Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਰਕਾਰ ਕਰੋੜਾਂ ਰੁਪਏ ਦੀ ਲਾਗਤ ਨਾਲ ਕਰ ਰਹੀ ਹੈ ਸਰਕਾਰੀ ਸਕੂਲਾਂ ਦੀ ਕਾਇਆ ਕਲਪ : ਕੁਲਵੰਤ ਸਿੰਘ ਪੰਡੋਰੀ

ਠੀਕਰੀਵਾਲਾ ਅਤੇ ਚੁਹਾਣਕੇ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮਹਿਲ ਕਲਾਂ , 21 May 2025

Last updated on: May 21, 2025, 16:57 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸਿੱਖਿਆ ਕ੍ਰਾਂਤੀ ਲਿਆਕੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਮੁਹੱਈਆ ਹੋਵੇਗੀ ਤੇ ਰਾਜ ਭਰ ਦੇ ਬੱਚੇ ਹੁਣ ਵਧੀਆ ਸਿੱਖਿਆ ਹਾਸਲ ਕਰਕੇ ਉਚ ਅਹੁੱਦਿਆਂ ਤੱਕ ਪੁਜ ਸਕਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਠੀਕਰੀਵਾਲਾ ਸਕੂਲ ਵਿਚ ਸਿੱਖਿਆ ਕ੍ਰਾਂਤੀ ਤਹਿਤ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕੀਤਾ। 

ਓਨ੍ਹਾਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਠੀਕਰੀਵਾਲਾ ਵਿਚ 27,26,000 ਰੁਪਏ ਦੀ ਲਾਗਤ ਵਾਲੇ ਜਮਾਤ ਦੇ ਕਮਰਿਆਂ ਦੇ ਨਵੀਨੀਕਰਨ, ਚਾਰਦੀਵਾਰੀ ਤੇ ਖੇਡ ਮੈਦਾਨ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਮਿਡਲ ਸਕੂਲ ਚੁਹਾਣਕੇ ਕਲਾਂ ਵਿੱਚ 2 ਲੱਖ 64 ਹਜ਼ਾਰ ਰੁਪਏ ਅਤੇ ਸਰਕਾਰੀ ਹਾਈ ਸਕੂਲ ਚੁਹਾਣਕੇ ਖੁਰਦ ਵਿੱਚ 14,38,580 ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦਾ ਟੀਚਾ ਨਿਰਧਾਰਿਤ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਪੰਜਾਬ ਵਿਚ ਇਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਸਾਡੇ ਬੱਚੇ ਮਿਆਰੀ ਸਿੱਖਿਆ ਹਾਸਲ ਕਰ ਸਕਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਸਕੂਲਾਂ ਵਿਚ ਕਰਵਾਏ ਪ੍ਰੋਗਰਾਮਾਂ ਵਿਚ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਹਿਲ ਕਲਾਂ ਸੁਖਵਿੰਦਰ ਦਾਸ ਬਾਵਾ, ਹਰਮੰਦਰ ਸਿੰਘ ਬਰਾੜ ਮਾਲਵਾ ਜ਼ੋਨ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ, ਸੁਖਪਾਲ ਸਿੰਘ ਸਿੱਧੂ ਸਿੱਖਿਆ ਕੋਆਰਡੀਨੇਟਰ ਬਠਿੰਡਾ, ਹਲਕਾ ਕੋ ਆਰਡੀਨੇਟਰ ਚਰਨਜੀਤ ਸਿੰਘ, ਪੀ ਏ ਹਰਮਨਜੀਤ ਸਿੰਘ, ਬਿੰਦਰ ਸਿੰਘ, ਪ੍ਰਿੰਸੀਪਲ ਸੰਜੇ ਸਿੰਗਲਾ, ਬੀ.ਐਨ.ਓ ਜਸਵਿੰਦਰ ਸਿੰਘ, ਡੀ ਐਸ ਐਮ ਰਾਜੇਸ਼ ਕੁਮਾਰ, ਹੈਡਮਾਸਟਰ ਕੁਲਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ ਦੇ ਪ੍ਰਿੰਸੀਪਲ ਸਰਬਜੀਤ ਸਿੰਘ, ਸਰਕਾਰੀ ਮਿਡਲ ਸਕੂਲ ਚੁਹਾਣਕੇ ਕਲਾਂ ਦੇ ਇੰਚਾਰਜ ਸ਼ਿਵਾਨੀ ਗੁਪਤਾ, ਹਾਈ ਸਕੂਲ ਚੁਹਾਣਕੇ ਖੁਰਦ ਦੇ ਹੈਡਮਾਸਟਰ ਪੁਨੀਤ ਗਰਗ, ਸਰਪੰਚ ਕਿਰਨਜੀਤ ਸਿੰਘ, ਜਗਸੀਰ ਸਿੰਘ ਪ੍ਰਧਾਨ, ਹਰਵਿੰਦਰ ਰੋਮੀ ਮੀਡੀਆ ਕੋਆਰਡੀਨੇਟਰ ਮੌਜੂਦ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD