Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਗੁਰਪ੍ਰੀਤ ਕੌਰ ਮਾਨ ਦੀ ਮੌਜੂਦਗੀ ਚ ਨਗਰ ਕੌਂਸਲ ਪ੍ਰਧਾਨ ਆਸ਼ੂ ਅਰੋੜਾ ਨੇ ਸੰਭਾਲਿਆ ਅਹੁਦਾ

ਵਿਧਾਇਕ ਘੁੰਮਣ ਦੀ ਅਗਵਾਈ ਹੇਠ ਹੋਏ ਸ਼ਾਨਦਾਰ ਤਾਜਪੋਸ਼ੀ ਸਮਾਗਮ 'ਚ ਡਾ. ਚੱਬੇਵਾਲ ਅਤੇ ਹੋਰਨਾਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

Dr Gurpreet Kaur, AAP, Aam Aadmi Party, Aam Aadmi Party Punjab, AAP Punjab, Raj Kumar Chabbewal,Karambir Singh Ghuman

Web Admin

Web Admin

5 Dariya News

ਤਲਵਾੜਾ/ਹੁਸ਼ਿਆਰਪੁਰ , 20 May 2025

Last updated on: May 21, 2025, 14:12 IST

ਨਗਰ ਕੌਂਸਲ ਤਲਵਾੜਾ ਦੇ ਨਵੇਂ ਬਣੇ ਪ੍ਰਧਾਨ ਹਰਸ਼ ਕੁਮਾਰ ਆਸ਼ੂ ਅਰੋੜਾ ਨੇ ਅੱਜ ਨਗਰ ਕੌਂਸਲ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਨਗਰ ਕੌਂਸਲ ਵੱਲੋਂ ਕਰਵਾਏ ਗਏ ਸ਼ਾਨਦਾਰ ਤਾਜਪੋਸ਼ੀ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।

ਡਾ. ਗੁਰਪ੍ਰੀਤ ਕੌਰ ਮਾਨ ਨੇ ਆਪਣੇ ਸੰਬੋਧਨ ਦੌਰਾਨ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਆਸ਼ੂ ਅਰੋੜਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਅਤੇ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਬਣਾਉਣ ਲਈ ਪੂਰੀ ਇਮਾਨਦਾਰੀ ਤੇ ਸਖ਼ਤ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ। 

ਇਸ ਤਹਿਤ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਾਲ-ਨਾਲ ਸੂਬੇ ਅੰਦਰੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਇਨ੍ਹਾਂ ਖੇਤਰਾਂ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 55 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਆਸ਼ੂ ਅਰੋੜਾ ਤਲਵਾੜਾ ਸ਼ਹਿਰ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਾਣੀਆਂ ਅਤੇ ਜਵਾਨੀ ਨੂੰ ਬਚਾਉਣ ਲਈ ਦਿਨ-ਰਾਤ ਇਕ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਕੰਢੀ ਇਲਾਕੇ ਲਈ ਉਨ੍ਹਾਂ ਵੱਲੋਂ ਬੇਮਿਸਾਲ ਕੰਮ ਕੀਤੇ ਗਏ ਹਨ ਅਤੇ ਮੁਫ਼ਤ ਬਿਜਲੀ ਰਾਹੀਂ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨਾਂ ਨੂੰ ਵਿਸ਼ੇਸ਼ ਤੌਰ ' ਤੇ ਸਨਮਾਨਿਤ ਕੀਤਾ ਗਿਆ। ਨਗਰ ਕੌਂਸਲ ਦੇ ਪ੍ਰਧਾਨ ਆਸ਼ੂ ਅਰੋੜਾ ਨੇ ਤਲਵਾੜਾ ਦੇ ਚਹੁੰਮੁਖੀ ਵਿਕਾਸ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਉਹ ਤਲਵਾੜਾ ਵਾਸੀਆਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦੇਣਗੇ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਜਗਮੋਹਨ ਸਿੰਘ ਬੱਬੂ ਘੁੰਮਣ, ਪ੍ਰਭਜੋਤ ਕੌਰ ਘੁੰਮਣ, ਨਗਰ ਕੌਂਸਲ ਦੇ ਮੀਤ ਪ੍ਰਧਾਨ ਅੰਕੁਸ਼ ਸੂਦ, ਸੁਰਿੰਦਰ ਸਿੰਘ ਸੌਖੀ, ਐਸਡੀਐਮ ਕੰਵਲਜੀਤ ਸਿੰਘ ਅਤੇ ਐਸ.ਪੀ ਮੇਜਰ ਸਿੰਘ ਤੋਂ ਇਲਾਵਾ ਕੌਂਸਲਰ ਪਿੰਡਾਂ ਦੇ ਸਰਪੰਚ ਪੰਚ ਨੰਬਰਦਾਰ, ਵੱਖ-ਵੱਖ ਜਥੇਬੰਦੀਆਂ ਅਤੇ ਕਮੇਟੀਆਂ ਦੇ ਅਹੁਦੇਦਾਰ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: Dr Gurpreet Kaur , AAP , Aam Aadmi Party , Aam Aadmi Party Punjab , AAP Punjab , Raj Kumar Chabbewal , Karambir Singh Ghuman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD