Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਪੰਜਾਬ ਸਿੱਖਿਆ ਕ੍ਰਾਂਤੀ : ਰਜਨੀਸ਼ ਦਹੀਯਾ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

5 Dariya News

5 Dariya News

5 Dariya News

ਫ਼ਿਰੋਜ਼ਪੁਰ , 21 May 2025

Last updated on: May 21, 2025, 16:24 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਰਾਜ ਸਰਕਾਰ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਉਪਲਬੱਧ ਕਰਵਾਉਣ ਲਈ ਯਤਨਸ਼ੀਲ ਹੈ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੀਰ ਖਾਂ ਸ਼ੇਖ, ਸਰਕਾਰੀ ਪ੍ਰਾਇਮਰੀ ਸਕੂਲ ਭੂਰੇ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਮਾਹੂ ਬੇਗੂ, ਸਰਕਾਰੀ ਹਾਈ ਸਕੂਲ ਨਸੀਰਾ ਖਿਲਚੀ, ਸਰਕਾਰੀ ਮਿਡਲ ਸਕੂਲ ਸਦਰਦੀਨ ਸਕੂਲਾਂ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਮੱਦੇਨਜ਼ਰ ਵਿਕਾਸ ਕਾਰਜਾਂ ਦੇ ਉਦਘਾਟਨ ਲਈ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ.ਜਸਵਿੰਦਰ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਮਨਦੀਪ ਕੌਰ ਹਾਜ਼ਰ ਸਨ। 

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਨਿਰੰਤਰ ਯਤਨਾਂ ਨਾਲ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਉੱਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਵਿਦੇਸ਼ਾਂ ਵਿੱਚ ਉੱਚ ਪੱਧਰੀ ਸਿਖਲਾਈ ਦਿਵਾਈ ਗਈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਮੁਕਾਬਲੇਬਾਜੀ ਦੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 20 ਹਜ਼ਾਰ ਅਧਿਆਪਕ ਪੱਕੇ ਕੀਤੇ ਜਾ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਮਿੱਥਿਆ ਗਿਆ ਟੀਚਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਨਾ ਸਿਰਫ ਸਿੱਖਿਆ ਵਿਵਸਥਾ ਨੂੰ ਮਜਬੂਤੀ ਦੇਣਗੇ ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਵੀ ਸਹਾਇਕ ਸਿੱਧ ਹੋਣਗੇ।  ਉਨ੍ਹਾਂ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ। 

ਇਸ ਮੌਕੇ ਭੂਰੇ ਕਲਾਂ ਸਰਪੰਚ ਜਗਦੀਪ ਕੌਰ, ਪੀਰ ਖਾਂ ਸ਼ੇਖ ਸਰਪੰਚ ਅਨੀਤਾ ਰਾਣੀ, ਸਰਪੰਚ ਸਦਰਦੀਨ ਵਾਲਾ ਮਨਜੀਤ ਕੌਰ, ਰੌਬੀ ਸੰਧੂ ਪੀ ਏ, ਮਨੀ ਸੰਧੂ, ਸਿੱਖਿਆ ਤਾਲਮੇਲ ਕਮੇਟੀ ਮੈਂਬਰ ਬਲਵਿੰਦਰ ਸਿੰਘ ਲੱਡੂ, ਅਜਮੇਰ ਸਿੰਘ ਮੁਰਕ ਵਾਲਾ, ਸਰਪੰਚ ਨਸੀਰਾ ਖਿਲਚੀ ਰਸ਼ਪਾਲ ਸਿੰਘ ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ, ਸਰਬਜੀਤ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਚਪਾਤੀ, ਪ੍ਰਦੀਪ ਕੁਮਾਰ, ਪ੍ਰਭਜੋਤ ਕੌਰ ਇੰਚਾਰਜ ਪੀਰ ਖਾਂ ਸ਼ੇਖ, ਜਤਿੰਦਰ ਸਿੰਘ ਐੱਚ ਟੀ ਭੂਰੇ ਕਲਾਂ, ਸੋਨੀਆ ਇੰਚਾਰਜ ਸਦਰਦਿਨ ਵਾਲਾ, ਸੀ ਐੱਚ ਟੀ ਰਾਜੀਵ ਧਵਨ, ਗੁਰਦੇਵ ਸਿੰਘ ਦੇਬੀ, ਰਾਜੇਸ਼ ਢੀਂਗਰਾ, ਹਰਦੀਪ ਸਿੰਘ ਤੂਰਗੁਰਪ੍ਰੀਤ ਕੌਰ ਐੱਚ ਟੀ ਮਾਹੂ ਬੇਗੂ, ਰਾਜਵੀਰ ਕੌਰ ਇੰਚਾਰਜ ਨਸੀਰਾ ਖਿਲਚੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD