Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਿੱਖਿਆ ਕ੍ਰਾਂਤੀ ਦੌਰਾਨ ਪਰਾਗਪੁਰ ਸਕੂਲ ਪਹੁੰਚ ਕੇ ਭਾਵਕ ਹੋਏ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਕਿਹਾ, ਅੱਜ ਮੇਰੀ ਜੇਕਰ ਕੋਈ ਪਛਾਣ ਹੈ ਤਾਂ ਇਹ ਸਕੂਲ ਵਿੱਚੋਂ ਹਾਸਲ ਹੋਈ ਸਿੱਖਿਆ ਕਰਕੇ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 20 May 2025

Last updated on: May 21, 2025, 14:07 IST

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਡੇਰਾ ਬੱਸੀ ਹਲਕੇ ਵਿੱਚ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਨਵੇਂ ਬਣੇ ਕਮਰਿਆਂ ਅਤੇ ਹੋਰ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਦੌਰਾਨ ਅੱਜ ਜਦੋਂ ਐਮ ਐਲ ਏ ਕੁਲਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਪਰਾਗਪੁਰ ਪਹੁੰਚੇ ਤਾਂ ਇੱਕ ਦਮ ਭਾਵੁਕ ਹੋ ਗਏ। ਪੁਰਾਣੀਆਂ ਯਾਦਾਂ ਨੂੰ ਤਰੋ-ਤਾਜ਼ਾ ਕਰਦੇ ਹੋਏ, ਉਹਨਾਂ ਕਿਹਾ ਕਿ ਜੇਕਰ ਸਰਕਾਰੀ ਪ੍ਰਾਇਮਰੀ ਸਕੂਲ ਪਰਾਗਪੁਰ ਦੇ ਅਧਿਆਪਕਾਂ ਪਾਸੋਂ 1973 ਵਿੱਚ ਮਿਹਨਤ ਨਾਲ ਪੜ੍ਹਾਈ ਹਾਸਲ ਨਾ ਹੋਈ ਹੁੰਦੀ ਤਾਂ ਅੱਜ ਇਸ ਸਕੂਲ ਦਾ ਪੁਰਾਣਾ ਵਿਦਿਆਰਥੀ ਐਮ ਐਲ ਏ ਬਣ ਕੇ ਇਸ ਸਕੂਲ ਵਿੱਚ ਨਾ ਆਉਂਦਾ।

ਆਪਣੇ ਬਚਪਨ ਦੇ ਸਰਕਾਰੀ ਪ੍ਰਇਮਰੀ ਸਕੂਲ ਪਿੰਡ ਪਰਾਗਪੁਰ ਵਿੱਚ 20.91 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਰੂਮ, ਚਾਰਦੀਵਾਰੀ ਤੇ ਹੋਰ ਕੰਮ ਵਿਦਿਆਰਥੀਆਂ ਨੂੰ ਸਮਰਪਿਤ ਕਰਦੇ ਹੋਏ ਉਹਨਾਂ ਆਪਣੀ ਮਿਸਾਲ ਦਿੰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਪੜ੍ਹਾਈ ਕਿਸੇ ਵੀ ਇਨਸਾਨ ਦਾ ਸਭ ਤੋਂ ਵੱਡਾ ਗਹਿਣਾ ਹੁੰਦੀ ਹੈ। ਇਸ ਲਈ ਪੜ੍ਹੋ, ਭਵਿੱਖ ਦੀਆਂ ਮੰਜ਼ਿਲਾਂ ਸਰ ਕਰੋ, ਤੁਸੀਂ ਵੀ ਬਹੁਤ ਅੱਗੇ ਤੱਕ ਜਾ ਸਕਦੇ ਹੋ।   

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਕੂਲਾਂ ’ਚ ਮਿਆਰੀ ਸਹੂਲਤਾਂ ਅਤੇ ਸਿਖਿਆ ਦੇਣ ਦੀ ਵਚਨਬੱਧਤਾ ਤਹਿਤ ਅੱਜ ਹਲਕੇ ਦੇ ਪੰਜ ਸਕੂਲਾਂ ਵਿੱਚ 77.36 ਲੱਖ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਸਿਖਿਆ ਕੋਆਰਡੀਨੇਟਰ ਸ੍ਰੀ ਗੁਰਪ੍ਰੀਤ ਸਿੰਘ ਵਿਰਕ ਨੇ ਦਸਿਆ ਕਿ ਅੱਜ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸਰਕਾਰੀ ਹਾਈ ਸਕੂਲ ਪਿੰਡ ਰਾਜੋਮਾਜਰਾ ਵਿਚ 1 ਲੱਖ 34 ਹਜ਼ਾਰ ਰੁਪਏ ਨਾਲ਼ ਹੋਏ ਕੰਮ ਦਾ ਉਦਘਟਾਨ ਕੀਤਾ ਤੇ ਜਲਦੀ ਹੀ 11 ਲੱਖ ਦੀ ਲਾਗਤ ਨਾਲ਼ ਬਣ ਰਹੀ ਸਾਇੰਸ ਲੈਬ ਵੀ ਬਚਿਆ ਨੂੰ ਸਪੁਰਦ ਕੀਤੀ ਜਾਵੇਗੀ।

ਸਰਕਾਰੀ ਪ੍ਰਇਮਰੀ ਸਕੂਲ ਪਿੰਡ ਸੇਖਪੁਰਾ ਵਿੱਚ 7 ਲੱਖ 36 ਹਜ਼ਾਰ 100 ਰੁਪਏ ਨਾਲ਼ 4 ਕਮਰਿਆਂ ਦੀ ਛੱਤ ਤੇ ਹੋਰ ਕੰਮ, ਪਿੰਡ ਭਾਂਖਰਪੁਰ ਦੇ ਸਰਕਾਰੀ ਪ੍ਰਇਮਰੀ ਸਕੂਲ ਵਿਚ 19 ਲੱਖ ਨਾਲ਼ ਬਣੇ ਦੋ ਸਮਾਰਟ ਕਲਾਸ ਰੂਮ ਤੇ ਹੋਰ ਕੰਮ, ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਤ੍ਰਿਵੇਦੀ ਕੈਂਪ ਵਿੱਚ 28.70 ਲੱਖ ਰੁਪਏ ਨਾਲ਼ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। ਵਿਧਾਇਕ ਨੇ ਪਿੰਡ ਰਾਜੋਮਾਜਰਾ ਦੇ ਸਕੂਲ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੂੰ ਦਸਵੀਂ ਜਮਾਤ ਵਿੱਚ ਜਿਲੇ ਮੋਹਾਲੀ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਲਈ ਵਧਾਈ ਦਿੱਤੀ ਤੇ ਵਿਧਾਇਕ ਨੇ ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ, ਉਨ੍ਹਾਂ ਦੀਆਂ ਭਵਿੱਖੀ ਇਛਾਵਾਂ, ਸਕੂਲ ’ਚ ਲੋੜਾਂ ਆਦਿ ਬਾਰੇ ਵੀ ਪੁੱਛਿਆ ਗਿਆ। 

ਉਨ੍ਹਾਂ ਕਿਹਾ ਕਿ ਵਿਦਿਆਰਥੀ ਭਾਵੇਂ ਛੋਟੀ ਉਮਰ ਦੇ ਹਨ ਪਰ ਉਨ੍ਹਾਂ ਦੇ ਦਿਲ ਦੀਆਂ ਗੱਲਾਂ ਸੁਣਨਾ ਤੇ ਉਨ੍ਹਾਂ ’ਤੇ ਅਮਲ ਕਰਨਾ ਸਾਡਾ ਪਹਿਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਕਿਸਮਤ ਵਾਲੇ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਸਕੂਲਾਂ ’ਚ ਬੇਹਤਰੀਨ ਬੁਨਿਆਦੀ ਢਾਂਚਾ ਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਿਖਿਆ ਕ੍ਰਾਂਤੀ ਦਾ ਉਦੇਸ਼ ਪੰਜਾਬ ਦੇ 12000 ਦੇ ਕਰੀਬ ਸਕੂਲਾਂ ’ਚ 2000 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਸਹੂਲਤਾਂ ਨੂੰ ਉੱਪਰ ਚੁੱਕਣਾ ਹੈ, ਜਿਸ ਨਾਲ ਇਨ੍ਹਾਂ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਕੰਮ ਕਰਨ ਆਈ ਹੈ, ਇਸੇ ਲਈ ਅੱਜ ਸਮੁੱਚੇ ਪੰਜਾਬ ’ਚ ਸਕੂਲਾਂ ਦੀ ਦਿੱਖ ਨੂੰ ਨਵਾਂ ਰੂਪ ਮਿਲ ਰਿਹਾ ਹੈ।

ਇਸ ਮੌਕੇ ਇਨ੍ਹਾਂ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਤੋਂ ਇਲਾਵਾ ਇਨ੍ਹਾਂ ਪਿੰਡਾਂ ਦੇ ਪੰਚ-ਸਰਪੰਚ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD