Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਾ ਮੁਕਤੀ ਯਾਤਰਾ: ਚੇਤਨ ਸਿੰਘ ਜੌੜਾਮਾਜਰਾ ਰੋਜ਼ਾਨਾ ਸ਼ਾਮ ਲੋਕਾਂ ’ਚ

ਸਮਾਣਾ ਸ਼ਹਿਰ ਤੇ ਹਲਕੇ ਦੇ ਪਿੰਡਾਂ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ : ਚੇਤਨ ਸਿੰਘ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸਮਾਣਾ/ਪਟਿਆਲਾ , 20 May 2025

Last updated on: May 21, 2025, 15:58 IST

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦਾ ਪੂਰਨ ਤੌਰ ’ਤੇ ਖ਼ਾਤਮਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ’ਚ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਸਮਾਣਾ ਸ਼ਹਿਰ ਤੇ ਹਲਕੇ ਦੇ ਪਿੰਡਾਂ ਤੇ ਗਲੀਆਂ ਵਿੱਚ ਜਾ ਕੇ ਲੋਕਾਂ ਨੂੰ ਇਸ ਬੁਰਾਈ ਦੇ ਖ਼ਾਤਮੇ ਲਈ ਲਾਮਬੰਦ ਕਰ ਰਹੀ ਹੈ।

ਰੋਜ਼ਾਨਾ ਸ਼ਾਮ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਹੋਕਾ ਦਿੰਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਾਡੀ ਨਸ਼ਿਆਂ ਵਿਰੁੱਧ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦ ਤੱਕ ਸੂਬੇ ਚੋਂ ਨਸ਼ਿਆਂ ਦਾ ਪੂਰਨ ਤੌਰ ’ਤੇ ਖ਼ਾਤਮਾ ਨਹੀਂ ਹੋ ਜਾਂਦਾ। ਪਿੰਡ ਲੰਗੜੋਈ, ਡਰੋਲੀ, ਡਰੋਲਾ, ਸੱਸਾ ਗੁੱਜਰਾ, ਭਗਵਾਨਪੁਰਾ ਤੇ ਸੱਸੀ ਬ੍ਰਹਮਣਾ ਦੇ ਵਸਨੀਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਦਿਆਂ ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਹੁਣ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਜਿਸ ਨੂੰ ਲੋਕਾਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ, ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਵਿੱਚ ਨਸ਼ੇ ਦਾ ਖ਼ਾਤਮਾ ਕਰਨਾ ਹੈ ਅਤੇ ਜਿਹੜੇ ਨੌਜਵਾਨ ਨਸ਼ਿਆਂ ਦੀ ਲਪੇਟ 'ਚ ਹਨ ਉਨ੍ਹਾਂ ਨੂੰ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਦੇ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ। 

ਜਿਸ ਲਈ ਵਾਰਡ ਤੇ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ| ਇਸ ਮੌਕੇ 'ਤੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਕਿਹਾ ਕੀ ਨਸ਼ਾ ਮੁਕਤੀ ਯਾਤਰਾ ਅਗਲੇ ਦਿਨਾਂ ’ਚ ਇਸੇ ਤਰ੍ਹਾਂ ਜਾਰੀ ਰਹੇਗੀ, ਤਾਂ ਜੋ ਪੂਰੇ ਖੇਤਰ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ। ਇਸ ਦੌਰਾਨ ਸਥਾਨਕ ਲੋਕਾਂ ਨੂੰ ਆਪਣੇ ਇਲਾਕੇ 'ਚ ਨਸ਼ਾ ਨਾ ਵਿਕਣ ਦੇਣ ਅਤੇ ਉਹਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ।

ਇਸ ਮੌਕੇ ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਕੁਲਦੀਪ ਸਿੰਘ ਵਿਰਕ, ਸੁਰਜੀਤ ਸਿੰਘ ਫ਼ੌਜੀ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD