Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ - ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਵਲੋਂ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਧੂਰੀ (ਸੰਗਰੂਰ) , 21 May 2025

Last updated on: May 22, 2025, 11:53 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ  ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ। ਘਨੌਰੀ ਕਲਾਂ, ਘਨੌਰ ਖੁਰਦ, ਕਾਤਰੋਂ ਅਤੇ ਚੰਗਾਲੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਵਿਭਾਗ ਇਕ ਦੂਜੇ ਨਾਲ ਮਿਲ ਕੇ ਪੇਂਡੂ ਵਸੋਂ ਦੀ ਭਲਾਈ ਲਈ ਕੰਮ ਕਰ ਰਹੇ ਹਨ। 

ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ, ਪਿੰਡਾਂ ਵਿੱਚ ਵੱਸਦਾ ਹੈ ਅਤੇ ‘ਰੰਗਲੇ ਪੰਜਾਬ’ ਦਾ ਸੁਪਨਾ ਤਦ ਹੀ ਸਾਕਾਰ ਹੋ ਸਕਦਾ ਹੈ, ਜਦੋਂ ਪਿੰਡ ਸਾਫ-ਸੁਥਰੇ ਅਤੇ ਹਰੇ-ਭਰੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇਸ ਖੇਤਰ ਵੱਲ ਪਹਿਲਾਂ ਤੋਂ ਹੀ ਵਿਸ਼ੇਸ਼ ਧਿਆਨ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਨੂੰ ਸਰਬਪੱਖੀ ਵਿਕਾਸ ਰਾਹੀਂ ਮਾਡਲ ਸ਼ਹਿਰ ਵਜੋਂ ਤਿਆਰ ਕੀਤਾ ਜਾਵੇਗਾ ਅਤੇ ਇਸ ਲਈ ਉਚਿਤ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿੱਚ ਜਲਦ ਹੀ ਵਿਸ਼ਵ-ਪੱਧਰੀ ਸਿਹਤ ਅਤੇ ਸਿੱਖਿਆ ਸਹੂਲਤਾਂ, ਚੰਗੀਆਂ ਸੜਕਾਂ, ਸਾਫ ਤਲਾਬ ਅਤੇ ਨਹਿਰਾਂ ਰਾਹੀਂ ਸਿੰਚਾਈ ਦੀ ਸਹੂਲਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਸੰਪੂਰਨ ਵਿਕਾਸ ਲਈ ਵੱਡੇ ਪੈਮਾਨੇ ’ਤੇ ਯਤਨ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਿਕਾਸ ਲਈ ਪੈਸਿਆਂ ਦੀ ਕੋਈ ਘਾਟ ਨਹੀਂ ਅਤੇ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ, ਦੋਵਾਂ ਖੇਤਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਸਥਾਰਤ ਰੂਪ-ਰੇਖਾ ਤਿਆਰ ਕੀਤੀ ਗਈ ਹੈ। 

ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਵਿਕਾਸ ਦੇ ਨਾਲ ਨਾਲ ਸੂਬੇ ਦੇ ਅਰਥਚਾਰੇ ਨੂੰ ਲੀਹ ’ਤੇ ਪਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਫ਼ਾਇਦਾ ਹੋ ਸਕੇ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਇਨ੍ਹਾਂ ਪੰਚਾਇਤਾਂ ਵਿੱਚ 129 ਵਿਕਾਸ ਕਾਰਜਾਂ ਲਈ ਕੁੱਲ 13.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 93 ਕਾਰਜ 8.67 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਹੋ ਚੁੱਕੇ ਹਨ। 

ਉਨ੍ਹਾਂ ਕਿਹਾ ਕਿ 36 ਕਾਰਜ 5.31 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਅਤੇ ਜਲਦ ਪੂਰੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪੰਜ ਪਿੰਡ ਪੰਚਾਇਤਾਂ ਦੀ ਲੋੜ ਦੇ ਆਧਾਰ ’ਤੇ ਹੋਰ 32 ਵਿਕਾਸ ਕਾਰਜਾਂ ਲਈ 12.19 ਕਰੋੜ ਰੁਪਏ ਦੀ ਵਾਧੂ ਗ੍ਰਾਂਟ ਵੀ ਜਾਰੀ ਕੀਤੀ ਗਈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD