Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ : ਰਜਨੀਸ਼ ਦਹੀਯਾ

ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫ਼ਿਰੋਜ਼ਪੁਰ , 20 May 2025

Last updated on: May 21, 2025, 16:15 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਰਾਜ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਅੱਜ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਚੰਗਾਲੀ ਜਦੀਦ, ਸਰਕਾਰੀ ਮਿਡਲ ਸਕੂਲ ਸੱਦੂ ਸ਼ਾਹ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਰੁਕਣ ਸ਼ਾਹ ਵਾਲਾ ਵਿਖੇ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਘੱਲ ਖੁਰਦ ਅੰਮ੍ਰਿਤਪਾਲ ਸਿੰਘ ਬਰਾੜ ਹਾਜਰ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸੂਬੇ ਵਿੱਚ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ’ ਪੰਜਾਬ ਸਿੱਖਿਆ ਕ੍ਰਾਂਤੀ’ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਲੋੜਵੰਦ ਅਤੇ ਆਮ ਘਰਾਂ ਦੇ ਬੱਚੇ ਵੀ ਵਿਸ਼ਵ ਪੱਧਰੀ ਮੁਕਾਬਲੇ ਦੇ ਇਸ ਯੁੱਗ ਵਿੱਚ ਆਪਣਾ ਅਹਿਮ ਸਥਾਨ ਬਣਾ ਸਕਣ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਪੀਣ ਵਾਲਾ ਸਾਫ਼ ਪਾਣੀ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਏਕੀਕ੍ਰਿਤ ਵਿਗਿਆਨ ਲੈਬਾਂ, ਇੰਟਰਐਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹੈ। 

ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਸਿੱਖਣ ਦਾ ਅਨੁਕੂਲ ਮਾਹੌਲ ਸਿਰਜ ਕੇ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਨੀਂਹ ਰੱਖਣਾ ਹੈ। ਊਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ, ਜਿਸ ਦੇ ਸਿੱਟੇ ਵਜੋਂ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਵੱਖ-ਵੱਖ ਮੁਕਾਬਲਿਆਂ ਦੀਆਂ ਪ੍ਰੀਖਿਆਂ ਵਿੱਚ ਮੈਰਿਟ ਵਿੱਚ ਨਾਮ ਦਰਜ ਕਰਾ ਕੇ ਨਾਮਣਾ ਖੱਟ ਰਹੇ ਹਨ।

ਇਸ ਮੌਕੇ ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ, ਰੁਪਿੰਦਰ ਕੌਰ ਸ਼ੇਰਖਾ ਨੋਡਲ ਅਫਸਰ,ਪਰਮਜੀਤ ਸਿੰਘ ਜੰਮੂ , ਤਲਵਿੰਦਰ ਸਿੰਘ ਖਾਲਸਾ, ਰੇਸ਼ਮ ਸਿੰਘ ਸਾਬਕਾ ਸਰਪੰਚ, ਨਿਸ਼ਾਨ ਸਿੰਘ ਖਾਰਾ, ਪਰਵਿੰਦਰ ਸਿਂਘ ਚੰਦੀ,ਲਖਵਿੰਦਰ ਸਿੰਘ ਹੈੱਡ ਟੀਚਰ, ਗੁਰਪ੍ਰੀਤ ਸਿੰਘ ਸੰਧੂ ਰੁਕਣਸ਼ਾਹ ਵਾਲਾ,ਸੁਖਚੈਨ ਸਿੰਘ ਸਰਪੰਚ, ਬਿੱਕਰ ਸਿੰਘ ਸਾਬਕਾ ਸਰਪੰਚ, ਰਣਜੀਤ ਸਿਂਘ, ਰੂੜ ਸਿੰਘ, ਕਾਬਲ ਸਿੰਘ, ਗੁਰਮੀਤ ਸਿੰਘ ਰੁਕਨਸ਼ਾਹ, ਬੂਟਾ ਸਿੰਘ, ਹਰਪਾਲ ਸਿੰਘ, ਜਤਿੰਦਰ ਸਿੰਘ, ਹੀਰਾ ਸਿੰਘ, ਸ਼ਮਸ਼ੇਰ ਸਿੰਘ ਬੌਸ ਕਾਦਾ ਬੋੜਾ, ਲਖਵਿੰਦਰ ਸਿੰਘ ਹਾਂਡਾ, ਮਨਜੀਤ ਸਿੰਘ ਸੇਖੋਂ, ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ ਸੇਖੋਂ, ਅਮਰਜੀਤ ਕੌਰ ਸੁਰ ਸਿੰਘ , ਕੁਲਦੀਪ ਕੌਰ ਫਰੀਦੇ ਵਾਲਾ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD