Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਾ ਮੁਕਤੀ ਯਾਤਰਾ ਨਾਲ ਜੁੜ ਰਹੇ ਨੇ ਵੱਡੀ ਗਿਣਤੀ ਚ ਲੋਕ, ਨਹੀਂ ਬਖਸ਼ੇ ਜਾਣਗੇ ਨਸ਼ਾ ਤਸਕਰ : ਗੁਰਪ੍ਰੀਤ ਸਿੰਘ ਬਣਾਵਾਲੀ

ਲੋਕਾਂ ਨੇ ਨਸ਼ਿਆਂ ਖਿਲਾਫ਼ ਇੱਕਜੁੱਟ ਹੋ ਕੇ ਜੰਗ ਕਰਨ ਦਾ ਲਿਆ ਪ੍ਰਣ

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 21 May 2025

Last updated on: May 22, 2025, 12:39 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੀ ਨਸ਼ਾ ਮੁਕਤੀ ਯਾਤਰਾ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ ਅਤੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖ਼ਸ਼ੇ ਨਹੀਂ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅੱਜ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਜਵਾਹਰਕੇ, ਨੰਗਲ ਕਲਾਂ ਅਤੇ ਨੰਗਲ ਖੁਰਦ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡਾਂ ਦੇ ਵਾਸੀਆਂ ਨਾਲ ਭਰਵੀਂ ਮੀਟਿੰਗ ਦੌਰਾਨ ਕੀਤਾ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਜੇਕਰ ਆਪਾਂ ਸਾਰੇ ਮਿਲਕੇ ਨਸ਼ਿਆਂ ਦਾ ਡੱਟ ਕੇ ਵਿਰੋਧ ਕਰੀਏ ਤਾਂ ਉਹ ਦਿਨ ਦੂਰ ਨਹੀਂ ਜਦੋਂ ਜਲਦ ਹੀ ਆਪਣਾ ਸੂਬਾ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਜਾਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮੁਹਿੰਮ ਵਿੱਚ ਲੋਕਾਂ ਦੇ ਸਾਥ ਦੀ ਅਤਿਅੰਤ ਲੋੜ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਖਰੀਦਦਾ ਪਾਇਆ ਜਾਂਦਾ ਹੈ, ਤਾਂ ਤੁਰੰਤ ਉਸਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਨਸ਼ਾ ਮੁਕਤੀ ਯਾਤਰਾਵਾਂ ਦਾ ਮੰਤਵ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਸ਼ਿਕੰਜੇ ਵਿੱਚੋਂ ਬਾਹਰ ਕੱਢਣਾ ਵੀ ਹੈ ਜੋ ਕਿਸੇ ਕਾਰਨ ਇਸ ਦਲਦਲ ਵਿੱਚ ਫਸ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਦਾ ਸਰਕਾਰ ਵੱਲੋਂ ਇਲਾਜ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। 

ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾ ਵੱਲੋਂ ਸ਼ਿਰਕਤ ਕੀਤੀ ਗਈ।

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD