Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

ਲੋਕਾਂ ਨੂੰ ਇੱਕੋ ਛੱਤ ਹੇਠ ਨਾਗਰਿਕ-ਕੇਂਦਰਿਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਸਥਾਪਤ ਕੀਤਾ ਸਹਾਇਤਾ ਕੇਂਦਰ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਧੂਰੀ (ਸੰਗਰੂਰ) , 21 May 2025

Last updated on: May 22, 2025, 12:29 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਹਲਕੇ ਦੇ ਵਸਨੀਕਾਂ ਲਈ ਅਸਰਦਾਰ, ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਇੱਥੇ ਨਵਾਂ ਬਣਿਆ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ ਕੀਤਾ। ਇਸ ਕੇਂਦਰ ਨੂੰ ਸਮਰਪਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਧੂਰੀ ਹਲਕੇ ਦੇ ਵਸਨੀਕਾਂ ਲਈ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਤੱਕ ਪਹੁੰਚ ਕਰਨ ਲਈ ‘ਸਿੰਗਲ ਵਿੰਡੋ ਸਿਸਟਮ’ ਵਜੋਂ ਕੰਮ ਕਰੇਗਾ। 

ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਲੋਕਾਂ ਅਤੇ ਸਰਕਾਰੀ ਦਫਤਰਾਂ ਦਰਮਿਆਨ ਪਾੜੇ ਨੂੰ ਖਤਮ ਕਰਨਾ, ਪਾਰਦਰਸ਼ਤਾ ਵਧਾਉਣਾ, ਧੂਰੀ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਲਈ ਡੇਟਾ ਅਤੇ ਇਸ ਦੇ ਵਿਸ਼ਲੇਸ਼ਣ ਤੱਕ ਪਹੁੰਚ ਨੂੰ ਬਿਹਤਰ ਬਣਾਉਣਾ ਅਤੇ ਨਾਗਰਿਕ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨਾਗਰਿਕ-ਕੇਂਦ੍ਰਿਤ ਸ਼ਾਸਨ ਨੂੰ ਉਤਸ਼ਾਹਿਤ ਕਰੇਗਾ, ਜਨਤਕ ਵਿਸ਼ਵਾਸ ਕਾਇਮ ਕਰੇਗਾ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਅਸਰਦਾਰ ਢੰਗ ਨਾਲ ਵਾਧਾ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ 1.21 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਹੈ ਅਤੇ ਇਸ ਵਿੱਚ ਛੇ ਕਾਊਂਟਰ ਅਤੇ ਇੱਕ ਰਿਸੈਪਸ਼ਨ ਡੈਸਕ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਇਕ ਮੀਟਿੰਗ-ਕਮ-ਕਾਨਫਰੰਸ ਹਾਲ ਵੀ ਸ਼ਾਮਲ ਹੈ। ਇਸ ਦਾ ਮੁੱਖ ਉਦੇਸ਼ ਜਨਤਾ ਅਤੇ ਸਰਕਾਰੀ ਦਫਤਰਾਂ ਵਿਚਕਾਰ ਤਾਲਮੇਲ ਨੂੰ ਬਿਹਤਰ ਬਣਾਉਣਾ ਹੈ। 

ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਜਨਤਕ ਮੁੱਦਿਆਂ ਦਾ ਸਮੇਂ ਸਿਰ ਹੱਲ ਕਰਨ ਵਿੱਚ ਮਦਦ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਤੇ ਪੀ.ਸੀ.ਐਸ.  ਅਧਿਕਾਰੀ ਇਸ ਕੇਂਦਰ ਦਾ ਇੰਚਾਰਜ ਹੋਵੇਗਾ ਅਤੇ ਇਹ ਅਧਿਕਾਰੀ ਲੋਕਾਂ ਨੂੰ ਸੇਵਾਵਾਂ ਦੇਣ ਦੀ ਵਿਵਸਥਾ ਦੀ ਨਿਗਰਾਨੀ ਕਰੇਗਾ ਅਤੇ ਖੇਤਰ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਵੀ ਦੇਖ-ਰੇਖ ਕਰੇਗਾ। 

ਉਨ੍ਹਾਂ ਅੱਗੇ ਕਿਹਾ ਕਿ ਸਿਹਤ, ਮਾਲ, ਸਮਾਜਿਕ ਸੁਰੱਖਿਆ, ਪੁਲਿਸ ਅਤੇ ਪ੍ਰਸ਼ਾਸਨ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਕੇਂਦਰ ਵਿੱਚ ਮੌਜੂਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੇਂ ਸੇਵਾ ਕੇਂਦਰਾਂ ਰਾਹੀਂ 443 ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ ਇਹ ਨਵੀਂ ਸਹੂਲਤ ਲੋਕਾਂ ਨੂੰ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਕਰਨ ਵਿੱਚ ਮਦਦ ਕਰੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਪੈਨਸ਼ਨ ਸਕੀਮਾਂ, ਆਯੁਸ਼ਮਾਨ ਭਾਰਤ ਯੋਜਨਾ, ਅਸ਼ੀਰਵਾਦ ਯੋਜਨਾ, ਲੇਬਰ ਕਾਰਡ, ਆਧਾਰ ਕਾਰਡ ਅੱਪਡੇਟ ਅਤੇ ਹੋਰ ਬਹੁਤ ਸਾਰੀਆਂ ਸਕੀਮਾਂ ਲਈ ਫਾਰਮ ਭਰਨ ਪ੍ਰਕਿਰਿਆ ਇਸ ਕੇਂਦਰ ਵਿੱਚ ਹੀ ਹੋਇਆ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚੋਂ ਇੱਕ ਇਹ ਹੈ ਕਿ ਨਾਗਰਿਕਾਂ ਨੂੰ ਹੁਣ ਵਾਰ-ਵਾਰ ਦਫਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। 

ਇਸ ਦੀ ਬਜਾਏ ਕੰਮ ਪੂਰਾ ਹੋਣ ਤੱਕ ਇਹ ਕੇਂਦਰ ਸਬੰਧਤ ਵਿਭਾਗਾਂ ਕੋਲ ਪੈਰਵੀ ਕਰੇਗਾ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਂਝ ਕੇਂਦਰਾਂ ਰਾਹੀਂ ਪਾਸਪੋਰਟ ਜਾਰੀ ਕਰਨ, ਚਰਿੱਤਰ ਸਰਟੀਫਿਕੇਟ, ਐਫ.ਆਈ.ਆਰ., ਡੀ.ਡੀ.ਆਰ. ਦੀਆਂ ਕਾਪੀਆਂ ਅਤੇ ਲਾਊਡਸਪੀਕਰਾਂ ਅਤੇ ਸਮਾਗਮਾਂ ਲਈ ਐਨ.ਓ.ਸੀ. ਵਰਗੀਆਂ ਸੇਵਾਵਾਂ ਨਾਲ ਸਬੰਧਤ ਦਸਤਾਵੇਜ਼ ਤਿਆਰ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਉਦੇਸ਼ ਸਰਕਾਰੀ ਦਫ਼ਤਰਾਂ ਵਿੱਚ ਨਾਗਰਿਕਾਂ ਨੂੰ ਆਮ ਤੌਰ 'ਤੇ ਪੇਸ਼ ਆਉਣ ਵਾਲੀ ਪ੍ਰੇਸ਼ਾਨੀ ਨੂੰ ਖਤਮ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਕੇਂਦਰ ਆਮ ਲੋਕਾਂ ਲਈ ਉਮੀਦ ਦੀ ਕਿਰਨ ਬਣ ਕੇ ਉੱਭਰੇਗਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD