Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ

ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Barinder Kumar Goel,Harjot Singh Bains,Nangal, Rupnagar

Web Admin

Web Admin

5 Dariya News

ਨੰਗਲ (ਰੂਪਨਗਰ) , 21 May 2025

Last updated on: May 21, 2025, 18:03 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ। ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਉਠਾਉਣਗੇ। 

ਉਨ੍ਹਾਂ ਕਿਹਾ ਕਿ ਕਿਉਂਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲ ਰਿਹਾ ਹੈ, ਇਸ ਲਈ ਹਰ ਜਲ ਸਮਝੌਤੇ ਦੀ ਹਰੇਕ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਜ਼ਮੀਨੀ ਸਰਹੱਦਾਂ ਨਾਲ ਜੁੜਿਆ ਸੂਬਾ ਹੈ, ਜਿਸ ਨੇ ਦੇਸ਼ ਨੂੰ ਖੁਰਾਕ ਪੱਖੋਂ ਆਤਮ ਨਿਰਭਰ ਬਣਾਉਣ ਲਈ ਆਪਣੇ ਇੱਕੋ-ਇੱਕ ਉਪਲਬਧ ਕੁਦਰਤੀ ਸਰੋਤ ਪਾਣੀ ਅਤੇ ਉਪਜਾਊ ਮਿੱਟੀ ਦੀ ਬੇਰਹਿਮੀ ਨਾਲ ਵਰਤੋਂ ਕੀਤੀ।

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਜਿਸ ਤਰੀਕੇ ਨਾਲ ਬੀ.ਬੀ.ਐਮ.ਬੀ. ਸੂਬੇ ਦੇ ਪਾਣੀਆਂ ਦੇ ਜਾਇਜ਼ ਹਿੱਸੇ ਨੂੰ ਖੋਹਣ ਲਈ ਇੱਕ ਧਿਰ ਬਣ ਗਈ ਹੈ, ਉਹ ਮੰਦਭਾਗਾ ਅਤੇ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਸ ਸਾਲ ਮਾਰਚ ਵਿੱਚ ਆਪਣੇ ਹਿੱਸੇ ਦਾ ਪਾਣੀ ਖ਼ਤਮ ਕਰ ਦਿੱਤਾ ਸੀ ਪਰ ਬੀ.ਬੀ.ਐਮ.ਬੀ. ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੀ ਕਠਪੁਤਲੀ ਵਾਂਗ ਕੰਮ ਕੀਤਾ ਤਾਂ ਜੋ ਸੂਬੇ ਦਾ ਪਾਣੀ ਖੋਹਿਆ ਜਾ ਸਕੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਲੋਕਾਰੀ ਗੱਲ ਇਹ ਹੈ ਕਿ ਬੀ.ਬੀ.ਐਮ.ਬੀ. ਦੇ ਚੇਅਰਮੈਨ ਖ਼ੁਦ ਸੂਬੇ ਦੇ ਪਾਣੀਆਂ ਨੂੰ ਚੋਰੀ ਕਰਨ ਲਈ ਨੰਗਲ ਆਏ, ਜਿਸ ਨੂੰ ਸੂਬੇ ਦੇ ਲੋਕਾਂ ਨੇ ਨਾਕਾਮ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹੀ ਬੀ.ਬੀ.ਐਮ.ਬੀ. ਹੈ, ਜਿਸ ਨੇ ਆਪਣੇ ਬਹੁਤ ਹੀ ਮਹੱਤਵਪੂਰਨ ਪ੍ਰਾਜੈਕਟਾਂ ਲਈ ਪੰਜਾਬ ਤੋਂ 32 ਕਰੋੜ ਰੁਪਏ ਲਏ ਸਨ ਅਤੇ ਇਹ ਪੈਸਾ ਕਦੇ ਵੀ ਸੂਬੇ ਨੂੰ ਵਾਪਸ ਨਹੀਂ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀ.ਬੀ.ਐਮ.ਬੀ. ਕੋਲ ਲਗਭਗ 150 ਕਰੋੜ ਰੁਪਏ (ਸਹੀ ਰੂਪ ਵਿੱਚ 142 ਕਰੋੜ ਰੁਪਏ) ਬਕਾਇਆ ਹਨ ਅਤੇ ਸੂਬਾ ਸਰਕਾਰ ਜਲਦੀ ਇਸ ਪੈਸੇ ਦੀ ਵਸੂਲੀ ਲਈ ਦਾਅਵਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਕੋਟੇ ਦੀਆਂ ਤਿੰਨ ਹਜ਼ਾਰ ਅਸਾਮੀਆਂ ਜਾਣ-ਬੁੱਝ ਕੇ ਨਹੀਂ ਭਰੀਆਂ ਗਈਆਂ ਹਨ ਤਾਂ ਜੋ ਪਾਣੀਆਂ ਉੱਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨੰਗਲ ਵਰਗੇ ਟਾਊਨਸ਼ਿਪ ਜੋ ਕਿ ਸੁਹਜ ਪੱਖੋਂ ਡਿਜ਼ਾਈਨ ਕੀਤਾ ਗਿਆ ਸੀ, ਬੀ.ਬੀ.ਐਮ.ਬੀ. ਦੀ ਅਣਗਹਿਲੀ ਕਾਰਨ ਬਰਬਾਦ ਹੋ ਗਿਆ ਹੈ, ਜੋ ਕਿ ਸੱਚਮੁੱਚ ਨਿੰਦਣਯੋਗ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਨੂੰ ਖੋਹਣ ਲਈ ਬੀ.ਬੀ.ਐਮ.ਬੀ., ਕੇਂਦਰ ਦੇ ਹੱਥਾਂ ਵਿੱਚ ਖੇਡਿਆ ਪਰ ਸੂਬੇ ਦੇ ਬਹਾਦਰ ਅਤੇ ਮਿਹਨਤੀ ਕਿਸਾਨਾਂ ਨੇ ਉਨ੍ਹਾਂ ਦੇ ਨਾਪਾਕ ਯਤਨਾਂ ਨੂੰ ਨਾਕਾਮ ਕਰ ਦਿੱਤਾ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਹ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਸੂਬੇ ਦੇ ਪਾਣੀਆਂ ਨੂੰ ਵੀ ਬਚਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਸਨ ਅਤੇ ਦੂਜੇ ਪਾਸੇ ਪੰਜਾਬੀਆਂ ਨੇ ਆਪਣੇ ਹਿੱਸੇ ਦਾ ਪਾਣੀ ਵੀ ਬਚਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਲਗਪਗ 20 ਦਿਨਾਂ ਤੱਕ ਸੂਬੇ ਦੇ ਮਿਹਨਤੀ ਅਤੇ ਸੁਚੇਤ ਲੋਕਾਂ ਨੇ ਹਰਿਆਣਾ ਅਤੇ ਕੇਂਦਰ ਨੂੰ ਪੰਜਾਬ ਤੋਂ ਇੱਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀ ਨੂੰ ਦੂਜੇ ਸੂਬਿਆਂ ਵੱਲ ਮੋੜਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀਆਂ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਪਾਣੀ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਪਹਿਲੇ ਆਗੂਆਂ ਨੇ ਕਈ ਮੁੱਦਿਆਂ 'ਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਮਹੱਤਵ ਦੇ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਉਨ੍ਹਾਂ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਨੂੰ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ) ਦਰਿਆ ਦੀ ਯੋਜਨਾ ਬਣਾਉਣ ਅਤੇ ਇਸ ਦੇ ਸਰਵੇਖਣ ਦੇ ਹੁਕਮ ਜਾਰੀ ਕਰਨ ਲਈ ਗੁੜਗਾਓਂ ਵਿੱਚ ਪਲਾਟ ਮਿਲਿਆ ਸੀ, ਜਿੱਥੇ ਅੱਜ ਉਨ੍ਹਾਂ ਦਾ ਆਲੀਸ਼ਾਨ ਹੋਟਲ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਸਵੈ-ਘੋਸ਼ਿਤ ਰਾਖੇ ਸਾਬਕਾ ਮੁੱਖ ਮੰਤਰੀ ਨੇ ਕਪੂਰੀ ਵਿਖੇ ਐਸ.ਵਾਈ.ਐਲ ਦੇ ਨੀਂਹ ਪੱਥਰ ਸਮਾਰੋਹ ਲਈ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ। 

ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਿਤ ਕੀਤੀ ਗਈ ਸੀ ਪਰ ਸਾਲਾਂ ਤੋਂ ਪੰਜਾਬ ਦਾ ਪਾਣੀ ਬੀ.ਬੀ.ਐਮ.ਬੀ. ਰਾਹੀਂ ਦੂਜੇ ਸੂਬਿਆਂ ਵੱਲ ਮੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਲਈ ਇਸ ਬੋਰਡ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ।

ਬੀ.ਬੀ.ਐਮ.ਬੀ. ਨੂੰ ਚਿੱਟਾ ਹਾਥੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਵਿਅਰਥ ਅਤੇ ਅਸਵੀਕਾਰਯੋਗ ਹੈ ਅਤੇ ਨਾਲ ਹੀ ਕਿਹਾ ਕਿ ਪੰਜਾਬ ਇਸ ਨੂੰ ਹੁਣ ਕਦੇ ਵੀ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਿਤਮਜ਼ਰੀਫ਼ੀ ਇਹ ਹੈ ਕਿ ਦੂਜੇ ਰਾਜਾਂ ਦੇ ਕਰਮਚਾਰੀਆਂ ਨੂੰ ਸੂਬੇ ਦੇ ਖ਼ਜ਼ਾਨੇ ਵਿੱਚੋਂ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਉਹ ਸਿਰਫ਼ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਪੰਜਾਬ ਵਿਰੁੱਧ ਕਾਨੂੰਨੀ ਲੜਾਈਆਂ ਲੜਨ ਲਈ ਸੂਬੇ ਦੇ ਪੈਸੇ ਦੀ ਵਰਤੋਂ ਕਰਦੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ। ਸਤਲੁਜ-ਯਮੁਨਾ ਲਿੰਕ ਨਹਿਰ ਦੀ ਬਜਾਏ ਯਮੁਨਾ-ਸਤਲੁਜ ਲਿੰਕ (ਵਾਈ.ਐਸ.ਐਲ.) ਦੀ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਇੱਕ ਬੂੰਦ ਵੀ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਬਜਾਏ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਾਣੀ ਦੀ ਕਮੀ ਦੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਇਹ ਇੱਕੋ-ਇੱਕ ਵਿਹਾਰਕ ਵਿਕਲਪ ਹੈ, ਜਿਸ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਕਬੇ ਵਿੱਚ ਛੋਟਾ ਹੋਣ ਦੇ ਬਾਵਜੂਦ ਹਰਿਆਣਾ ਨੂੰ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਉਹ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਮੰਗ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਸਾਡੇ ਆਪਣੇ ਖੇਤ ਸੁੱਕੇ ਹਨ ਤਾਂ ਅਸੀਂ ਹਰਿਆਣਾ ਨੂੰ ਪਾਣੀ ਕਿਵੇਂ ਦੇ ਸਕਦੇ ਹਾਂ। 

ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲਗਪਗ 60 ਫੀਸਦੀ ਖੇਤਾਂ ਨੂੰ ਨਹਿਰਾਂ ਰਾਹੀਂ ਸਿੰਜਿਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਹਰ ਬੂੰਦ ਬਹੁਤ ਕੀਮਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 6 ਅਪ੍ਰੈਲ ਨੂੰ ਹਰਿਆਣਾ ਨੇ ਪੰਜਾਬ ਤੋਂ ਪੀਣ ਵਾਲੇ ਪਾਣੀ ਦੀ ਮੰਗ ਕੀਤੀ ਸੀ। 

ਉਨ੍ਹਾਂ ਕਿਹਾ ਕਿ ਦਰਿਆਦਿਲੀ ਦਿਖਾਉਂਦੇ ਹੋਏ ਪੰਜਾਬ ਨੇ ਆਪਣੇ ਹਿੱਸੇ ਵਿੱਚੋਂ ਹਰਿਆਣਾ ਨੂੰ ਚਾਰ ਹਜ਼ਾਰ ਕਿਊਸਿਕ ਪਾਣੀ ਦਿੱਤਾ ਕਿਉਂਕਿ ਸਾਡੇ ਗੁਰੂਆਂ ਨੇ ਸਾਨੂੰ ਸਿਖਾਇਆ ਹੈ ਕਿ ਪਿਆਸੇ ਨੂੰ ਪਾਣੀ ਦੇਣਾ ਇੱਕ ਮਹਾਨ ਪੁੰਨ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ, ਜਦੋਂ ਕਿ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਰੈਲੀ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Barinder Kumar Goel , Harjot Singh Bains , Nangal , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD