Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਅਰਸ਼ ਡੱਲ੍ਹਾ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ ਵਿਸ਼ਾਲ ਅਤੇ ਵਿਰੋਧੀ ਗੈਂਗ ਮੈਂਬਰ ਨੂੰ ਖਤਮ ਕਰਨ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Faridkot Police, Faridkot

Web Admin

Web Admin

5 Dariya News

ਫਰੀਦਕੋਟ , 21 May 2025

Last updated on: May 21, 2025, 18:49 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਵਿਸ਼ਾਲ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਗੇਮਵਾਲਾ ਦੇ ਰਹਿਣ ਵਾਲੇ ਓਂਕਾਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਦੀਆਂ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਸ਼ਾਲ ਸਿੰਘ, ਜੋ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ, ਆਪਣੇ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ। ਮੁਲਜ਼ਮ ਲਗਾਤਾਰ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸੀ ਅਤੇ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ  ਨੂੰ ਅੰਜਾਮ ਦੇਣ ਲਈ ਨਿਰਦੇਸ਼ਾਂ ਦੀ ਉਡੀਕ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪੇ੍ਰਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਫਰੀਦਕੋਟ ਦੇ  ਅਧਿਕਾਰ ਖੇਤਰ ਵਿੱਚ ਮੁਲਜ਼ਮਾਂ ਨੂੰ ਭਾਲ ਲਿਆ ਅਤੇ ਫਰੀਦਕੋਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਾਦਿਕ ਦੇ ਦਾਣਾ ਮੰਡੀ ਚੌਕ ਨੇੜਿਓਂ  ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ ਹਨ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਇਰਾਦਾ ਕਤਲ , ਧੋਖਾਧੜੀ, ਅਸਲਾ ਐਕਟ ਆਦਿ ਦੇ ਮਾਮਲੇ ਦਰਜ  ਹਨ। ਇਸ ਸਬੰਧੀ ਫਰੀਦਕੋਟ ਦੇ ਪੁਲਿਸ ਥਾਣਾ ਸਾਦਿਕ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 52 ਮਿਤੀ 21/5/2025 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD