Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਾ ਛੱਡ ਚੁੱਕੇ ਤੇ ਛੱਡ ਰਹੇ ਨੌਜਵਾਨਾਂ ਦੀ ਜਿੰਦਗੀ ਨੂੰ ਮੁੜ ਤੋਂ ਲੀਹ ਤੇ ਲਿਆਉਣ ਲਈ ਪੰਜਾਬ ਸਰਕਾਰ ਯਤਨਸ਼ੀਲ - ਡਾ. ਅਮਨਦੀਪ ਕੌਰ ਅਰੋੜਾ

ਡਾ. ਅਮਨਦੀਪ ਕੌਰ ਅਰੋੜਾ ਨੇ ਨਸ਼ਾ ਮੁਕਤੀ ਯਾਤਰਾ ਅਧੀਨ ਪਿੰਡਾਂ ਦੇ ਲੋਕਾਂ ਨੂੰ ਇੱਕਜੁਟ ਹੋਣ ਲਈ ਪ੍ਰੇਰਿਆ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਗਾ , 21 May 2025

Last updated on: May 22, 2025, 12:34 IST

ਪੰਜਾਬ ਸਰਕਾਰ ਨਸ਼ਿਆਂ ਦਾ ਖਾਤਮਾ ਕਰਨ ਲਈ ਆਪਣੀ ਪੂਰੀ ਤਾਕਤ ਲਗਾ ਕੇ ਕੰਮ ਕਰ ਰਹੀ ਹੈ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਮੁੜ ਤੋਂ ਖੇਡਾਂ, ਗਰਾਊਂਡਾਂ ਨਾਲ ਜੋੜਿਆ ਜਾ ਸਕੇ। ਇਸਦੇ ਨਾਲ ਨਾਲ ਸਰਕਾਰ ਨਸ਼ਾ ਛੱਡਣ ਦੇ ਚਾਹਵਾਨ ਅਤੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੀ ਜਿੰਦਗੀ ਮੁੜ ਤੋਂ ਲੀਹ ਤੇ ਲਿਆਉਣ ਲਈ ਵੀ ਸਾਰਥਕ ਯਤਨ ਕਰ ਰਹੀ ਹੈ ਜਿਸ ਲਈ ਹਰੇਕ ਜ਼ਿਲ੍ਹੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਆਮ ਲੋਕਾਂ ਦਾ ਵੀ ਇਹ ਫਰਜ ਬਣਦਾ ਹੈ ਕਿ ਉਹ ਸਰਕਾਰ ਦੇ ਪੂਰੀ ਤਨਦੇਹੀ ਨਾਲ ਸਾਥ ਦੇਣ ਤਾਂ ਕਿ ਨਸ਼ਾ ਮੁਕਤੀ ਮੁਹਿੰਮ ਪ੍ਰਭਾਵਸ਼ਾਲੀ ਨਤੀਜੇ ਨਿਕਲ ਕੇ ਆ ਸਕਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਝੰਡੇਵਾਲਾ, ਚੜਿੱਕ ਜੰਗੀਰ ਪੱਤੀ, ਚੁੱਪਕੀਤੀ, ਰੌਲੀ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਨ ਮੌਕੇ ਕੀਤਾ। 

ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਮੋਗਾ ਸ੍ਰ. ਬਲਜੀਤ ਸਿੰਘ ਚਾਨੀ ਤੇ ਹੋਰ ਵੀ ਮੋਹਤਬਰ ਵਿਅਕਤੀ ਹਾਜਰ ਸਨ। ਉਹਨਾਂ ਪਿੰਡਾਂ ਦੇ ਵਾਸੀਆਂ ਨੂੰ ਇਸ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕਜੁਟ ਹੋ ਕੇ ਲੜਨ ਦੀ ਅਪੀਲ ਕਰਦਿਆ ਕਿਹਾ ਕਿ ਹੁਣ ਜਨ ਜਨ ਨੂੰ ਇਸ ਮੁਹਿੰਮ ਵਿੱਚ ਸਰਕਾਰ ਵੱਲੋਂ ਜੋੜਿਆ ਜਾ ਰਿਹਾ ਹੈ। 

ਇਸ ਲਈ ਇਹ ਨਸ਼ਾ ਮੁਕਤੀ ਯਾਤਰਾ ਪਿੰਡ ਤੇ ਵਾਰਡਾਂ ਵਿੱਚ ਲਿਆਂਦੀ ਗਈ ਹੈ। ਉਹਨਾਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਨਾਲ ਨੌਜਵਾਨਾਂ ਦੇ ਮਾਪਿਆਂ ਦੇ ਚਿਹਰਿਆਂ ਤੇ ਰੌਣਕ ਆਈ ਹੈ ਕਿਉਂਕਿ ਉਹਨਾਂ ਨੂੰ ਹੁਣ ਵਿਸ਼ਵਾਸ਼ ਹੋ ਗਿਆ ਹੈ ਕਿ ਨਸ਼ਾ ਤਸਕਰਾਂ ਨੂੰ ਪਨਾਅ ਦੇਣ ਵਾਲਾ ਹੁਣ ਕੋਈ ਨਹੀਂ ਹੈ ਅਤੇ ਨਸ਼ਾ ਤਸਕਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ ਅਤੇ ਭੱਜ ਰਹੇ ਵੀ ਹਨ। 

ਉਹਨਾਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਡਟ ਕੇ ਇਸ ਮੁਹਿੰਮ ਵਿੱਚ ਯੋਗਦਾਨ ਦੇਣ ਲਈ ਕਿਹਾ। ਇਸ ਮੌਕੇ 'ਤੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। 

ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਪੂਰਨ ਸਮਰਥਨ ਮਿਲ ਰਿਹਾ ਹੈ। 

ਨਸ਼ਾ ਮੁਕਤੀ ਯਾਤਰਾ ਆਉਂਦੇ ਦਿਨਾਂ ਵਿੱਚ ਹੋਰ ਪਿੰਡਾਂ ’ਚ ਪੁੱਜ ਕੇ ਪਿੰਡ ਨਿਵਾਸੀਆਂ ਨੂੰ ਜਾਗਰੂਕ ਕਰੇਗੀ ਤਾਂ ਜੋ ਪੂਰੇ ਖੇਤਰ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ। ਹੁਣ ਮਿਤੀ 22 ਮਈ ਨੂੰ ਵਾਰਡ ਨੰਬਰ 50, ਕੋਕਰੀ ਹੇਰਾਂ, ਧੱਲੇਕੇ, ਕੋਕਰੀ ਕਲਾਂ, ਰੱਤੀਆਂ, ਕੋਕਰੀ ਫੂਲਾ ਸਿੰਘ ਦੇ ਵਾਸੀ ਨੂੰ ਨਸ਼ਾ ਮੁਕਤੀ ਯਾਤਰਾ ਨਾਲ ਜੋੜਿਆ ਜਾਵੇਗਾ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD