Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਨਸ਼ੇ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ - ਕੁਲਤਾਰ ਸਿੰਘ ਸੰਧਵਾਂ

ਸਪੀਕਰ ਸੰਧਵਾਂ ਨੇ ਪਿੰਡ ਚਮੇਲੀ, ਨੱਥੇਵਾਲਾ ਅਤੇ ਨਵਾਂ ਨੱਥੇਵਾਲਾ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਸਹੁੰ ਚੁਕਵਾਈ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਕੋਟਕਪੂਰਾ , 20 May 2025

Last updated on: May 21, 2025, 14:02 IST

ਨਸ਼ੇ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਲਾਈ ਜਾ ਰਹੀ ਜਾਗਰੂਕਤਾ ਰੈਲੀ ਵਿੱਚ ਲੋਕਾਂ ਨੂੰ ਖੁੱਲ੍ਹ ਕੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਦੀ ਅਪੀਲ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ। 

ਇਸ ਮੌਕੇ ਪਿੰਡ ਚਮੇਲੀ, ਨੱਥੇਵਾਲਾ ਅਤੇ ਨਵਾਂ ਨੱਥੇਵਾਲਾ ਵਿਖੇ ਲੋਕਾਂ ਨੂੰ ਸੰਬੋਧਿਤ ਹੁੰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਸੁਪਨਾ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਅਧੂਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਆਵਾਜ਼ ਉਠਾਉਣ, ਨਸ਼ਿਆਂ ਦੇ ਸਿਹਤ ਤੇ ਪੈਂਦੇ ਮਾੜੇ ਪ੍ਰਭਾਵਾਂ, ਅਤੇ ਨਸ਼ਾ ਛੱਡ ਚੁੱਕੇ ਲੋਕਾਂ ਦੇ ਮੁੜ ਵਸੇਬੇ ਸਬੰਧੀ ਲਗਾਤਾਰ ਉਪਰਾਲੇ ਕੀਤਾ ਜਾ ਰਹੇ ਹਨ, ਉੱਥੇ ਹੀ ਸਿਹਤ ਵਿਭਾਗ, ਪੁਲਿਸ ਵਿਭਾਗ ਵੱਲੋਂ ਜੰਗੀ ਪੱਧਰ ਤੇ ਨਸ਼ਿਆਂ ਵਿਰੁੱਧ ਲੜਾਈ ਲੜੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬੇ ਦੇ ਹਰੇਕ ਗਲੀ ,ਮੁਹੱਲੇ ਤੋਂ ਨਸ਼ਿਆਂ ਪ੍ਰਤੀ ਜੰਗ ਦਾ ਆਗਾਜ਼ ਹੋ ਚੁੱਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕਿਹਾ ਕਿ ਜੇਕਰ ਆਪਣੇ ਆਲੇ ਦੁਆਲੇ, ਗੁਆਂਢੀ, ਮਿੱਤਰ, ਰਿਸ਼ਤੇਦਾਰ ਵਿਚੋਂ ਕੋਈ ਨਸ਼ਿਆਂ ਦੀ ਦਲਦਲ ਵਿੱਚ ਫਸਿਆ ਹੈ ਤਾਂ ਉਸ ਨੂੰ ਇਸ ਵਿੱਚੋਂ ਬਾਹਰ ਕੱਢਣ ਲਈ ਉਹ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਨੇੜੇ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਉਣ।

ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਵਰਿੰਦਰ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਸ਼ਰਮਾ, ਹਲਕਾ ਕੁਆਰਡੀਨੇਟਰ ਸ. ਰਾਜਪਾਲ ਸਿੰਘ , ਚਮਕੌਰ ਸਿੰਘ ਐੱਸ . ਐਚ. ਓ, ਸੁਖਵੰਤ ਸਿੰਘ ਪੱਕਾ ਜਿਲ੍ਹਾ ਪ੍ਰਧਾਨ ਯੂਥ ਵਿੰਗ, ਸਰਪੰਚ ਸਿਮਰਨਜੀਤ ਕੌਰ, ਸੁਖਚੈਨ ਸਿੰਘ, ਗੁਰਵਿੰਦਰ ਸਿੰਘ ਸੈਕਟਰੀ ਜਸਵਿੰਦਰ ਸਿੰਘ ਬਰਾੜ ਜਿਲ੍ਹਾ ਸਕੱਤਰ, ਲਾਡੀ ਢੁੱਡੀ, ਅਰਮਾਨ ਸੰਘਾ , ਜੇ.ਈ. ਖੁਸ਼ਵੰਤ ਸਰਮਾ, ਮਨਦੀਪ ਭਾਣਾ, ਫਲੈਗ ਚਾਵਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD