Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਲਕਾ ਭਦੌੜ ਦੇ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚਾੜ੍ਹੇ ਜਾਣ, ਲਾਭ ਸਿੰਘ ਉੱਗੋਕੇ

ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਬੈਠਕ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab, T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 21 May 2025

Last updated on: May 21, 2025, 16:50 IST

ਹਲਕਾ ਭਦੌੜ ਦੇ ਵਿਧਾਇਕ ਸ਼੍ਰੀ ਲਾਭ ਸਿੰਘ ਉੱਗੋਕੇ ਨੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਸ਼੍ਰੀ ਉੱਗੋਕੇ ਨੇ ਹਲਕਾ ਭਦੌੜ ਵਿਖੇ ਚੱਲ ਰਹੇ ਪਾਣੀ ਅਤੇ ਸੀਵਰੇਜ, ਸੜਕਾਂ, ਪਾਰਕ ਅਤੇ ਖੇਡ ਮੈਦਾਨ ਬਣਾਉਣ ਦੇ ਕੰਮਾਂ, ਲਾਇਬ੍ਰੇਰੀਆਂ ਦੀ ਉਸਾਰੀ, ਮਨਰੇਗਾ ਭਵਨ ਦੀ ਉਸਾਰੀ ਆਦਿ ਬਾਰੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਭਦੌੜ ਖੇਤਰ ਵਿਚ ਹੇਠਾਂ ਪੈਂਦੇ ਸਾਰੇ ਵਿਕਾਸ ਕਾਰਜਾਂ ਦਾ ਕੰਮ ਸਮੇਂ ਸਿਰ ਅਤੇ ਮਿਆਰੀ ਤਰੀਕੇ ਨਾਲ ਨੇਪਰੇ ਚੜ੍ਹਿਆ ਜਾਵੇ। 

ਉਨ੍ਹਾਂ ਕਿਹਾ ਕਿ ਖੇਤਰ ਦੇ ਲੋਕਾਂ ਦੀ ਮੰਗ ਅਨੁਸਾਰ ਸਰਕਾਰੀ ਯੋਜਨਾਵਾਂ ਤਹਿਤ ਕੰਮ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਪਿੰਡ ਜੰਗੀਆਣਾ ਅਤੇ ਅਲਕੜਾ ਦੀ ਪੰਚਾਇਤੀ ਜ਼ਮੀਨ ਦਾ ਮਸਲਾ, ਸੰਧੂ ਕਲਾਂ ਵਿਖੇ ਸਥਿਤ ਛੱਪੜ ਨੂੰ ਥਾਪਰ ਮਾਡਲ ਦੀ ਤਰਜ 'ਤੇ ਨਵਿਆਉਣ ਦਾ ਐਸਟੀਮੇਟ, ਨੈਣੇਵਾਲ ਵਿਖੇ ਖੇਡ ਮੈਦਾਨ ਲਈ ਜ਼ਮੀਨ, ਸ਼ਹਿਣਾ ਵਿਖੇ ਬਲਵੰਤ ਗੈਰੀ ਯਾਦਗਾਰੀ ਗੇਟ ਦੇ ਕੰਮ ਸਬੰਧੀ, ਜਗਜੀਤ[ਉਰਾ ਵਾਟਰ ਵਰਕਸ ਟੈਂਕੀ ਦੇ ਕੰਮ ਸਬੰਧੀ, ਉੱਗੋਕੇ ਅਤੇ ਕੋਟਦੁੱਨਾ ਵਿਖੇ ਸੇਵਾ ਕੇਂਦਰ ਬਣਾਉਣ ਸਬੰਧੀ, ਪੱਖੋਂ ਕੈਂਚੀਆਂ ਵਿਖੇ ਨਾਲੀਆਂ ਬਣਾਉਣ ਸਬੰਧੀ, ਸੁਖਪੁਰਾ ਅਤੇ ਭੈਣੀ ਫੱਤਾ ਵਿਖੇ ਸਕੂਲਾਂ ਨੂੰ ਖੇਡ ਮੈਦਾਨ ਲਈ ਜ਼ਮੀਨ ਦੇਣ ਸਬੰਧੀ ਆਦਿ ਨੁਕਤਿਆਂ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਪਿੰਡ ਜੰਗੀਆਣਾ, ਘੁੰਨਸ, ਤਾਜੋਕੇ, ਉੱਗੋਕੇ, ਸੁਖਪੁਰਾ, ਦੀਪਗੜ੍ਹ, ਦਰਾਜ, ਧੌਲਾ, ਕਾਲੇਕੇ, ਧੂਰਕੋਟ, ਪੱਖੋਂ ਕਲਾਂ ਵਿਖੇ ਆਂਗਣਵਾੜੀ ਕੇਂਦਰਾਂ ਲਈ ਲੋੜੀਂਦੀ ਇਮਾਰਤਾਂ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ। ਬੈਠਕ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸਤਵੰਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ਼੍ਰੀ ਅਮਰਿੰਦਰ ਪਾਲ ਸਿੰਘ ਚੌਹਾਨ ਅਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab , T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD