Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਸੰਕਲਪ ਨੂੰ ਪੂਰਾ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਕੀਤੀ ਜਾ ਰਹੀ ਹੈ ਪਹੁੰਚ-ਡਾ. ਕਸ਼ਮੀਰ ਸਿੰਘ ਸੋੋਹਲ

Dr Kashmir Singh Sohal, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਤਰਨ ਤਾਰਨ , 20 May 2025

Last updated on: May 21, 2025, 13:11 IST

ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ। ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਕੋਟਲੀ, ਰਟੌਲ ਅਤੇ ਦਬੁਰਜੀ ਵਿਖੇ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਸੰਕਲਪ ਨੂੰ ਪੂਰਾ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ੇ ਦੇ ਮਰੀਜ਼ਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਮੁੜ ਲੀਹਾਂ ਉੱਤੇ ਲੈ ਕੇ ਆਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਧੁੰਨ, ਨਾਰਲਾ ਅਤੇ ਬੀਰਮ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹੱਸਦਾ, ਵੱਸਦਾ ਤੇ ਨਸ਼ਾ ਮੁਕਤ ਬਣਾਉਣ ਦੇ ਵੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬੇ ਭਰ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹਰ ਰੋਜ਼ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ।

ਸ੍ਰ. ਸਰਵਨ ਸਿੰਘ ਧੁੰਨ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅਜਿਹੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਜ਼ਰੂਰ ਕਰਵਾਉਣ। 

ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ।    

 

Tags: Dr Kashmir Singh Sohal , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD