ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਕੇ ਆਉਣ ਵਾਲੀਆਂ ਪੀੜੀਆਂ ਨੂੰ ਫਿਰ ਤੋਂ ਹੱਸਦਾ ਵੱਸਦਾ ਪੰਜਾਬ ਮਿਲ ਸਕੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਕਰਾਰ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਹੀਂ ਕਰਨਗੇ ਤਾਂ ਜੋ ਅਸੀ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਸਕੀਏ। 

ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਰਕਾਰੀ ਉਪਰਾਲਿਆਂ ਨਾਲ ਨਾਲ ਸਮੂਹ ਸਮਾਜ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਪਿੰਡਾਂ ਤੇ ਵਾਰਡਾਂ ਦੇ ਲੋਕਾਂ ਨੇ ਨਸ਼ਿਆਂ ਦੀ ਜੰਗ ਵਿੱਚ ਸਰਕਾਰ ਦਾ ਹਰ ਸੰਭਵ ਸਾਥ ਦੇਣ ਦੀ ਹਾਮੀ ਵੀ ਭਰੀ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। 

ਵਿਧਾਇਕ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਹੁਣ 21 ਮਈ ਨੂੰ ਝੰਡੇਵਾਲਾ, ਚੜਿੱਕ ਜੰਗੀਰ ਪੱਤੀ, ਚੁੱਪਕੀਤੀ ਪਿੰਡਾਂ ਦੇ ਵਾਸੀ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪ੍ਰਣ ਲੈਣਗੇ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD